Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸ਼੍ਰੋਮਣੀ ਅਕਾਲੀ ਦਲ (ਅ) ਨੇ ਐਸ.ਜੀ.ਪੀ.ਸੀ. ਵੋਟਾਂ ਬਨਾਉਣ ਦੀ ਤਾਰੀਖ ਅੱਗੇ ਵਧਾਉਣ ਲਈ ਦਿੱਤਾ ਮੰਗ ਪੱਤਰ

Nirmal Pandori by Nirmal Pandori
11/14/2023
in ਬਰਨਾਲਾ ਆਸ-ਪਾਸ
Reading Time: 1 min read
A A
0
ਸ਼੍ਰੋਮਣੀ ਅਕਾਲੀ ਦਲ (ਅ) ਨੇ ਐਸ.ਜੀ.ਪੀ.ਸੀ. ਵੋਟਾਂ ਬਨਾਉਣ ਦੀ ਤਾਰੀਖ ਅੱਗੇ ਵਧਾਉਣ ਲਈ ਦਿੱਤਾ ਮੰਗ ਪੱਤਰ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਵੋਟਾਂ ਬਨਾਉਣ ਸਮੇਂ ਪੇਸ਼ ਆਉਣ ਵਾਲੀਆਂ ਦਿੱਕਤਾਂ ਬਾਰੇ ਵੀ ਕਰਵਾਇਆ ਜਾਣੂ
    ਬਰਨਾਲਾ, 14 ਨਵੰਬਰ (ਨਿਰਮਲ ਸਿੰਘ ਪੰਡੋਰੀ )- ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਅਤੇ ਮੈਂਬਰ ਪਾਰਲੀਮੈਂਟ ਸ. ਸਿਮਰਨਜੀਤ ਸਿੰਘ ਮਾਨ ਦੇ ਹੁਕਮਾਂ ਮੁਤਾਬਿਕ ਅੱਜ ਸ਼੍ਰੋਮਣੀ ਅਕਾਲੀ ਦਲ (ਅ) ਦੀ ਜ਼ਿਲ੍ਹਾ ਜਥੇਬੰਦੀ ਬਰਨਾਲਾ ਵੱਲੋਂ ਐਸ.ਜੀ.ਪੀ.ਸੀ. ਚੋਣਾਂ ਦੇ ਮੁੱਖ ਚੋਣ ਕਮਿਸ਼ਨਰ ਜਸਟਿਸ ਐਸ.ਐਸ. ਸਾਰੋਂ ਦੇ ਨਾਮ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਮੰਗ ਪੱਤਰ ਸੌਂਪ ਕੇ ਵੋਟਾਂ ਬਨਾਉਣ ਦੀ ਤਾਰੀਖ 15 ਨਵੰਬਰ ਤੋਂ ਅੱਗੇ ਵਧਾਉਣ ਦੀ ਮੰਗ ਕੀਤੀ ਗਈ | ਇਸਦੇ ਨਾਲ ਹੀ ਆਗੂਆਂ ਵੱਲੋਂ ਵੋਟਾਂ ਬਨਾਉਣ ਸਮੇਂ ਪੇਸ਼ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਵੀ ਜਾਣੂ ਕਰਵਾਇਆ ਗਿਆ | ਪਾਰਟੀ ਵੱਲੋਂ ਮੰਗ ਪੱਤਰ ਸੌਂਪਣ ਲਈ ਪਹੁੰਚੇ ਵਫਦ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਦਰਸ਼ਨ ਸਿੰਘ ਮੰਡੇਰ, ਮੀਤ ਪ੍ਰਧਾਨ ਓਕਾਂਰ ਸਿੰਘ ਬਰਾੜ, ਜੱਸਾ ਸਿੰਘ ਮਾਣਕੀ, ਜਸਵੀਰ ਸਿੰਘ, ਗੁਰਜੀਤ ਸਿੰਘ ਸ਼ਹਿਣਾ, ਕੁਲਦੀਪ ਸਿੰਘ ਕਾਲਾ ਉਗੋਕੇ, ਮਹਿੰਦਰ ਸਿੰਘ ਸਹਿਜੜਾ, ਕਾਕਾ ਸਿੰਘ ਕੱਟੂ, ਜਸਵੰਤ ਸਿੰਘ ਨੰਬਰਦਾਰ ਸੰਧੂ ਪੱਤੀ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜਰ ਸਨ | ਮੰਗ ਪੱਤਰ ਵਿੱਚ ਆਗੂਆਂ ਨੇ ਦੱਸਿਆ ਕਿ ਇਸ ਸਮੇਂ ਮੰਡੀਆਂ ਅਤੇ ਫਸਲਾਂ ਦੀ ਸਾਂਭ ਸੰਭਾਲ ਦਾ ਸੀਜਨ ਚੱਲ ਰਿਹਾ ਹੈ, ਜਿਸ ਕਰਕੇ ਜਿਆਦਾਤਰ ਪਿੰਡਾਂ ਦੇ ਲੋਕ ਬਹੁਤ ਰੁਝੇਵੇਂ ਵਿੱਚ ਹਨ ਅਤੇ ਵੱਡੀ ਗਿਣਤੀ ਲੋਕ ਵੋਟਾਂ ਬਨਵਾਉਣ ਤੋਂ ਵਾਂਝੇ ਰਹਿ ਗਏ ਹਨ | ਇਸ ਲਈ ਵੋਟਾਂ ਬਨਾਉਣ ਦੀ ਅੰਤਿਮ ਮਿਤੀ 15 ਨਵੰਬਰ ਤੋਂ ਘੱਟੋਂ ਘੱਟ 2 ਮਹੀਨੇ ਅੱਗੇ ਵਧਾਈ ਜਾਵੇ | ਆਗੂਆਂ ਨੇ ਦੱਸਿਆ ਕਿ ਘਰ-ਘਰ ਜਾ ਕੇ ਵੋਟਾਂ ਬਨਾਉਣ ਦੇ ਪੁਖਤਾ ਪ੍ਰਬੰਧ ਅਤੇ ਪ੍ਰਚਾਰ ਦੀ ਘਾਟ ਕਰਕੇ ਵੋਟਰਾਂ ਦਾ ਸੰਪਰਕ ਵੋਟਾਂ ਬਨਾਉਣ ਵਾਲੇ ਅਧਿਕਾਰੀਆਂ ਨਾਲ ਨਹੀਂ ਹੋ ਪਾ ਰਿਹਾ | ਵੋਟਾਂ ਬਨਾਉਣ ਵਾਲੇ ਅਧਿਕਾਰੀਆਂ ਅਤੇ ਸਬੰਧਤ ਅਮਲੇ ਵੱਲੋਂ ਹਦਾਇਤ ਕੀਤੀ ਜਾ ਰਹੀ ਹੈ ਕਿ ਹਰ ਵੋਟਰ ਆਪਣਾ ਫਾਰਮ ਖੁਦ ਜਮਾਂ ਕਰਵਾਏ, ਜਦੋਂਕਿ ਅਮਲੀ ਰੂਪ ਵਿੱਚ ਇਹ ਸੰਭਵ ਨਹੀਂ ਹੈ, ਕਿਉਂਕਿ ਫਸਲਾਂ ਦੀ ਸਾਂਭ ਸੰਭਾਲ ਦਾ ਸੀਜ਼ਨ ਹੋਣ ਕਰਕੇ ਪਰਿਵਾਰਾਂ ਦੇ ਪਰਿਵਾਰ ਕੰਮਕਾਰ ਵਿੱਚ ਜੁਟੇ ਹਨ, ਅਜਿਹੇ ਵਿੱਚ ਪਰਿਵਾਰ ਦਾ ਇੱਕ ਮੈਂਬਰ ਸਮਾਂ ਕੱਢ ਕੇ ਸਾਰਿਆਂ ਦੇ ਫਾਰਮ ਜਮਾਂ ਕਰਵਾਉਣ ਆਉਂਦਾ ਹੈ ਤਾਂ ਸਬੰਧਤ ਅਮਲੇ ਵੱਲੋਂ ਫਾਰਮ ਜਮਾਂ ਨਹੀਂ ਕਰਵਾਏ ਜਾਂਦੇ | ਇਸ ਲਈ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਜਾਵੇ ਕਿ ਪਿੰਡ ਦਾ ਪਤਵੰਤਾ ਵਿਅਕਤੀ ਜਾਂ ਪਰਿਵਾਰ ਦਾ ਮੁਖੀ ਜੇਕਰ ਵੋਟਾਂ ਜਮਾਂ ਕਰਵਾਉਣ ਆਉਂਦਾ ਹੈ ਤਾਂ ਉਹ ਫਾਰਮ ਮਨਜ਼ੂਰ ਕੀਤੇ ਜਾਣ | ਜਿਸ ਤਰ੍ਹਾਂ ਅਸੈਂਬਲੀ ਵੋਟਾਂ ਬਨਾਉਣ ਸਮੇਂ ਜਿਆਦਾ ਤੋਂ ਜਿਆਦਾ ਅਮਲਾ ਵੋਟ ਬਨਾਉਣ ਦੀ ਪ੍ਰਕਿਰਿਆ ਵਿੱਚ ਤਾਇਨਾਤ ਕਰਕੇ ਘਰ-ਘਰ ਜਾ ਕੇ ਅਤੇ ਕੈਂਪ ਲਗਾ ਕੇ ਵੋਟਾਂ ਬਣਾਈਆਂ ਜਾਂਦੀਆਂ ਹਨ, ਉਸੇ ਤਰ੍ਹਾਂ ਐਸ.ਜੀ.ਪੀ.ਸੀ. ਦੀਆਂ ਵੋਟਾਂ ਲਈ ਵੀ ਵੱਧੋ ਵੱਧ ਅਮਲਾ ਲਾਇਆ ਜਾਵੇ ਅਤੇ ਵੋਟਾਂ ਬਨਾਉਣ ਦੀ ਅੰਤਿਮ ਤਾਰੀਖ ਵਿੱਚ ਘੱਟੋ-ਘੱਟ 2 ਮਹੀਨਿਆਂ ਦਾ ਵਾਧਾ ਕੀਤਾ ਜਾਵੇ, ਤਾਂ ਜੋ ਕੋਈ ਵੀ ਹੱਕਦਾਰ ਸਿੱਖ ਵੋਟਰ ਆਪਣੀ ਵੋਟ ਬਨਾਉਣ ਤੋਂ ਵਾਂਝਾ ਨਾ ਰਹੇ |
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

05/04/2026
Load More
Tags: #barnalanews#punjabnews#simranjitsinghmann
Previous Post

ਕੁੱਤਿਆਂ ਦੇ ਸ਼ੌਕੀਨ ਸਾਵਧਾਨ…ਹਾਈਕੋਰਟ ਦਾ ਆ ਗਿਆ ਸਖ਼ਤ ਫ਼ਰਮਾਨ

Next Post

PM ਮੋਦੀ ‘ਤੇ ਟਿੱਪਣੀਆਂ ਸੰਬੰਧੀ ਚੋਣ ਕਮਿਸ਼ਨ ਨੇ “ਆਪ” ਨੂੰ ਕੀਤਾ ਨੋਟਿਸ ਜਾਰੀ

Nirmal Pandori

Nirmal Pandori

Related Posts

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ
ਬਰਨਾਲਾ ਆਸ-ਪਾਸ

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

by Nirmal Pandori
05/06/2026
ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼
ਬਰਨਾਲਾ ਆਸ-ਪਾਸ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

by Nirmal Pandori
05/05/2026
ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ
ਬਰਨਾਲਾ ਆਸ-ਪਾਸ

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

by Nirmal Pandori
05/04/2026
ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ  ਕੀਤੀ
ਬਰਨਾਲਾ ਆਸ-ਪਾਸ

