Skip to main content

Gee 98News

ਬਰਨਾਲਾ ਪੁਲਿਸ ਨੇ ਚੁੱਕ ਲਏ ਲੱਖਾਂ ਦੀ ਨਗਦੀ ਸਮੇਤ ਦੋ ਸੱਟੇਬਾਜ਼

ਬਰਨਾਲਾ,20 ਨਵੰਬਰ (ਨਿਰਮਲ ਸਿੰਘ ਪੰਡੋਰੀ)-ਸ਼ਹਿਰ ਵਿੱਚ ਸੱਟੇਬਾਜ਼ੀ ਦੀਆਂ ਖ਼ਬਰਾਂ ਤੋਂ ਬਾਅਦ ਨਿਸ਼ਾਨੇ ‘ਤੇ ਆਈ ਬਰਨਾਲਾ ਪੁਲਿਸ ਨੇ ਇੱਕ ਵੱਡੀ ਪ੍ਰਾਪਤੀ ਵਜੋਂ ਕ੍ਰਿਕਟ ਮੈਚਾਂ ‘ਤੇ ਸੱਟਾ ਲਗਾਉਣ ਵਾਲੇ ਦੋ ਸੱਟੇਬਾਜ਼ਾਂ ਨੂੰ ਕਾਬੂ ਕਰਕੇ ਉਹਨਾਂ ਦੇ ਕਬਜ਼ੇ ‘ਚੋਂ ਲੱਖਾਂ ਰੁਪਏ ਨਗਦੀ ਵੀ ਬਰਾਮਦ ਕੀਤੀ ਹੈ। ਜ਼ਿਲ੍ਹਾ ਪੁਲਿਸ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਸੀਆਈਏ ਸਟਾਫ਼ ਬਰਨਾਲਾ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਮੁਖ਼ਬਰ ਦੀ ਇਤਲਾਹ ਦੇ ਆਧਾਰ ‘ਤੇ ਸੈਂਕੀ ਪੁੱਤਰ ਮੰਗਲ ਸੈਨ, ਨਿਤਿਨ ਜਨੇਜਾ ਪੁੱਤਰ ਗੋਪਾਲ ਕ੍ਰਿਸ਼ਨ ਵਾਸੀ ਸੇਖਾ ਰੋਡ ਬਰਨਾਲਾ ਨੂੰ ਗ੍ਰਿਫ਼ਤਾਰ ਕੀਤਾ ਜਿਨਾਂ ਦੇ ਕਬਜ਼ੇ ਵਿੱਚੋਂ 4 ਲੱਖ 25 ਹਜ਼ਾਰ ਦੀ ਨਗਦੀ, ਮੋਬਾਇਲ ਫੋਨ, ਬਾਲ ਪਿੰਨ, ਡਾਇਰੀਆਂ ਆਦਿ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਅਨੁਸਾਰ ਇਹ ਦੋਸ਼ੀ ਭੋਲੇ ਭਾਲੇ ਲੋਕਾਂ ਨੂੰ ਉਤਸ਼ਾਹਤ ਕਰਕੇ ਕ੍ਰਿਕਟ ਮੈਚਾਂ ਉਪਰ ਸੱਟਾ ਲਗਾ ਕੇ ਠੱਗੀ ਮਾਰਦੇ ਸਨ। ਦੋਸ਼ੀਆਂ ਦੇ ਖ਼ਿਲਾਫ਼ ਥਾਣਾ ਸਿਟੀ ਵਿੱਚ ਆਈਪੀਸੀ ਦੀਆਂ ਸਖ਼ਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ।

error: Content is protected !!