Gee 98News

ਚੰਡੀਗੜ੍ਹ,20 ਨਵੰਬਰ (ਨਿਰਮਲ ਸਿੰਘ ਪੰਡੋਰੀ)-ਪੰਜਾਬ ‘ਚ ਡੀਸੀ ਦਫਤਰਾਂ ਅਤੇ ਹੋਰ ਦਫਤਰਾਂ ਦੇ ਸਰਕਾਰੀ ਕਰਮਚਾਰੀ ਆਪਣੀ ਕਲਮ ਛੋੜ ਹੜ੍ਹਤਾਲ ਦੌਰਾਨ ਸਰਕਾਰੀ ਦਫ਼ਤਰਾਂ ਵਿੱਚ ਆਪਣੀਆਂ ਸੀਟਾਂ ‘ਤੇ ਨਹੀਂ ਬੈਠਣਗੇ । ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਨੇ 8 ਨਵੰਬਰ ਤੋਂ ਲਗਾਤਾਰ ਚੱਲ ਰਹੀ ਕਲਮ ਛੋੜ/ ਕੰਪਿਊਟਰ ਬੰਦ ਹੜ੍ਹਤਾਲ ਨੂੰ ਮਿਤੀ 28 ਨਵੰਬਰ ਤੱਕ ਵਧਾਉਂਦੇ ਹੋਏ ਆਪਣੇ ਤੇਵਰ ਤਿੱਖੇ ਕਰ ਲਏ ਹਨ। ਜਥੇਬੰਦੀ ਵੱਲੋਂ ਜਾਰੀ ਪ੍ਰੈਸ ਨੋਟ ਅਨੁਸਾਰ ਅਮਰੀਕ ਸਿੰਘ ਸੰਧੂ ਸੂਬਾ ਪ੍ਰਧਾਨ, ਪਿੱਪਲ ਸਿੰਘ ਸਿੱਧੂ ਸੂਬਾ ਜਨਰਲ ਸਕੱਤਰ ਅਤੇ ਅਨੁਜ ਸ਼ਰਮਾ ਸੂਬਾ ਵਿੱਤ ਸਕੱਤਰ ਨੇ ਦੱਸਿਆ ਕਿ ਹੁਣ ਹੜ੍ਹਤਾਲ ਦੌਰਾਨ ਸਮੁੱਚੇ ਦਫਤਰੀ ਕਾਮੇ ਆਪਣੀ ਹਾਜ਼ਰੀ ਲਗਾ ਕੇ ਦਫਤਰਾਂ ਦੇ ਬਾਹਰ ਦਰੀਆਂ ‘ਤੇ ਬੈਠਣਗੇ ਕੋਈ ਵੀ ਦਫ਼ਤਰੀ ਕਰਮਚਾਰੀ ਆਪਣੀ ਸੀਟ ‘ਤੇ ਨਹੀਂ ਬੈਠੇਗਾ। ਇਸ ਦੌਰਾਨ ਜੇਕਰ ਕੋਈ ਵੀ ਕੈਬਨਿਟ ਮੰਤਰੀ ਕਿਸੇ ਜ਼ਿਲ੍ਹੇ ਵਿੱਚ ਸਰਕਾਰੀ ਦੌਰੇ ‘ਤੇ ਆਉਂਦਾ ਹੈ ਤਾਂ ਉਸ ਦਾ ਕਾਲੇ ਝੰਡਿਆਂ ਨਾਲ ਵਿਰੋਧ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਮਿਤੀ 24.11.2023 ਨੂੰ ਸਮੁੱਚੇ ਪੰਜਾਬ ਵਿੱਚ ਡੀ.ਸੀ ਦਫ਼ਤਰਾਂ ਦੇ ਸਾਹਮਣੇ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਜ਼ਿਲ੍ਹਾ ਪੱਧਰੀ ਵਿਸ਼ਾਲ ਰੋਸ ਰੈਲੀਆਂ ਕਰਨ ਉਪਰੰਤ ਪੈਦਲ ਮਾਰਚ ਕਰਦੇ ਹੋਏ ਚੌਂਕਾਂ ਵਿੱਚ ਪੰਜਾਬ ਸਰਕਾਰ ਦੀ ਝੂਠਾਂ ਦੀ ਪੰਡ ਸਾੜੀ ਜਾਵੇਗੀ। ਫਿਰ ਵੀ ਜੇਕਰ ਸਰਕਾਰ ਨੇ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਮਿਤੀ 28 ਨਵੰਬਰ ਨੂੰ ਸੂਬਾ ਬਾਡੀ ਦੀ ਮੀਟਿੰਗ ਕਰਕੇ ਹੋਰ ਸਖ਼ਤ ਐਕਸ਼ਨ ਉਲੀਕਿਆ ਜਾਵੇਗਾ।

Leave a Reply

Your email address will not be published. Required fields are marked *

error: Content is protected !!