Gee 98News

PM ਮੋਦੀ ‘ਤੇ ਟਿੱਪਣੀਆਂ ਸੰਬੰਧੀ ਚੋਣ ਕਮਿਸ਼ਨ ਨੇ “ਆਪ” ਨੂੰ ਕੀਤਾ ਨੋਟਿਸ ਜਾਰੀ

ਚੰਡੀਗੜ੍ਹ,15 ਨਵੰਬਰ -ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਨੋਟਿਸ ਜਾਰੀ ਕਰਦੇ ਹੋਏ 16 ਨਵੰਬਰ ਤੱਕ ਦੇਣ ਲਈ ਕਿਹਾ ਹੈ। ਇਹ ਨੋਟਿਸ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ‘ਤੇ ਪੀਐਮ ਮੋਦੀ ਵਿਰੁੱਧ ਕਥਿਤ ਅਪਮਾਨਜਨਕ ਟਿੱਪਣੀਆਂ ਲਈ ਜਾਰੀ ਕੀਤਾ ਗਿਆ ਹੈ ਜਿਸ ਦੀ ਸ਼ਿਕਾਇਤ ਚੋਣ ਕਮਿਸ਼ਨ ਨੂੰ ਭਾਰਤੀ ਜਨਤਾ ਪਾਰਟੀ ਨੇ ਕੀਤੀ ਸੀ। ਭਾਜਪਾ ਨੇ 10 ਨਵੰਬਰ ਨੂੰ ਚੋਣ ਕਮਿਸ਼ਨ ਕੋਲ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਅਸਵੀਕਾਰਨਯੋਗ ਅਤੇ ਅਨੈਤਿਕ ਵੀਡੀਓ ਕਲਿੱਪਾਂ ਪੋਸਟ ਕਰਨ ਲਈ ‘ਆਪ’ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਸੀ। ਜ਼ਿਕਰਯੋਗ ਹੈ ਕਿ ਪਿਛਲੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਨੇ ਉਦਯੋਗਪਤੀ ਗੌਤਮ ਅਡਾਨੀ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਸੀ ਅਤੇ ਫਿਰ ਅਗਲੇ ਦਿਨ ਆਮ ਆਦਮੀ ਪਾਰਟੀ ਨੇ ਅਡਾਨੀ ਅਤੇ ਮੋਦੀ ਦੀ ਤਸਵੀਰ ਸਾਂਝੀ ਕਰਦਿਆਂ ਦੋਸ਼ ਲਾਇਆ ਸੀ ਕਿ ਪ੍ਰਧਾਨ ਮੰਤਰੀ ਉਦਯੋਗਪਤੀਆਂ ਲਈ ਕੰਮ ਕਰਦੇ ਹਨ ਨਾ ਕਿ ਲੋਕਾਂ ਲਈ।

error: Content is protected !!