Gee 98News

ਬਰਨਾਲਾ,31 ਅਕਤੂਬਰ (ਨਿਰਮਲ ਸਿੰਘ ਪੰਡੋਰੀ)-ਨਗਰ ਕੌਸਲ ਬਰਨਾਲਾ ਦੀ ਪ੍ਰਧਾਨਗੀ ਦਾ ਰੇੜਕਾ ਜਿਉਂ ਦਾ ਤਿਉਂ ਹੀ ਬਣਿਆ ਹੋਇਆ ਹੈ। ਅੱਜ ਮਾਨਯੋਗ ਹਾਈਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਇਸ ਮਾਮਲੇ ਵਿੱਚ ਕੋਈ ਨਵਾਂ ਫੈਸਲਾ ਨਹੀਂ ਸੁਣਾਇਆ ਸਗੋਂ ਪਹਿਲਾਂ ਵਾਲੀ ਸਥਿਤੀ ਨੂੰ ਹੀ ਬਰਕਰਾਰ ਰੱਖਿਆ ਹੈ। ਮਾਨਯੋਗ ਹਾਈਕੋਰਟ ਨੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 30 ਨਵੰਬਰ 2023 ਮੁਕਰਰ ਕੀਤੀ ਹੈ। ਅਗਲੀ ਸੁਣਵਾਈ ਤੱਕ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ ਭਾਵ ਕਿ ਨਵੇਂ ਚੁਣੇ ਗਏ ਪ੍ਰਧਾਨ ਰੁਪਿੰਦਰ ਸਿੰਘ ਬੰਟੀ ਦਾ ਨੋਟੀਫਿਕੇਸ਼ਨ ਨਹੀਂ ਹੋ ਸਕੇਗਾ। ਜ਼ਿਕਰਯੋਗ ਹੈ ਕਿ ਪੰਜਾਬ ਦੇ ਸਥਾਨਕ ਸਰਕਾਰਾਂ ਵਿਭਾਗ ਨੇ ਨਗਰ ਕੌਂਸਲ ਦੇ ਪ੍ਰਧਾਨ ਗੁਰਜੀਤ ਸਿੰਘ ਨੂੰ ਵਿੱਤੀ ਬੇਨਿਯਮੀਆਂ ਦੇ ਦੋਸ਼ ਤਹਿਤ ਪ੍ਰਧਾਨਗੀ ਦੇ ਅਹੁਦੇ ਤੋਂ ਹਟਾ ਦਿੱਤਾ ਸੀ ਜਿਸ ਤੋਂ ਬਾਅਦ ਹੋਈ ਚੋਣ ਵਿੱਚ ਸੱਤਾਧਾਰੀ ਪਾਰਟੀ ਦੇ ਐਮਸੀ ਰੁਪਿੰਦਰ ਸਿੰਘ ਸੀਤਲ ਪ੍ਰਧਾਨ ਚੁਣੇ ਗਏ ਸਨ ਪ੍ਰੰਤੂ ਅਹੁਦੇ ਤੋਂ ਹਟਾਏ ਗਏ ਪ੍ਰਧਾਨ ਗੁਰਜੀਤ ਸਿੰਘ ਨੇ ਆਪਣੇ ਖਿਲਾਫ਼ ਸਰਕਾਰ ਦੀ ਕਾਰਵਾਈ ਅਤੇ ਨਵੀਂ ਚੋਣ ਨੂੰ ਹਾਈ ਕੋਰਟ ਵਿੱਚ ਚੈਲਿੰਜ ਕੀਤਾ ਸੀ।

Leave a Reply

Your email address will not be published. Required fields are marked *

error: Content is protected !!