Skip to main content

Gee 98News

ਪੰਜਾਬ ਪੁਲਿਸ ਦਾ ਐਸਪੀ ਗੁਰਵਿੰਦਰ ਸਿੰਘ ਸੰਘਾ ਮੁਅੱਤਲ…PM ਮੋਦੀ ਦੀ ਸੁਰੱਖਿਆ ਕੁਤਾਹੀ ਦਾ ਮਾਮਲਾ

ਚੰਡੀਗੜ੍ਹ, 25 ਨਵੰਬਰ-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਪੰਜਾਬ ‘ਚ ਫਿਰੋਜ਼ਪੁਰ ਫੇਰੀ ਦੌਰਾਨ ਸੁਰੱਖਿਆ ਕੁਤਾਹੀ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਐਸਪੀ ਗੁਰਵਿੰਦਰ ਸਿੰਘ ਸੰਘਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਸ੍ਰੀ ਸੰਘਾ ਉਸ ਵੇਲੇ ਐਸਪੀ ਆਪਰੇਸ਼ਨ ਫਿਰੋਜ਼ਪੁਰ ਸਨ ਅਤੇ ਹੁਣ ਉਹ ਬਠਿੰਡਾ ਵਿਖੇ ਬਤੌਰ ਐਸਪੀ ਸੇਵਾਵਾਂ ਨਿਭਾ ਰਹੇ ਹਨ । ਪੰਜਾਬ ਸਰਕਾਰ ਦੇ ਗ੍ਰਹਿ ਮਾਮਲਿਆਂ ਤੇ ਨਿਆ ਵਿਭਾਗ ਵੱਲੋਂ ਡੀਜੀਪੀ ਦੀ ਰਿਪੋਰਟ ਤੋਂ ਬਾਅਦ ਐਸਪੀ ਸੰਘਾ ਨੂੰ ਮੁਅੱਤਲ ਕੀਤਾ ਗਿਆ ਹੈ ਅਤੇ ਉਨਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਮੁਅੱਤਲੀ ਦੌਰਾਨ ਉਹਨਾਂ ਦਾ ਮੁੱਖ ਦਫ਼ਤਰ ਡੀਜੀਪੀ ਦਫ਼ਤਰ ਚੰਡੀਗੜ੍ਹ ਹੋਵੇਗਾ ਤੇ ਉਹ ਬਿਨਾਂ ਮਨਜ਼ੂਰੀ ਤੋਂ ਆਪਣਾ ਹੈਡਕੁਆਰਟਰ ਨਹੀਂ ਛੱਡ ਸਕਣਗੇ। ਜ਼ਿਕਰਯੋਗ ਹੈ ਕਿ ਪੰਜਾਬ ‘ਚ ਕਾਂਗਰਸ ਦੀ ਸਰਕਾਰ ਮੌਕੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਫਿਰੋਜ਼ਪੁਰ ਆਏ ਸਨ ਪਰੰਤੂ ਕਿਸਾਨਾਂ ਵੱਲੋਂ ਅਚਾਨਕ ਰਸਤਾ ਜਾਮ ਕਰਨ ਤੋਂ ਬਾਅਦ ਉਹਨਾਂ ਨੂੰ ਵਾਪਸ ਮੁੜਨਾ ਪਿਆ ਸੀ, ਇਸ ਦੌਰਾਨ ਪ੍ਰਧਾਨ ਮੰਤਰੀ ਦੇ ਕਾਫਲੇ ਨੂੰ ਕੁਝ ਸਮੇਂ ਲਈ ਜੀਟੀ ਰੋਡ ‘ਤੇ ਹੀ ਰੁਕਣਾ ਪਿਆ ਸੀ ਜਿਸ ਨੂੰ ਪ੍ਰਧਾਨ ਮੰਤਰੀ ਦੀ ਸੁਰੱਖਿਆ ‘ਚ ਵੱਡੀ ਕੁਤਾਹੀ ਮੰਨਿਆ ਗਿਆ ਸੀ।

error: Content is protected !!