Gee 98News

ਬਰਨਾਲਾ,4 ਨਵੰਬਰ (ਨਿਰਮਲ ਸਿੰਘ ਪੰਡੋਰੀ)-ਉੰਝ ਤਾਂ ਭਾਵੇਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ‘ਚ ਅਕਾਲੀ ਭਾਜਪਾ ਸਰਕਾਰ ਦੇ ਕਾਰਜਕਾਲ ਦੇ ਪੋਤੜੇ ਫਰੋਲਣ ਵਿੱਚ ਲੱਗੀ ਹੋਈ ਹੈ ਪਰੰਤੂ ਅਕਾਲੀ ਸਰਕਾਰ ਦੀ ਇੱਕ ਅਜਿਹੀ ਸਕੀਮ ਵੀ ਹੈ ਜਿਸ ਨੂੰ ਭਗਵੰਤ ਮਾਨ ਸਰਕਾਰ ਬੜੀ ਸੁਹਿਰਦਤਾ ਨਾਲ ਅੱਗੇ ਤੋਰ ਰਹੀ ਹੈ। ਮਾਨ ਸਰਕਾਰ ਜਲਦੀ ਹੀ ਸੂਬੇ ਅੰਦਰ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਤਹਿਤ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਅਤੇ ਪੰਜਾਬ ਰੋਡਵੇਜ਼ ਦੀਆਂ ਬੱਸਾਂ ਰਾਹੀਂ ਲੋਕਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ ਜਾਣਗੇ। ਯਾਦ ਰਹੇ ਕਿ ਇਹ ਸਕੀਮ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਸ਼ੁਰੂ ਕੀਤੀ ਸੀ, ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਉਸੇ ਤਰਜ਼ ‘ਤੇ ਤੀਰਥ ਯਾਤਰਾ ਸਕੀਮ ਸ਼ੁਰੂ ਕਰਨ ਜਾ ਰਹੀ ਹੈ। ਇਸ ਲਈ ਟਰਾਂਸਪੋਰਟ ਵਿਭਾਗ ਨੂੰ ਪੂਰੀ ਯੋਜਨਾ ਬਣਾਉਣ ਲਈ ਆਦੇਸ਼ ਦਿੱਤੇ ਗਏ ਹਨ। ਟਰਾਂਸਪੋਰਟ ਵਿਭਾਗ ਧਾਰਮਿਕ ਅਸਥਾਨਾਂ ਦੀ ਸੂਚੀ ਤਿਆਰ ਕਰ ਰਿਹਾ ਹੈ ਅਤੇ ਇਸ ‘ਤੇ ਆਉਣ ਵਾਲੇ ਖਰਚ ਦਾ ਵੇਰਵਾ ਇਕੱਠਾ ਕਰ ਰਿਹਾ ਹੈ।‌ ਸੂਤਰਾਂ ਅਨੁਸਾਰ ਹਰੇਕ ਵਿਧਾਨ ਸਭਾ ਹਲਕੇ ਲਈ 8 ਬੱਸਾਂ ਦਿੱਤੀਆਂ ਜਾਣਗੀਆਂ। ਪਹਿਲੇ ਪੜਾਅ ਵਿੱਚ ਸਿੱਖਾਂ ਦੇ ਪੰਜਾਬ ਵਿਚ ਸਥਿਤ ਤਖਤ ਸਾਹਿਬਾਨ ਦੇ ਦਰਸ਼ਨ ਕਰਵਾਏ ਜਾਣਗੇ। ਇਸ ਤੋਂ ਬਾਅਦ ਬਿਹਾਰ ਵਿਚ ਸਥਿਤ ਤਖ਼ਤ ਸ੍ਰੀ ਪਟਨਾ ਸਾਹਿਬ ਅਤੇ ਮਹਾਰਾਸ਼ਟਰ ਵਿਚ ਸਥਿਤ ਤਖਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਵਾਏ ਜਾਣਗੇ।ਸੂਬੇ ਤੋਂ ਬਾਹਰਲੇ ਦੋਵਾਂ ਤਖਤ ਸਾਹਿਬਾਨਾਂ ਦੇ ਦਰਸ਼ਨਾਂ ਲਈ ਪੰਜਾਬ ਸਰਕਾਰ ਵਿਸ਼ੇਸ਼ ਰੇਲਗੱਡੀਆਂ ਦਾ ਪ੍ਰਬੰਧ ਕਰੇਗੀ। ਪੰਜਾਬ ਸਰਕਾਰ ਦੀ ਇਹ ਤੀਰਥ ਯਾਤਰਾ ਸਕੀਮ 24 ਨਵੰਬਰ ਤੋਂ ਬਕਾਇਦਾ ਸ਼ੁਰੂ ਹੋ ਜਾਵੇਗੀ, ਜਿਸ ਦਾ ਉਦਘਾਟਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਕੀਤਾ ਜਾਵੇਗਾ।

Leave a Reply

Your email address will not be published. Required fields are marked *

error: Content is protected !!