Skip to main content

Gee 98News

ਕਰਵਾ ਚੌਥ ਵਾਲੇ ਦਿਨ ਸੇਵਾਮੁਕਤ ਜ਼ਿਲ੍ਹਾ ਅਟਾਰਨੀ ਨੇ ਕੀਤੀ ਪਤਨੀ ਦੀ ਹੱਤਿਆ

ਚੰਡੀਗੜ੍ਹ,2 ਨਵੰਬਰ-ਕਰਵਾ ਚੌਥ ਵਾਲੇ ਦਿਨ ਪਤਨੀਆਂ ਤਾਂ ਆਪਣੇ ਪਤੀਆ ਦੀ ਲੰਮੀ ਉਮਰ ਦੀ ਕਾਮਨਾ ਕਰਦੀਆਂ ਹਨ ਪਰੰਤੂ ਇਸੇ ਦਿਨ ਹੀ ਇੱਕ ਪਤੀ ਨੇ ਆਪਣੀ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਲੁਧਿਆਣਾ ਦੇ ਗੁਰਦੇਵ ਨਗਰ ਵਿੱਚ ਇੱਕ ਸੇਵਾ ਮੁਕਤ ਜ਼ਿਲ੍ਹਾ ਅਟਾਰਨੀ ਨੇ ਮਾਮੂਲੀ ਝਗੜੇ ਤੋਂ ਬਾਅਦ ਆਪਣੀ ਪਤਨੀ ਦੇ ਸਿਰ ‘ਤੇ ਦਾਤ ਨਾਲ ਹਮਲਾ ਕਰ ਦਿੱਤਾ ਜਿਸ ਨਾਲ ਉਸ ਦੀ ਮੌਤ ਹੋ ਗਈ। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਪੰਜ ਦੇ ਮੁਖੀ ਨੀਰਜ ਚੌਧਰੀ ਨੇ ਦੱਸਿਆ ਕਿ ਸੇਵਾ ਮੁਕਤ ਡੀਏ ਹਰਚਰਨ ਸਿੰਘ (85) ਆਪਣੀ ਪਤਨੀ ਮਨਜੀਤ ਕੌਰ ਨਾਲ ਗੁਰਦੇਵ ਨਗਰ ਇਲਾਕੇ ਵਿੱਚ ਰਹਿੰਦਾ ਸੀ, ਦੋਵਾਂ ਦਾ ਬੁੱਧਵਾਰ ਨੂੰ ਦੁਪਹਿਰ ਬਾਅਦ ਮਾਮੂਲੀ ਝਗੜਾ ਹੋਇਆ ਜਿਸ ਤੋਂ ਬਾਅਦ ਹਰਚਰਨ ਸਿੰਘ ਨੇ ਪਤਨੀ ਮਨਜੀਤ ਕੌਰ ਦੇ ਸਿਰ ਵਿੱਚ ਦਾਤ ਨਾਲ ਵਾਰ ਕੀਤਾ ਜੋ ਉਸ ਲਈ ਜਾਨਲੇਵਾ ਸਿੱਧ ਹੋਇਆ। ਪੁਲਿਸ ਮੁਲਜ਼ਮ ਅਤੇ ਮ੍ਰਿਤਕਾ ਦੇ ਬੇਟੇ ਦੀ ਸ਼ਿਕਾਇਤ ‘ਤੇ ਅਗਲੇਰੀ ਕਾਰਵਾਈ ਕਰ ਰਹੀ ਹੈ।

error: Content is protected !!