Skip to main content

Gee 98News

ਈਡੀ ਨੇ ਚੂੜੀ ਕਸੀ ਤਾਂ ਵਿਧਾਇਕ ਦੀ ਸਿਹਤ ਹੋਈ ਢਿੱਲੀ…ਪੀਜੀਆਈ ਦਾਖ਼ਲ

ਚੰਡੀਗੜ੍ਹ,7 ਨਵੰਬਰ-ਈਡੀ ਦੀ ਹਿਰਾਸਤ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਦੇਰ ਰਾਤ ਸਿਹਤ ਵਿਗੜਨ ਕਰਕੇ ਉਹਨਾਂ ਨੂੰ ਪੀਜੀਆਈ ਦਾਖਲ ਕਰਵਾਇਆ ਗਿਆ। ‌ ਸੂਤਰਾਂ ਅਨੁਸਾਰ ਵਿਧਾਇਕ ਗੱਜਣਮਾਜਰਾ ਨੂੰ ਰਾਤ ਕਰੀਬ 2 ਵਜੇ ਪੀਜੀਆਈ ਇਲਾਜ ਲਈ ਦਾਖਲ ਕਰਵਾਇਆ ਗਿਆ। ਵਿਧਾਇਕ ਗੱਜਣਮਾਜਰਾ ਨੂੰ ਕੱਲ ਈਡੀ ਨੇ ਹਿਰਾਸਤ ਵਿੱਚ ਲੈ ਕੇ ਜਲੰਧਰ ਪੁੱਛਗਿਛ ਕੀਤੀ ਅਤੇ ਜਲੰਧਰ ਵਿਖੇ ਹੀ ਉਹਨਾਂ ਦਾ ਮੈਡੀਕਲ ਕਰਵਾਇਆ ਗਿਆ ਸੀ। ਜਿਕਰਯੋਗ ਹੈ ਕਿ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਈਡੀ ਨੇ ਮਨੀ ਲਾਂਡਰਿੰਗ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ, ਜਿਨਾਂ ‘ਤੇ ਦੋਸ਼ ਹਨ ਕਿ ਉਸਨੇ ਬੈਂਕ ਆਫ ਇੰਡੀਆ ਤੋਂ 40 ਕਰੋੜ ਦਾ ਕਰਜ਼ਾ ਲਿਆ ਸੀ, ਈਡੀ ਨੂੰ ਸ਼ੱਕ ਹੈ ਕਿ ਇਸ ਵਿੱਚ ਮਨੀ ਲਾਂਡਰਿੰਗ ਦਾ ਪੈਸਾ ਸ਼ਾਮਿਲ ਹੋ ਸਕਦਾ ਹੈ। ਈਡੀ ਨੇ ਦਾਅਵਾ ਹੈ ਕਿ ਜਿਸ ਮੰਤਵ ਲਈ ਇਹ ਕਰਜ਼ਾ ਲਿਆ ਗਿਆ ਸੀ ਉਸਦੀ ਥਾਂ ਪੈਸਾ ਕਿਧਰੇ ਹੋਰ ਖਰਚ ਕੀਤਾ ਗਿਆ। ਧਿਆਨ ਰਹੇ ਕਿ ਈਡੀ ਨੇ ਕਈ ਮਹੀਨੇ ਤੋਂ ਇਸ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਵਿਧਾਇਕ ਨੂੰ ਗ੍ਰਿਫਤਾਰ ਕੀਤਾ ਹੈ ਇਸ ਲਈ ਵਿਧਾਇਕ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ।

error: Content is protected !!