Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼ਰਾਬ..ਚਿਕਨ..ਸ਼ੋਹਰਤ..ਝਗੜਾ..ਪੁਲਿਸ ਮੁਲਾਜ਼ਮ ਦੀ ਮੌਤ..ਦੋਸ਼ੀਆਂ ਦੀ ਗ੍ਰਿਫ਼ਤਾਰੀ.. ਪੁਲਿਸ ਦੀ ਕਹਾਣੀ ਤੇ ਸਮਰਥਕਾਂ ਦੀ ਮੁਹਿੰਮ…!

Nirmal Pandori by Nirmal Pandori
10/28/2023
in ਪੰਜਾਬ
Reading Time: 1 min read
A A
0
ਸ਼ਰਾਬ..ਚਿਕਨ..ਸ਼ੋਹਰਤ..ਝਗੜਾ..ਪੁਲਿਸ ਮੁਲਾਜ਼ਮ ਦੀ ਮੌਤ..ਦੋਸ਼ੀਆਂ ਦੀ ਗ੍ਰਿਫ਼ਤਾਰੀ.. ਪੁਲਿਸ ਦੀ ਕਹਾਣੀ ਤੇ ਸਮਰਥਕਾਂ ਦੀ ਮੁਹਿੰਮ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 28 ਅਕਤੂਬਰ (ਨਿਰਮਲ ਸਿੰਘ ਪੰਡੋਰੀ)-

-ਬਰਨਾਲਾ ਦੇ ਪਟਿਆਲਾ ਚਿਕਨ ਕਾਰਨਰ ‘ਤੇ 22 ਅਕਤੂਬਰ ਨੂੰ ਕੁਝ ਗ੍ਰਾਹਕਾਂ ਅਤੇ ਹੋਟਲ ਮਾਲਕਾਂ ਵਿੱਚ ਲੜਾਈ ਝਗੜੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਇੱਕ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਦੀ ਮੌਤ ਸਬੰਧੀ ਭਾਵੇਂ ਪੁਲਿਸ ਨੇ ਚਾਰ ਵਿਅਕਤੀਆਂ ‘ਤੇ ਕਤਲ ਦਾ ਮੁਕੱਦਮਾ ਦਰਜ ਕਰਨ ਤੋਂ ਬਾਅਦ ਗ੍ਰਿਫਤਾਰ ਕਰਕੇ ਜੇਲ੍ਹ ਭੇਜ ਦਿੱਤਾ ਪ੍ਰੰਤੂ ਪੁਲਿਸ ਮੁਲਾਜ਼ਮ ਦੇ ਕਤਲ ਸਬੰਧੀ ਨਾਮਜ਼ਦ ਕੀਤੇ ਚਾਰ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾਲ ਸਬੰਧਿਤ “ਪੁਲਿਸ ਦੀ ਕਹਾਣੀ” ਉਕਤ ਦੋਸ਼ੀਆਂ ਦੇ “ਸਮਰਥਕਾਂ” ਦੇ ਹਜ਼ਮ ਨਹੀਂ ਆ ਰਹੀ । ਚੇਤੇ ਰਹੇ ਕਿ ਪੁਲਿਸ ਦੇ ਦੱਸਣ ਅਨੁਸਾਰ ਉਕਤ ਮੁਕੱਦਮੇ ਵਿੱਚ ਨਾਮਜ਼ਦ ਚਾਰ ਦੋਸ਼ੀਆਂ ਵਿੱਚੋਂ ਇੱਕ ਦੋਸ਼ੀ ਪਰਮਜੀਤ ਸਿੰਘ ਪੰਮਾ ਨੂੰ ਇੱਕ ਛੋਟੇ ਜਿਹੇ ਪੁਲਿਸ ਮੁਕਾਬਲੇ ਤੋਂ ਬਾਅਦ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ ਦੇਸੀ ਪਿਸਤੌਲ 315 ਬੋਰ ਅਤੇ ਦੋ ਕਾਰਤੂਸ ਬਰਾਮਦ ਕੀਤੇ ਸਨ । ਪੰਮੇ ਦੀ ਗ੍ਰਿਫ਼ਤਾਰੀ ਮੌਕੇ ਪੁਲਿਸ ਦੀ ਗੋਲੀ ਉਸਦੇ ਸੱਜੇ ਪੈਰ ਵਿੱਚ ਲੱਗੀ ਜਿਸ ਨਾਲ ਉਹ ਜ਼ਖਮੀ ਵੀ ਹੋਇਆ ਅਤੇ ਉਸ ਨੂੰ ਪੁਲਿਸ ਵੱਲੋਂ ਇਲਾਜ ਲਈ ਹਸਪਤਾਲ ਦਾਖਲ ਵੀ ਕਰਵਾਇਆ ਗਿਆ ।

