Gee 98News

ਚੰਡੀਗੜ੍ਹ,31 ਅਕਤੂਬਰ-ਇਨਫੋਰਸਮੈਂਟ ਡਾਇਰੈਕਟੋਰੇਟ ED ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਪਾਲਿਸੀ ਦੇ ਮਾਮਲੇ ‘ਚ ਦੋ ਨਵੰਬਰ ਨੂੰ ਪੁੱਛਗਿੱਛ ਲਈ ਬੁਲਾਏ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਦੀ ਪਹਿਲੀ ਵੱਡੀ ਪ੍ਰਤੀਕਿਰਿਆ ਸਾਹਮਣੇ ਆਈ ਹੈ । ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਨੇ ਕਿਹਾ ਕਿ ਇਹ ਅਰਵਿੰਦ ਕੇਜਰੀਵਾਲ ਨੂੰ ਜੇਲ੍ਹ ਭੇਜਣ ਤੇ ਆਮ ਆਦਮੀ ਪਾਰਟੀ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਹਨ। ਉਹਨਾਂ ਕਿਹਾ ਕਿ ਕੇਂਦਰ ਕਿਸੇ ਵੀ ਤਰੀਕੇ ਨਾਲ ਆਮ ਆਦਮੀ ਪਾਰਟੀ ਨੂੰ ਤਬਾਹ ਕਰਨਾ ਚਾਹੁੰਦਾ ਹੈ। ਦੂਜੇ ਪਾਸੇ ਦਿੱਲੀ ਦੀ ਸ਼ਰਾਬ ਪਾਲਿਸੀ ‘ਚ ਈਡੀ ਦੀ ਜਾਂਚ ਦਾ ਸੇਕ ਪੰਜਾਬ ਤੱਕ ਵੀ ਪੁੱਜ ਚੁੱਕਾ ਹੈ। ਈਡੀ ਦੀ ਟੀਮ ਨੇ ਪੰਜਾਬ ਦੇ ਆਪ ਦੇ ਸਭ ਤੋਂ ਅਮੀਰ ਵਿਧਾਇਕ ਕੁਲਵੰਤ ਸਿੰਘ ਮੋਹਾਲੀ ਦੇ ਘਰ ਅਤੇ ਦਫਤਰਾਂ ‘ਤੇ ਰੇਡ ਕੀਤੀ। ਭਾਵੇਂ ਕਿ ਈਡੀ ਦੇ ਸੂਤਰਾਂ ਨੇ ਅਧਿਕਾਰਤ ਤੌਰ ‘ਤੇ ਇਸ ਰੇਡ ਸਬੰਧੀ ਕੋਈ ਬਿਆਨ ਜਾਰੀ ਨਹੀਂ ਕੀਤਾ ਪ੍ਰੰਤੂ ਸਿਆਸੀ ਹਲਕਿਆਂ ਵੱਲੋਂ ਇਸ ਨੂੰ ਦਿੱਲੀ ਦੀ ਸ਼ਰਾਬ ਪਾਲਿਸੀ ਨਾਲ ਜੋੜਿਆ ਜਾ ਰਿਹਾ ਹੈ।

Leave a Reply

Your email address will not be published. Required fields are marked *

error: Content is protected !!