ਮਹਿਲ ਖੁਰਦ ਸਕੂਲ ਦੀ ਵਿਦਿਆਰਥਣ ਨੇ ਨੈਸ਼ਨਲ ਸਕਾਲਰਸ਼ਿਪ ਦੀ ਪ੍ਰੀਖਿਆ ਪਾਸ ਕੀਤੀ

by Nirmal Pandori
05/02/2026
ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ
ਬਰਨਾਲਾ ਆਸ-ਪਾਸ

ਵਿਦਿਆਰਥੀ ਨੇ ਕੀਤੀ ਆਤਮਹੱਤਿਆ…ਪ੍ਰਿੰਸੀਪਲ ‘ਤੇ ਮਾਮਲਾ ਦਰਜ

by Nirmal Pandori
05/02/2026
ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
Load More
Next Post
PM ਮੋਦੀ ‘ਤੇ ਟਿੱਪਣੀਆਂ ਸੰਬੰਧੀ ਚੋਣ ਕਮਿਸ਼ਨ ਨੇ “ਆਪ” ਨੂੰ ਕੀਤਾ ਨੋਟਿਸ ਜਾਰੀ

PM ਮੋਦੀ 'ਤੇ ਟਿੱਪਣੀਆਂ ਸੰਬੰਧੀ ਚੋਣ ਕਮਿਸ਼ਨ ਨੇ "ਆਪ" ਨੂੰ ਕੀਤਾ ਨੋਟਿਸ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

…ਹੁਣ FIR ਰੱਦ ਕਰਵਾ ਕੇ ਹੀ ਉੱਠਾਂਗੇ…ਵਿਧਾਇਕ ਢਿੱਲੋਂ ਵੱਲੋਂ ਅਣਮਿੱਥੇ ਸਮੇਂ ਲਈ ਭੁੱਖ ਹੜ੍ਹਤਾਲ ਸ਼ੁਰੂ

ਮੁਲਾਜ਼ਮਾਂ ਦਾ ਡੀਏ….ਪੰਜਾਬ ਸਰਕਾਰ ਕਾਨੂੰਨੀ ਅਤੇ ਸਿਆਸੀ ਪਿੱਚ ‘ਤੇ ਚੌਕੇ-ਛੱਕਿਆਂ ਦੀ ਮਾਰ ਹੇਠ

CM ਭਗਵੰਤ ਮਾਨ ਨੇ ਰਾਸ਼ਟਰਪਤੀ ਨਾਲ ਕੀਤੀ ਮੁਲਾਕਾਤ…”ਰਾਈਟ ਟੂ ਰੀਕਾਲ” ਕਾਨੂੰਨ ਦੀ ਕੀਤੀ ਮੰਗ

ਹਲਕਾ ਮਹਿਲਕਲਾਂ ਦੇ ਪਿੰਡ ਕਲਾਲਮਾਜਰਾ ਦਾ ਸਰਪੰਚ ਪਾਣੀ ਵਾਲੀ ਟੈਂਕੀ ‘ਤੇ ਚੜਿਆ… ਵਿਧਾਇਕ ‘ਤੇ ਲਾਏ ਧੱਕੇਸ਼ਾਹੀ ਦੇ ਦੋਸ਼

ਦਿਲਚਸਪੀਆਂ….ਰਾਘਵ ਚੱਢਾ ਰਾਸ਼ਟਰਪਤੀ ਜੀ ਕੋਲ ਭਗਵੰਤ ਮਾਨ ਦੀ ਸ਼ਿਕਾਇਤ ਕਰੇਗਾ…ਅਤੇ ਭਗਵੰਤ ਮਾਨ, ਰਾਘਵ ਚੱਢਾ ਦੀ…!

ਤਿਲਕ ਰਾਮ ਤੀਜੀ ਵਾਰ ਸਰਬਸੰਮਤੀ ਨਾਲ ਪ੍ਰਧਾਨ ਬਣੇ ਆਰੀਆ ਸਮਾਜ ਦੇ ਪ੍ਰਧਾਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend