Gee 98News

  • ਪਰਿਵਾਰਾਂ ਸਮੇਤ ਸੰਘਰਸ਼ ਵਿੱਚ ਕੁੱਦਣ ਦਾ ਕੀਤਾ ਫੈਸਲਾ
    ਬਠਿੰਡਾ,17 ਨਵੰਬਰ- ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਵੱਲੋੰ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ” ਦੇ ਬੈਨਰ ਹੇਠ ਆਪਣੀਆਂ ਮੰਗਾਂ ਮਨਵਾਉਣ ਲਈ ਅਗਲੇ ਸੰਘਰਸ਼ਾਂ ਦੀ ਤਿਆਰੀ ਵਜੋਂ ਕੀਤੀ ਰੈਲੀ ਕੀਤੀ ਗਈ ਜਿਸ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਅਕਾਲੀ-ਭਾਜਪਾ ਅਤੇ ਕਾਂਗਰਸ ਦੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਥਾਂ ਸਬ-ਕਮੇਟੀਆਂ ਦਾ ਗਠਨ ਕਰਕੇ ਠੇਕਾ ਮੁਲਾਜ਼ਮਾਂ ਨਾਲ਼ ਧੋਖਾ ਕਰ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਕੰਪਨੀਆਂ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦੇ ਐਲਾਨ ਮਗਰੋਂ ਵੀ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ‌ ਪਲਾਂਟਾਂ, ਪੀ.ਡਬਲਯੂ.ਡੀ.ਇਲੈੱਕਟਰੀਕਲ ਵਿੰਗ ਲੋਕ ਨਿਰਮਾਣ ਵਿਭਾਗ ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਆਪ ਸਰਕਾਰ ਵੱਲੋਂ ਆਪਣੇ ਪੌਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਅਜੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ,ਜਿਸ ਦੇ ਰੋਸ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਪਰਿਵਾਰਾਂ ਸਮੇਤ “ਮੋਰਚੇ” ਦੇ ਬੈਨਰ ਹੇਠ “30 ਨਵੰਬਰ” ਨੂੰ ਪੰਜਾਬ ਦੇ ਕਿਸੇ ਇੱਕ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਜਾਵੇਗਾ,ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ‘ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ, 15ਵੀਂਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ।

Leave a Reply

Your email address will not be published. Required fields are marked *

error: Content is protected !!