Gee 98News

ਚੰਡੀਗੜ੍ਹ, 21ਨਵੰਬਰ-ਪਨਸਪ ਵਿਭਾਗ ਵਿੱਚ ਤਰੱਕੀਆਂ ਕਰਵਾਉਣ ਲਈ ਪੰਜਾਬ ਦੇ ਇੱਕ ਮੰਤਰੀ ਦੇ ਨਾਮ ‘ਤੇ ਪੈਸੇ ਮੰਗਣ ਸਬੰਧੀ ਇੱਕ ਆਡੀਓ ਵਾਇਰਲ ਹੋਣ ਤੋਂ ਬਾਅਦ ਕਪੂਰਥਲਾ ਦੇ ਪਨਸਪ ਦੇ ਜ਼ਿਲ੍ਹਾ ਇੰਚਾਰਜ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ, ਜਦਕਿ ਸਬੰਧਿਤ ਅਧਿਕਾਰੀ ਦਿਲਜੀਤ ਸਿੰਘ ਵੱਲੋਂ ਕਿਹਾ ਗਿਆ ਹੈ ਕਿ ਇਸ ਆਡੀਓ ਨਾਲ ਉਹਨਾਂ ਦਾ ਕੋਈ ਸਬੰਧ ਨਹੀਂ ਹੈ ਭਾਵੇਂ ਇਸਦੀ ਫੋਰੈਂਸਿੰਕ ਜਾਂਚ ਕਰਵਾ ਲਈ ਜਾਵੇ। ਇਹ ਵੀ ਧਿਆਨ ਦੇਣ ਯੋਗ ਹੈ ਕਿ ਅਧਿਕਾਰੀ ਦਿਲਜੀਤ ਸਿੰਘ ਨੂੰ ਮੁਅੱਤਲ ਕਰਨ ਸਬੰਧੀ ਜਾਰੀ ਕੀਤੇ ਪੱਤਰ ਵਿੱਚ ਮੁਅੱਤਲੀ ਦਾ ਕੋਈ ਕਾਰਨ ਵੀ ਨਹੀਂ ਦੱਸਿਆ ਗਿਆ। ਮੁਅੱਤਲ ਅਧਿਕਾਰੀ ਦਿਲਜੀਤ ਸਿੰਘ ਨੇ ਕਿਹਾ ਕਿ ਕੁਝ ਸ਼ੈਲਰ ਮਾਲਕਾਂ ਵੱਲੋਂ ਸਰਕਾਰ ਨੂੰ ਕਰੋੜਾਂ ਰੁਪਏ ਦੀ ਠੱਗੀ ਲਗਾਏ ਜਾਣ ਦਾ ਮਾਮਲਾ ਉਹਨਾਂ ਨੇ ਬੇਨਕਾਬ ਕੀਤਾ ਸੀ ਜਿਸ ਦਾ ਖਮਿਆਜ਼ਾ ਉਹਨਾਂ ਨੂੰ ਭੁਗਤਣਾ ਪਿਆ ਹੈ। ਉਹਨਾਂ ਕਿਹਾ ਕਿ ਸਬੰਧਤ ਸ਼ੈਲਰ ਮਾਲਕਾਂ ਦੇ ਖ਼ਿਲਾਫ਼ ਤਾਂ ਕੋਈ ਕਾਰਵਾਈ ਨਹੀਂ ਕੀਤੀ ਗਈ ਪ੍ਰੰਤੂ ਪਹਿਲਾਂ ਉਹਨਾਂ ਦੀ ਇੱਕ ਫੇਕ ਆਡੀਓ ਵਾਇਰਲ ਕੀਤੀ ਗਈ ਅਤੇ ਉਸ ਤੋਂ ਬਾਅਦ ਉਹਨਾਂ ਨੂੰ ਮੁਅੱਤਲ ਕਰ ਦਿੱਤਾ ਗਿਆ। ਮੁਅੱਤਲ ਅਧਿਕਾਰੀ ਦਿਲਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਉਨਾਂ ਦੀ ਮੁਅੱਤਲੀ ਦੀ ਨਿਰਪੱਖ ਜਾਂਚ ਦੀ ਮੰਗ ਕਰਦੇ ਹੋਏ ਇਨਸਾਫ਼ ਦੀ ਮੰਗ ਕੀਤੀ ਹੈ।

Leave a Reply

Your email address will not be published. Required fields are marked *

error: Content is protected !!