Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਖ਼ੁਲਾਸਾ : ਪਾਵਰਕਾਮ 4782 ਕਰੋੜ ਦੇ ਘਾਟੇ ‘ਚ…ਕਰਜ਼ੇ ਦੀ ਪੰਡ ਹੋਰ ਭਾਰੀ…ਸਰਕਾਰ ਵੱਲ 10000 ਕਰੋੜ ਦੀ ਖੜੀ ਹੈ ਸਬਸਿਡੀ

Nirmal Pandori by Nirmal Pandori
11/05/2023
in ਪੰਜਾਬ
Reading Time: 1 min read
A A
0
ਖ਼ੁਲਾਸਾ : ਪਾਵਰਕਾਮ 4782 ਕਰੋੜ ਦੇ ਘਾਟੇ ‘ਚ…ਕਰਜ਼ੇ ਦੀ ਪੰਡ ਹੋਰ ਭਾਰੀ…ਸਰਕਾਰ ਵੱਲ 10000 ਕਰੋੜ ਦੀ ਖੜੀ ਹੈ ਸਬਸਿਡੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,5 ਨਵੰਬਰ-ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (ਪਾਵਰਕਾਮ) ਨੂੰ ਬੀਤੇ ਸਾਲ 2022-23 ਵਿੱਚ 4782 ਕਰੋੜ ਰੁਪਏ ਦਾ ਘਾਟਾ ਪਿਆ ਹੈ ਜਦੋਂ ਕਿ ਕੰਪਨੀ ਵੱਲੋਂ ਲਏ ਗਏ ਕਰਜ਼ੇ ਵਿਚ 1170 ਕਰੋੜ ਰੁਪਏ ਦਾ ਵਾਧਾ ਵੀ ਹੋਇਆ ਹੈ। ਜਦਕਿ ਸਾਲ 2021-22 ਵਿਚ ਕੰਪਨੀ ਨੂੰ 1106 ਕਰੋੜ ਰੁਪਏ ਦਾ ਫ਼ਾਇਦਾ ਹੋਇਆ ਸੀ, ਉਥੇ ਹੀ ਸਾਲ 2022-23 ਵਿਚ ਇਸ ਨੂੰ 4782 ਕਰੋੜ ਰੁਪਏ ਦਾ ਘਾਟਾ ਪਿਆ ਹੈ। ਉਨ੍ਹਾਂ ਦੱਸਿਆ ਕਿ ਇਸ ਅਰਸੇ ਦੌਰਾਨ ਕੰਪਨੀ ਸਿਰ ਕਰਜ਼ਾ ਵੀ 1170 ਕਰੋੜ ਰੁਪਏ ਵਧ ਗਿਆ ਹੈ। ਜਿੱਥੇ 2021-22 ਵਿਚ ਕਰਜ਼ਾ 17545 ਕਰੋੜ ਰੁਪਏ ਸੀ, ਉਹ ਹੁਣ ਵੱਧ ਕੇ 18715 ਕਰੋੜ ਰੁਪਏ ਹੋ ਗਿਆ ਹੈ। ਇਹ ਖ਼ੁਲਾਸਾ ਪਾਵਰ ਸੈਕਟਰ ਰਿਫਾਰਮਜ਼ ਫੋਰਮ ਦੇ ਕਨਵੀਨਰ ਇੰਜੀਨੀਅਰ ਭੁਪਿੰਦਰ ਸਿੰਘ ਤੇ ਕੋ-ਕਨਵੀਨਰ ਡਾ. ਮਲਕੀਤ ਸਿੰਘ ਨੇ ਪਟਿਆਲਾ ਮੀਡੀਆ ਕਲੱਬ ਵਿੱਚ ਪ੍ਰੈੱਸ ਕਾਨਫਰੰਸ ਨੂੰ ‘ਪੰਜਾਬ ਦਾ ਪਾਵਰ ਸੈਕਟਰ ਅਤੇ ਬਿਜਲੀ ਖ਼ਰੀਦ ਸਮਝੌਤਿਆਂ ਦੀ ਸਮੀਖਿਆ’ ਨਾਂ ਦਾ ਵ੍ਹਾਈਟ ਪੇਪਰ ਜਾਰੀ ਕਰਨ ਮੌਕੇ ਕੀਤਾ। ਇੰਜੀ. ਭੁਪਿੰਦਰ ਸਿੰਘ ਤੇ ਡਾ. ਮਲਕੀਤ ਸਿੰਘ ਨੇ ਇਹ ਦਾਅਵਾ ਵੀ ਕੀਤਾ ਕਿ ਪੰਜਾਬ ਸਰਕਾਰ ਸਿਰ ਹਾਲੇ ਵੀ ਸਬਸਿਡੀ ਦਾ 10 ਹਜ਼ਾਰ ਕਰੋੜ ਰੁਪਏ ਬਕਾਇਆ ਖੜ੍ਹਾ ਹੈ ਜਿਸ ਦਾ ਭੁਗਤਾਨ ਨਹੀਂ ਕੀਤਾ ਗਿਆ। ਪੰਜਾਬ ਸਰਕਾਰ ਨੇ ਬਿਜਲੀ ਉਤਪਾਦਨ ਸਮਰੱਥਾ ਵਧਾਉਣ ਵੱਲ ਕੋਈ ਧਿਆਨ ਨਹੀਂ ਦਿੱਤਾ ਜਦਕਿ ਬਾਹਰੋਂ ਬਿਜਲੀ ਪੰਜਾਬ ਵਿਚ ਲਿਆਉਣ ਵਾਲੀ ਏਟੀਸੀ ਲਾਈਨ ਦੀ ਸਮਰੱਥਾ ਹਰ ਸਾਲ ਵਧਾਈ ਜਾ ਰਹੀ ਹੈ ਤੇ ਐਕਸਚੇਂਜ ਵਿਚੋਂ ਮਹਿੰਗੇ ਭਾਅ ਬਿਜਲੀ ਖ਼ਰੀਦ ਕੇ ਦਿੱਤੀ ਜਾ ਰਹੀ ਹੈ ਜਿਸ ਦਾ ਸਾਰਾ ਬੋਝ ਖਪਤਕਾਰਾਂ ਸਿਰ ਪੈ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਿਵੇਂ ਰਾਜਸਥਾਨ ਸਰਕਾਰ 90 ਹਜ਼ਾਰ ਮੈਗਾਵਾਟ ਦਾ ਸੋਲਰ ਪਲਾਂਟ ਲਗਾਉਣ ਜਾ ਰਹੀ ਹੈ ਤੇ ਇਸ ਨੂੰ ਲਗਾਉਣ ਵਾਲੀਆਂ ਕੰਪਨੀਆਂ ਬਿਜਲੀ ਉਤਪਾਦਨ ਦਾ 7 ਫੀਸਦੀ ਮੁਫ਼ਤ ਵਿੱਚ ਸਰਕਾਰੀ ਕੰਪਨੀਆਂ ਨੂੰ ਦੇਣਗੀਆਂ ਪ੍ਰੰਤੂ ਜਿਹੜਾ ਸੋਲਰ ਪਲਾਂਟ ਭਗਵੰਤ ਮਾਨ ਸਰਕਾਰ ਗੋਬਿੰਦਪੁਰਾ ਵਿਚ ਲਗਾਉਣ ਦੀ ਗੱਲ ਕਰ ਰਹੀ ਹੈ, ਇਕ ਤਾਂ ਉਸ ਦੀ ਜ਼ਮੀਨ ਪ੍ਰਾਈਵੇਟ ਕੰਪਨੀ ਦੀ ਹੈ, ਦੂਜਾ ਉਸ ਦੀ ਬਿਜਲੀ ਪੈਦਾਵਾਰ ਵਿਚੋਂ ਸਿਰਫ਼ 200 ਮੈਗਾਵਾਟ ਹੀ ਪੰਜਾਬ ਨੂੰ ਮਿਲਣਾ ਹੈ, 1000 ਮੈਗਾਵਾਟ ਤਾਂ ਪੰਜਾਬ ਤੋਂ ਬਾਹਰ ਸਪਲਾਈ ਹੋਣਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ’ਤੇ ਬਿਜਲੀ ਖ਼ਰੀਦ ਸਮਝੌਤਿਆਂ ਦੀ ਸਮੀਖਿਆ ਹੋਵੇਗੀ ਪਰ ਅਜਿਹਾ ਕੁਝ ਵੀ ਨਹੀਂ ਕੀਤਾ ਗਿਆ ਤੇ ਇਹ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੇ ਰਾਹ ਹੀ ਚੱਲ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਡੋਲੀ ਵਾਲੀ ਕਾਰ ਦਾ ਐਕਸੀਡੈਂਟ…ਲਾੜੇ ਸਮੇਤ ਚਾਰ ਜਣਿਆਂ ਦੀ ਮੌਤ

Next Post

ਤੌਬਾ..ਤੌਬਾ… ਲਾਲਚਵੱਸ ਲੋਕ ਕਿਹੋ ਜਿਹੇ ਜੁਗਾੜ ਲਾਉਂਦੇ ਨੇ…!

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
ਤੌਬਾ..ਤੌਬਾ… ਲਾਲਚਵੱਸ ਲੋਕ ਕਿਹੋ ਜਿਹੇ ਜੁਗਾੜ ਲਾਉਂਦੇ ਨੇ…!

ਤੌਬਾ..ਤੌਬਾ… ਲਾਲਚਵੱਸ ਲੋਕ ਕਿਹੋ ਜਿਹੇ ਜੁਗਾੜ ਲਾਉਂਦੇ ਨੇ…!

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend