Gee 98News

ਚੰਡੀਗੜ੍ਹ,7 ਨਵੰਬਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੱਲ੍ਹ ਹੋ ਰਹੇ ਸਾਲਾਨਾ ਜਨਰਲ ਇਜਲਾਸ ਵਿੱਚ ਪ੍ਰਧਾਨ ਅਤੇ ਸੀਨੀਅਰ ਮੀਤ ਪ੍ਰਧਾਨ, ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਹੋਰ ਮੈਂਬਰਾਂ ਦੀ ਚੋਣ ਹੋਵੇਗੀ। ਸੂਤਰਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਬਾਦਲ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਹੀ ਇੱਕ ਵਾਰ ਫੇਰ “ਸੇਵਾ” ਦਾ ਮੌਕਾ ਦੇਵੇਗਾ। ਦੂਜੇ ਪਾਸੇ ਬੀਬੀ ਜੰਗੀਰ ਕੌਰ ਦੇ ਇੱਕ ਵਾਰ ਫਿਰ ਮੈਦਾਨ ਵਿੱਚ ਉਤਰਨ ਦੇ ਚਰਚੇ ਹਨ। ਪਿਛਲੀ ਵਾਰ ਕੁੱਲ ਪਈਆਂ 146 ਵੋਟਾਂ ਵਿੱਚੋਂ ਸਰਦਾਰ ਧਾਮੀ ਨੂੰ 104 ਅਤੇ ਬੀਬੀ ਜੰਗੀਰ ਕੌਰ ਨੂੰ 42 ਵੋਟਾਂ ਮਿਲੀਆਂ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਕੁੱਲ 185 ਮੈਂਬਰਾਂ ਵਿੱਚੋਂ 30 ਮੈਂਬਰ ਅਕਾਲ ਚਲਾਣਾ ਕਰ ਚੁੱਕੇ ਹਨ ਅਤੇ 4 ਮੈਂਬਰ ਅਸਤੀਫ਼ਾ ਦੇ ਚੁੱਕੇ ਹਨ, ਇਸ ਲਈ ਪ੍ਰਧਾਨ ਦੀ ਚੋਣ ਪ੍ਰਕਿਰਿਆ ਵਿੱਚ 151 ਮੈਂਬਰ ਭਾਗ ਲੈਣਗੇ। ਚਰਚਾ ਇਹ ਵੀ ਹੈ ਕਿ ਇਸ ਵਾਰ ਬੀਬੀ ਜੰਗੀਰ ਕੌਰ ਦੀ ਬਜਾਏ ਸੰਤ ਬਾਬਾ ਬਲਵੀਰ ਸਿੰਘ ਘੁੰਨਸ ਪ੍ਰਧਾਨਗੀ ਦੀ ਚੋਣ ਵਿੱਚ ਸਰਦਾਰ ਧਾਮੀ ਨੂੰ ਲਲਕਾਰਾ ਮਾਰਨਗੇ।ਨਵੇਂ ਪ੍ਰਧਾਨ ਤੇ ਅੰਤ੍ਰਿੰਗ ਕਮੇਟੀ ਦੀ ਚੋਣ 8 ਨਵੰਬਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਵਿਖੇ ਬਾਅਦ ਦੁਪਹਿਰ 2 ਵਜੇ ਹੋਵੇਗੀ।

Leave a Reply

Your email address will not be published. Required fields are marked *

error: Content is protected !!