Gee 98News

ਚੰਡੀਗੜ੍ਹ,7 ਨਵੰਬਰ-ਇੱਕ ਪ੍ਰਾਈਵੇਟ ਸਕੂਲ ਵੱਲੋਂ ਪੰਜਾਬੀ ਭਾਸ਼ਾ ਨੂੰ ਅੱਖੋਂ ਪਰੋਖੇ ਕੀਤੇ ਜਾਣ ਦੇ ਰੋਸ ਵਜੋਂ ਪ੍ਰਦਰਸ਼ਨ ਕਰ ਰਹੇ ਲੱਖਾ ਸਿਧਾਣਾ ਨੂੰ ਸਾਥੀਆਂ ਸਮੇਤ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਰਾਮਪੁਰਾ ਫੂਲ ਦੇ ਇੱਕ ਪ੍ਰਾਈਵੇਟ ਸਕੂਲ ਖ਼ਿਲਾਫ਼ ਲੱਖੇ ਸਿਧਾਣੇ ਨੇ ਦੋਸ਼ ਲਗਾਏ ਸਨ ਕਿ ਸਕੂਲ ਨੇ ਬੱਚਿਆਂ ਨੂੰ ਪੰਜਾਬੀ ਬੋਲਣ ਤੋਂ ਰੋਕਿਆ ਹੈ ਅਤੇ ਕੜਾ ਪਾਉਣ ‘ਤੇ ਵੀ ਪਾਬੰਦੀ ਲਗਾਈ ਜਾ ਰਹੀ ਹੈ। ‌ ਇਸ ਮਾਮਲੇ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਨੇ ਲੱਖੇ ਸਿਧਾਣੇ ਕੋਲ ਪਹੁੰਚ ਕੀਤੀ ਸੀ ਜਿਸ ਤੋਂ ਬਾਅਦ ਲੱਖਾ ਸਿਧਾਣਾ ਨੇ ਸਕੂਲ ਵਿੱਚ ਜਾ ਕੇ ਵੀ ਗੱਲ ਕੀਤੀ ਜਿਸ ਦੀ ਵੀਡੀਓ ਵੀ ਵਾਇਰਲ ਹੋ ਰਹੀ ਹੈ। ਇਸ ਤੋਂ ਬਾਅਦ ਬੱਚਿਆਂ ਦੇ ਮਾਪਿਆਂ ਨੇ ਸਕੂਲ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਿਸ ਵਿੱਚ ਸ਼ਾਮਿਲ ਲੱਖਾ ਸਿਧਾਣਾ ਤੇ ਉਸਦੇ ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਸੂਤਰਾਂ ਅਨੁਸਾਰ ਪੁਲਿਸ ਨੇ ਪ੍ਰਦਰਸ਼ਨ ਕਰ ਰਹੇ ਲੱਖੇ ਸਿਧਾਣੇ ਨੂੰ ਧੂਹ ਕੇ ਬੱਸ ਵਿੱਚ ਬਿਠਾਇਆ।

Leave a Reply

Your email address will not be published. Required fields are marked *

error: Content is protected !!