Skip to main content

Gee 98News

ਰਿਸ਼ਵਤ ਦੇ ਕੇਸ ਵਿੱਚ ASI ਨੂੰ 4 ਸਾਲ ਦੀ ਸਜ਼ਾ ਤੇ 20 ਹਜ਼ਾਰ ਜ਼ੁਰਮਾਨਾ ਸੁਣਾਇਆ

ਬਰਨਾਲਾ, 22 ਨਵੰਬਰ ( ਨਿਰਮਲ ਸਿੰਘ ਪੰਡੋਰੀ )-ਸਥਾਨਕ ਇੱਕ ਅਦਾਲਤ ਨੇ ਪੰਜਾਬ ਪੁਲਿਸ ਦੇ ਇੱਕ ਸਹਾਇਕ ਥਾਣੇਦਾਰ ਨੂੰ ਰਿਸ਼ਵਤ ਦੇ ਮਾਮਲੇ ‘ਚ 4 ਸਾਲ ਦੀ ਸਜ਼ਾ ਤੇ 20 ਹਜ਼ਾਰ ਰੁਪਏ ਜ਼ੁਰਮਾਨਾ ਸੁਣਾਇਆ ਹੈ। ਇਸ ਮਾਮਲੇ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਵਿਭਾਗ ਬਰਨਾਲਾ ਦੇ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਜਗਦੀਸ਼ ਸਿੰਘ ਵਾਸੀ ਮੌੜ ਪਟਿਆਲਾ ਜ਼ਿਲ੍ਹਾ ਬਰਨਾਲਾ ਦੀ ਸ਼ਿਕਾਇਤ ਉੱਪਰ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੂੰ 5000 ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਗਿਆ ਸੀ, ਜਿਸ ਦੀ ਅਦਾਲਤੀ ਸੁਣਵਾਈ ਦੌਰਾਨ ਮਾਨਯੋਗ ਐਡੀਸ਼ਨਲ ਸੈਸ਼ਨ ਜੱਜ ਸ੍ਰੀ ਦਵਿੰਦਰ ਕੁਮਾਰ ਗੁਪਤਾ ਨੇ ਸਰਕਾਰੀ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਸਹਾਇਕ ਥਾਣੇਦਾਰ ਚਰਨਜੀਤ ਸਿੰਘ ਨੂੰ 20 ਹਜ਼ਾਰ ਰੁਪਏ ਜੁਰਮਾਨਾ ਅਤੇ 4 ਸਾਲ ਦੀ ਸਜ਼ਾ ਸੁਣਾਈ ਹੈ।

error: Content is protected !!