Skip to main content

Gee 98News

ਕੈਨੇਡਾ ਨੇ ਭਾਰਤ ਦੀਆਂ ਇਮੀਗ੍ਰੇਸ਼ਨ ਕੰਪਨੀਆਂ ‘ਤੇ ਕੀਤੀ ਸਖ਼ਤੀ…ਬਣਾਏ ਨਵੇਂ ਵਿਦਿਆਰਥੀ ਵੀਜ਼ਾ ਨਿਯਮ

ਚੰਡੀਗੜ੍ਹ,30 ਅਕਤੂਬਰ-ਭਾਰਤ ਅਤੇ ਕੈਨੇਡਾ ਵਿਵਾਦ ਦਰਮਿਆਨ ਕੈਨੇਡਾ ਸਰਕਾਰ ਨੇ ਵਿਦਿਆਰਥੀ ਵੀਜ਼ਾ ਨਿਯਮਾਂ ਸਬੰਧੀ ਅਹਿਮ ਐਲਾਨ ਕੀਤਾ ਹੈ। ਕੈਨੇਡਾ ਦੀ ਨਵੀਂ ਵਿਦਿਆਰਥੀ ਵੀਜ਼ਾ ਪਾਲਿਸੀ ਜਿੱਥੇ ਸਹੀ ਦਸਤਾਵੇਜ਼ਾਂ ‘ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀਆਂ ਲਈ ਸਹਾਈ ਸਿੱਧ ਹੋਵੇਗੀ ਉੱਥੇ ਗ਼ਲਤ ਦਸਤਾਵੇਜ਼ਾਂ ‘ਤੇ ਕੈਨੇਡਾ ਜਾਣ ਵਾਲੇ ਵਿਦਿਆਰਥੀ ਕੈਨੇਡਾ ਵਿੱਚ ਨਹੀਂ ਰੁਕ ਸਕਣਗੇ ਅਤੇ ਉਹਨਾਂ ਨੂੰ ਤੁਰੰਤ ਡਿਪੋਰਟ ਕੀਤਾ ਜਾਵੇਗਾ। ਕੈਨੇਡੀਅਨ ਸਰਕਾਰ ਭਾਰਤ ਦੇ ਸਾਰੇ ਏਜੰਟਾਂ ਨੂੰ ਗ੍ਰੇਡ ਦੇਣ ਜਾ ਰਹੀ ਹੈ। ਨਵੀਂ ਤਬਦੀਲੀ ਵਿੱਚ ਕੈਨੇਡਾ ਸਰਕਾਰ ਨੇ ਫੈਸਲਾ ਕੀਤਾ ਹੈ ਕਿ ਇਮਾਨਦਾਰੀ ਨਾਲ ਚੰਗਾ ਕੰਮ ਕਰਨ ਵਾਲੀਆਂ ਸਟੱਡੀ ਇਮੀਗ੍ਰੇਸ਼ਨ ਕੰਪਨੀਆਂ ਨੂੰ ਸ਼ਾਰਟਲਿਸਟ ਕੀਤਾ ਜਾਵੇਗਾ ਅਤੇ ਅਜਿਹੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਜਲਦੀ ਵੀਜ਼ਾ ਦਿੱਤਾ ਜਾਵੇਗਾ। ਕੈਨੇਡਾ ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਕਿਉਂਕਿ ਭਾਰਤ ਵਿੱਚ ਏਜੰਟਾਂ ਨੇ ਕਾਲਜਾਂ ਤੋਂ ਜਾਅਲੀ ਪੱਤਰ ਬਣਾਉਣੇ ਸ਼ੁਰੂ ਕਰ ਦਿੱਤੇ ਸਨ ਅਤੇ ਹਾਲ ਹੀ ਵਿੱਚ 103 ਵਿਦਿਆਰਥੀਆਂ ਦੀਆਂ ਫਾਈਲਾਂ ਵਿੱਚ ਜਾਅਲੀ ਪੱਤਰ ਪਾਏ ਗਏ ਸਨ। ਨਵੇਂ ਵੀਜ਼ਾ ਨਿਯਮਾਂ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਦਾਖ਼ਲਾ ਪੱਤਰ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਤਸਦੀਕ ਕੀਤਾ ਜਾਵੇਗਾ।

error: Content is protected !!