Skip to main content

Gee 98News

ਪੰਚਾਇਤ ਚੋਣਾਂ ਸਬੰਧੀ ਵੱਡੀ ਖ਼ਬਰ : ਡਾਇਰੈਕਟਰ ਨੇ ਡਿਪਟੀ ਕਮਿਸ਼ਨਰਾਂ ਨੂੰ ਰਿਜਰਵੇਸ਼ਨ ਦੇ ਕੀਤੇ ਹੁਕਮ ਜਾਰੀ

ਚੰਡੀਗੜ੍ਹ,22 ਨਵੰਬਰ-ਪੰਜਾਬ ‘ਚ ਪੰਚਾਇਤ ਚੋਣਾਂ ਦਾ ਬਿਗਲ ਵੱਜਣ ਦੀਆਂ ਲੱਗਭੱਗ ਤਿਆਰੀਆਂ ਹਨ । ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ- ਕਮ-ਸਪੈਸ਼ਲ ਸਕੱਤਰ ਵੱਲੋਂ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਮੰਗਲਵਾਰ ਜਾਰੀ ਇੱਕ ਪੱਤਰ ਨੰਬਰ ਡੀ.ਪੀ.ਈ-1/3862, ਮਿਤੀ 20-11-2023 ਤੋਂ ਇਹ ਸੰਕੇਤ ਮਿਲਦੇ ਹਨ ਕਿ ਪੰਜਾਬ ਵਿੱਚ ਪੰਚਾਇਤਾਂ/ਪੰਚਾਇਤ ਸੰਮਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਦੀਆਂ ਚੋਣਾਂ ਜਲਦੀ ਹੀ ਹੋ ਸਕਦੀਆਂ ਹਨ। ਡਾਇਰੈਕਟਰ ਨੇ ਆਪਣੇ ਵੱਲੋਂ ਜਾਰੀ ਕੀਤੇ ਪੱਤਰ ਵਿੱਚ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਹਨ ਕਿ ਪਿੰਡਾਂ ਵਿੱਚ ਸਰਪੰਚਾਂ ਦੀ ਰਿਜ਼ਰਵੇਸ਼ਨ ਦਾ ਕੰਮ ਅਤੇ ਪੰਚਾਇਤ ਸੰਮਤੀਆਂ/ਜ਼ਿਲ੍ਹਾ ਪਰਿਸ਼ਦਾਂ ਦੇ ਚੇਅਰਮੈਨ/ਉਪ ਚੇਅਰਮੈਨਾਂ ਦੀ ਰਿਜਰਵੇਸ਼ਨ ਸਬੰਧੀ ਕੰਮ ਤੁਰੰਤ ਮੁਕੰਮਲ ਕੀਤਾ ਜਾਵੇ। ਡਾਇਰੈਕਟਰ ਨੇ ਆਪਣੇ ਪੱਤਰ ਵਿੱਚ ਇਸ ਗੱਲ ਦਾ ਜ਼ਿਕਰ ਵਿਸ਼ੇਸ਼ ਤੌਰ ‘ਤੇ ਕੀਤਾ ਹੈ ਕਿ ਪੰਚਾਇਤ ਚੋਣਾਂ ਨੇੜੇ ਹਨ ਇਸ ਲਈ ਸਰਪੰਚਾਂ, ਉਪ ਚੇਅਰਮੈਨਾਂ/ਚੇਅਰਮੈਨਾਂ ਦੀ ਰਿਜਰਵੇਸ਼ਨ ਦੇ ਕਾਰਜ ਨੂੰ ਪਹਿਲ ਦਿੱਤੀ ਜਾਵੇ। ਵਿਭਾਗ ਦੇ ਡਾਇਰੈਕਟਰ ਵੱਲੋਂ ਜਾਰੀ ਇਸ ਪੱਤਰ ਵਿੱਚ ਕੁਝ ਮਹੀਨੇ ਪਹਿਲਾਂ ਪੰਚਾਇਤਾਂ ਭੰਗ ਕਰਨ ਮੌਕੇ ਪੰਚਾਇਤ ਚੋਣਾਂ ਦੀ ਮਿਥੀ ਗਈ ਤਾਰੀਕ 31 ਦਸੰਬਰ ਦਾ ਜ਼ਿਕਰ ਵੀ ਕੀਤਾ ਗਿਆ ਹੈ। ਡਾਇਰੈਕਟਰ ਵੱਲੋਂ ਜਾਰੀ ਇਸ ਪੱਤਰ ਨੇ ਪੰਚਾਇਤ ਵਿਭਾਗ ਅਤੇ ਪਿੰਡਾਂ ਵਿੱਚ ਸਰਪੰਚੀ ਦੇ ਚਾਹਵਾਨਾਂ ‘ਚ ਹਲਚਲ ਸ਼ੁਰੂ ਕਰ ਦਿੱਤੀ ਹੈ।

error: Content is protected !!