Skip to main content

Gee 98News

ਪੰਜਾਬ ‘ਚ ਵਿਗੜਦੇ ਹਾਲਾਤ…ਕਾਂਗਰਸੀ ਆਗੂ ਦੇ ਪਤੀ ਅਤੇ ਭਰਜਾਈ ਦੀ ਹੱਤਿਆ

ਚੰਡੀਗੜ੍ਹ,31 ਅਕਤੂਬਰ-ਪੰਜਾਬ ‘ਚ ਅਮਨ ਕਾਨੂੰਨ ਦੇ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ। ਰੋਜ਼ਾਨਾ ਸੂਬੇ ਦੇ ਕਿਸੇ ਨਾ ਕਿਸੇ ਕੋਨੇ ਵਿੱਚੋਂ ਬੇਕਸੂਰ ਲੋਕਾਂ ਨੂੰ ਗੋਲੀਆਂ ਨਾਲ ਭੁੰਨੇ ਜਾਣ ਦੀਆਂ ਖ਼ਬਰਾਂ ਆ ਰਹੀਆਂ ਹਨ। ਸਬ-ਡਵੀਜ਼ਨ ਸ੍ਰੀ ਆਨੰਦਪੁਰ ਸਾਹਿਬ ਅਧੀਨ ਪੈਂਦੇ ਪਿੰਡ ਨੂਰਪੁਰ ਬੇਦੀ ਦੇ ਪਿੰਡ ਕਰਤਾਰਪੁਰ ਤੋਂ ਅਜਿਹੀ ਵੱਡੀ ਖ਼ਬਰ ਆ ਰਹੀ ਹੈ ਜਿੱਥੇ ਕਾਂਗਰਸੀ ਲੀਡਰ ਭੋਲੀ ਦੇਵੀ ਦੇ ਪਰਿਵਾਰ ‘ਤੇ ਹਮਲਾ ਹੋਇਆ ਹੈ। ਹਮਲਾਵਰਾਂ ਨੇ ਗੋਲੀਆਂ ਮਾਰ ਕੇ ਪਰਿਵਾਰ ਦੋ ਲੋਕਾਂ ਦਾ ਕਤਲ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਕਾਂਗਰਸ ਪਾਰਟੀ ਦੀ ਬਲਾਕ ਸੰਮਤੀ ਮੈਂਬਰ ਭੋਲੀ ਦੇਵੀ ਦੇ ਘਰ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਭੋਲੀ ਦੇਵੀ ਦੇ ਪਤੀ ਕਰਮਚੰਦ ਤੇ ਉਸ ਦੀ ਭਰਜਾਈ ਗੀਤਾ ਦੀ ਮੌਤ ਹੋ ਗਈ ਜਦਕਿ ਇੱਕ ਗੰਭੀਰ ਜ਼ਖਮੀ ਵਿਅਕਤੀ ਨੂੰ ਇਲਾਜ ਲਈ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

error: Content is protected !!