Gee 98News

29 ਅਕਤੂਬਰ ਦੇ ਮੈਡੀਕਲ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰ ਕਰਨਗੇ ਮਰੀਜ਼ਾਂ ਦਾ ਚੈੱਕਅੱਪ-ਮਨਜੀਤ ਕਾਂਸਲ

ਬਰਨਾਲਾ,27 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਸਥਾਨਕ ਐਸਡੀ ਸੀਨੀਅਰ ਸੈਕੰਡਰੀ ਸਕੂਲ, ਨੇੜੇ ਵਾਲਮੀਕ ਚੌਂਕ ਵਿਖੇ 29 ਅਕਤੂਬਰ ਨੂੰ ਲਗਾਏ ਜਾ ਰਹੇ ਵਿਸ਼ਾਲ ਮੈਡੀਕਲ ਕੈਂਪ ਵਿੱਚ ਵੱਖ-ਵੱਖ ਬਿਮਾਰੀਆਂ ਦੇ ਮੰਨੇ ਪ੍ਰਮੰਨੇ ਮਾਹਿਰ ਡਾਕਟਰ ਕੈਂਪ ਵਿੱਚ ਪੁੱਜਣ ਵਾਲੇ ਮਰੀਜ਼ਾਂ ਦਾ ਚੈੱਕਅੱਪ ਕਰਨਗੇ । ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਲਾਇਨਜ਼ ਕਲੱਬ ਬਰਨਾਲਾ ਦੇ ਪ੍ਰੋਜੈਕਟ ਚੇਅਰਮੈਨ ਮਨਜੀਤ ਕਾਂਸਲ ਨੇ ਦੱਸਿਆ ਕਿ ਸਵਰਗਵਾਸੀ ਮਾਤਾ ਨਿਰਮਲਾ ਦੇਵੀ ਦੀ ਦੂਸਰੀ ਬਰਸੀ ਨੂੰ ਸਮਰਪਿਤ ਲਗਾਏ ਜਾ ਰਹੇ ਇਸ ਕੈਂਪ ਵਿੱਚ ਸ੍ਰੀ ਅਨੁਰਾਗ ਢੀਂਡਸਾ ਆਈਆਰਐਸ ਬਤੌਰ ਮੁੱਖ ਮਹਿਮਾਨ ਸ਼ਿਰਕਤ ਕਰ ਰਹੇ ਹਨ । ਸ੍ਰੀ ਕਾਂਸਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਕੈਂਪ ਵਿੱਚ ਪੁੱਜ ਕੇ ਵੱਖ-ਵੱਖ ਬਿਮਾਰੀਆਂ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਦਾ ਫਾਇਦਾ ਜ਼ਰੂਰ ਚੁੱਕਣ । ਸਮਾਜ ਸੇਵਾ ਦੇ ਖੇਤਰ ਵਿੱਚ ਲਾਇਨਜ਼ ਕਲੱਬ ਦੀ ਭਵਿੱਖੀ ਯੋਜਨਾ ਸਬੰਧੀ ਗੱਲਬਾਤ ਕਰਦੇ ਹੋਏ ਸ੍ਰੀ ਕਾਂਸਲ ਨੇ ਦੱਸਿਆ ਕਿ ਪਿਛਲੇ ਦਿਨੀ ਲਾਇਨਜ਼ ਕਲੱਬ ਦੀ ਇੱਕ ਮੀਟਿੰਗ ਸ੍ਰੀ ਅਸ਼ੋਕ ਗਰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਫੈਸਲਾ ਕੀਤਾ ਗਿਆ ਕਿ ਆਉਣ ਵਾਲੇ ਸਮੇਂ ਦੇ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ ਬਰਨਾਲਾ ਦੇ ਬੱਸ ਸਟੈਂਡ ਨੇੜੇ ਵਾਈ ਐਸ ਸਕੂਲ ਵਿੱਚ ਆਯੋਜਿਤ ਕੀਤਾ ਜਾਵੇਗਾ । ਉਹਨਾਂ ਕਿਹਾ ਕਿ ਲਾਇਨਜ਼ ਕਲੱਬ ਸਮਾਜ ਸਮਾਜ ਸੇਵੀ ਖੇਤਰ ਦੀ ਇੱਕ ਮੋਹਰੀ ਸੰਸਥਾ ਹੈ ਜਿਸ ਵੱਲੋਂ ਅਕਸਰ ਅਜਿਹੇ ਕੈਂਪਾਂ ਦਾ ਆਯੋਜਨ ਕੀਤਾ ਜਾਂਦਾ ਹੈ । ਉਹਨਾਂ ਕਿਹਾ ਕਿ ਸਮਾਜ ਦੇ ਵਿੱਚ ਬਹੁਤ ਸਾਰੇ ਅਜਿਹੇ ਲੋੜਵੰਦ ਲੋਕ ਹੁੰਦੇ ਹਨ ਜੋ ਆਪਣੀਆਂ ਵਿੱਤੀ ਮਜ਼ਬੂਰੀਆਂ ਕਾਰਨ ਮਹਿੰਗਾ ਇਲਾਜ ਕਰਵਾਉਣ ਤੋਂ ਅਸਮਰੱਥ ਹਨ ਜਿਨਾਂ ਲਈ ਇਸ ਤਰ੍ਹਾਂ ਦੇ ਕੈਂਪ ਬਹੁਤ ਸਹਾਈ ਹੁੰਦੇ ਹਨ।

error: Content is protected !!