ਦੇਖਣ ਵਿੱਚ ਆ ਰਿਹਾ ਹੈ ਕਿ ਪਿਛਲੇ ਚਾਰ ਕੁ ਦਿਨਾਂ ਤੋਂ ਉਕਤ ਦੋਸ਼ੀਆਂ ਦੇ ਸਮਰਥਕਾਂ ਨੇ ਸੋਸ਼ਲ ਮੀਡੀਆ ‘ਤੇ ਦੋਸ਼ੀਆਂ ਦੇ ਹੱਕ ‘ਚ ਇੱਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ, ਇਸ ਮੁਹਿੰਮ ਤਹਿਤ ਦੋਸ਼ੀਆਂ ਦੇ ਹੱਕ ਵਿੱਚ ਇੱਕ ਲਹਿਰ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਦੇ ਕਤਲ ਦੇ ਦੋਸ਼ੀ ਠਹਿਰਾਏ ਗਏ ਉਕਤ ਚਾਰ ਵਿਅਕਤੀਆਂ ਦੇ ਸਮਰਥਕਾਂ ਵੱਲੋਂ ਕੁਝ ਵੀਡੀਓ ਕਲਿੱਪ ਵੀ ਵਾਇਰਲ ਕੀਤੇ ਜਾ ਰਹੇ ਹਨ ਅਤੇ ਕਿਹਾ ਜਾ ਰਿਹਾ ਹੈ ਕਿ ਇਹ ਵੀਡੀਓ ਕਲਿੱਪ ਘਟਨਾ ਵਾਪਰਨ ਵੇਲੇ ਦੇ ਪਟਿਆਲਾ ਚਿਕਨ ਕਾਰਨਰ ਦੇ ਬਾਹਰ ਦੇ ਹਨ । ਭਰੋਸੇਯੋਗ ਸੂਤਰਾਂ ਅਨੁਸਾਰ ਸ਼ੁੱਕਰਵਾਰ ਪਿੰਡ ਰਾਏਸਰ ਵਿਖੇ ਉਕਤ ਦੋਸ਼ੀਆਂ ਦੇ ਹੱਕ ਵਿੱਚ ਇੱਕ ਭਰਵਾਂ ਇਕੱਠ ਵੀ ਹੋਇਆ ਹੈ। ਦੋਸ਼ੀਆਂ ਦੇ ਸਮਰਥਕ ਪੁਲਿਸ ਦੀ ਕਹਾਣੀ ‘ਤੇ ਆਪਣੇ ਕਿੰਤੂ-ਪ੍ਰੰਤੂ ਨੂੰ ਇਸ ਤਰਕ ਨਾਲ ਵੀ ਜੋੜ ਰਹੇ ਹਨ ਕਿ ਬਰਨਾਲਾ ਦੇ ਇੱਕ ਪੱਤਰਕਾਰ ਨੇ ਘਟਨਾ ਤੋਂ ਦੂਜੇ ਦਿਨ ਛਾਪੀ ਆਪਣੀ ਖ਼ਬਰ ਵਿੱਚ ਇੱਕ ਦੋਸ਼ੀ ਦੇ ਘਟਨਾ ਤੋਂ ਬਾਅਦ ਹਸਪਤਾਲ ਦਾਖਲ ਹੋਣ ਦਾ ਜ਼ਿਕਰ ਵੀ ਕੀਤਾ ਹੋਇਆ ਹੈ ਅਤੇ ਕਿਸੇ ਪੁਲਿਸ ਅਧਿਕਾਰੀ ਨੇ ਇਸ ਦਾ ਖੰਡਨ ਵੀ ਨਹੀਂ ਕੀਤਾ ।

Gee98 Ads

ਦੂਜੇ ਪਾਸੇ ਪੁਲਿਸ ਮੁਲਾਜ਼ਮ ਦੇ ਕਤਲ ਵਿੱਚ ਦੋਸ਼ੀ ਠਹਿਰਾਏ ਗਏ ਉਕਤ ਵਿਅਕਤੀਆਂ ਦੇ ਸਮਰਥਕਾਂ ਵੱਲੋਂ ਭਾਵੇਂ ਪੁਲਿਸ ਦੀ ਕਹਾਣੀ ਨੂੰ ਗ਼ਲਤ ਠਹਿਰਾਇਆ ਜਾ ਰਿਹਾ ਹੈ ਪ੍ਰੰਤੂ ਇਸ ਸਮੁੱਚੀ ਮੰਦਭਾਗੀ ਘਟਨਾ ਦੇ ਇਸ ਪੱਖ ਨੂੰ ਸਮਰਥਕਾਂ ਵੱਲੋਂ ਨਹੀਂ ਛੋਹਿਆ ਜਾ ਰਿਹਾ ਕਿ ਕਬੱਡੀ ਦੀ ਖੇਡ ਜ਼ਰੀਏ ਅੰਤਰਰਾਸ਼ਟਰੀ ਪੱਧਰ ‘ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਅਤੇ ਖੇਡ ਮੇਲੇ ਕਰਵਾ ਕੇ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਵਰਜਣ ਵਾਲੇ ਨਾਮਵਰ ਕਬੱਡੀ ਖਿਡਾਰੀਆਂ ਵੱਲੋਂ ਇੱਕ ਆਮ ਹੋਟਲ ‘ਤੇ ਬੈਠ ਕੇ ਲੋੜ ਤੋਂ ਵੱਧ ਸ਼ਰਾਬ ਪੀਣੀ, 200-250 ਰੁਪਏ ਕਰਕੇ ਦੁਕਾਨਦਾਰ ਨਾਲ ਝਗੜਾ ਕਰਨਾ ਅਤੇ ਮੌਕੇ ‘ਤੇ ਪੁੱਜੀ ਪੁਲਿਸ ਪਾਰਟੀ ਦੇ ਇੱਕ ਮੁਲਾਜ਼ਮ ਦੀ ਮੌਤ ਹੋ ਜਾਣਾ, ਇਸ ਸਮੁੱਚੇ ਘਟਨਾਕ੍ਰਮ ਨਾਲ ਜੁੜੇ ਕੁਝ ਅਜਿਹੇ ਤੱਥ ਹਨ ਜਿਨਾਂ ਨੂੰ ਪੁਲਿਸ ਵੱਲੋਂ ਦਰਜ ਕੀਤੇ ਮੁਕੱਦਮੇ ਦੀ ਚਰਚਾ ਕਰਦੇ ਸਮੇਂ ਅੱਖੋਂ ਪਰੋਖੇ ਨਹੀਂ ਕੀਤਾ ਜਾ ਸਕਦਾ । ਭਾਵੇਂ ਕਿ ਸਮਰਥਕਾਂ ਵੱਲੋਂ ਵਾਇਰਲ ਕੀਤੇ ਜਾ ਰਹੇ ਵੀਡੀਓ ਕਲਿੱਪ ਦੋਸ਼ੀਆਂ ਨੂੰ ਪੁਲਿਸ ਮੁਲਾਜ਼ਮ ਦੀ ਮੌਤ ਦੇ ਮਾਮਲੇ ਵਿੱਚ ਦੋਸ਼ ਮੁਕਤ ਨਹੀਂ ਕਰਦੇ ਪ੍ਰੰਤੂ ਪੁਲਿਸ ਨੂੰ ਇਸ ਦਾ ਨੋਟਿਸ ਲੈ ਕੇ ਸਮੁੱਚੇ ਘਟਨਾਕ੍ਰਮ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ। ਕੁੱਲ ਮਿਲਾ ਕੇ ! ਇੱਕ ਹੋਣਹਾਰ ਪੁਲਿਸ ਮੁਲਾਜ਼ਮ ਦੀ ਮੌਤ ਨਾਲ ਸੰਬੰਧਿਤ ਇਸ ਸਮੁੱਚੇ ਘਟਨਾਕ੍ਰਮ ਦਾ ਮੁੱਢਲਾ ਪਹਿਲੂ ਇਹੋ ਹੈ ਕਿ ਸ਼ੋਹਰਤ ਅਤੇ ਸ਼ਰਾਬ ਦੇ ਨਸ਼ੇ ਨੇ ਪੰਜ ਘਰ ਪੱਟ ਦਿੱਤੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews#punjabpolice #barnalapolice
Previous Post

ਅਰਜਨ ਦੀ ਪ੍ਰਾਪਤੀ ‘ਤੇ ਖੁਸ਼ ਹੋਏ ਖੇਡ ਮੰਤਰੀ ਮੀਤ ਹੇਅਰ ਨੇ ਕਿਹਾ..ਉਲੰਪਿਕ ਦੀ ਤਿਆਰੀ ਲਈ ਦੇਵਾਂਗੇ 15 ਲੱਖ ਰੁਪਏ…!

Next Post

ਪੰਜਾਬ ਦੇ ਗਵਰਨਰ ਨੇ ਲਿਆ ਯੂ-ਟਰਨ…ਮਾਨ ਸਰਕਾਰ ਨੇ ਗਵਰਨਰ ਦੇ ਖ਼ਿਲਾਫ਼ ਸੁਪਰੀਮ ਕੋਰਟ ਪਾਈ ਸੀ ਪਟੀਸ਼ਨ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਕਟਾਰੂਚੱਕ ਵੀਡੀਓ ਕਾਂਡ : ਰਾਜ ਭਵਨ ਤੇ ਪੰਜਾਬ ਸਰਕਾਰ ਹੋਣਗੇ ਆਹਮੋ-ਸਾਹਮਣੇ

ਪੰਜਾਬ ਦੇ ਗਵਰਨਰ ਨੇ ਲਿਆ ਯੂ-ਟਰਨ…ਮਾਨ ਸਰਕਾਰ ਨੇ ਗਵਰਨਰ ਦੇ ਖ਼ਿਲਾਫ਼ ਸੁਪਰੀਮ ਕੋਰਟ ਪਾਈ ਸੀ ਪਟੀਸ਼ਨ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend