Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਇਹ ਕੀ ਹੋ ਰਿਹੈ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿੱਚ..4161 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਵੀ ਹਾਈਕੋਰਟ ਵਿੱਚ ਦਿੱਤੀ ਚੁਣੌਤੀ

Nirmal Pandori by Nirmal Pandori
11/27/2023
in ਪੰਜਾਬ
Reading Time: 1 min read
A A
0
ਇਹ ਕੀ ਹੋ ਰਿਹੈ ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਵਿੱਚ..4161 ਅਧਿਆਪਕਾਂ ਦੀ ਭਰਤੀ ਪ੍ਰਕਿਰਿਆ ਨੂੰ ਵੀ ਹਾਈਕੋਰਟ ਵਿੱਚ ਦਿੱਤੀ ਚੁਣੌਤੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,27 ਨਵੰਬਰ-ਪੰਜਾਬ ‘ਚ ਅਧਿਆਪਕਾਂ ਦੀ ਇੱਕ ਹੋਰ ਭਰਤੀ ਪ੍ਰਕਿਰਿਆ ਹਾਈਕੋਰਟ ਦੀਆਂ ਕਾਨੂੰਨੀ ਘੁੰਮਣਘੇਰੀਆਂ ਇਸ ਫਸ ਗਈ ਹੈ। 4161 ਅਧਿਆਪਕ ਭਰਤੀ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਹੈ ਅਤੇ ਹਾਈਕੋਰਟ ਨੇ ਇਸ ਸੰਬੰਧੀ ਭਗਵੰਤ ਮਾਨ ਸਰਕਾਰ ਤੋਂ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਹਾਈਕੋਰਟ ਵਿੱਚ ਲਖਵਿੰਦਰ ਸਿੰਘ ਅਤੇ ਹੋਰਨਾਂ ਨੇ ਵਕੀਲ ਵਿਕਾਸ ਚਤਰਥ ਰਾਹੀਂ ਦੱਸਿਆ ਕਿ ਸੂਬਾ ਸਰਕਾਰ ਨੇ 4161 ਅਧਿਆਪਕ ਭਰਤੀ ਲਈ ਫੈਸਲਾ ਲਿਆ ਸੀ ਅਤੇ ਇਸ਼ਤਿਹਾਰ ਤਹਿਤ ਪਟੀਸ਼ਨਕਰਤਾਵਾਂ ਨੇ ਵੀ ਭਰਤੀ ਵਾਸਤੇ ਅਪਲਾਈ ਕੀਤਾ ਸੀ। ਪਰ ਜਦੋਂ ਸਰਕਾਰ ਨੇ ਭਰਤੀ ਦਾ ਨਤੀਜਾ ਜਾਰੀ ਕਰਿਆ ਤਾਂ ਸਾਬਕਾ ਸੈਨਿਕਾਂ ਅਤੇ ਖੇਡ ਕੋਟੇ ਦੀਆਂ ਅਸਾਮੀਆਂ ਖਾਲੀ ਰਹਿ ਗਈਆਂ ਸਨ। ਇਨ੍ਹਾਂ ਅਸਾਮੀਆਂ ਨੂੰ ਗ਼ੈਰ-ਰਾਖਵੀਆਂ ਕਰ ਦਿੱਤਾ ਗਿਆ ਅਤੇ ਇਸ ਨੂੰ ਕੇਵਲ ਜਨਰਲ ਸ਼੍ਰੇਣੀ ਦੇ ਬਿਨੈਕਾਰਾਂ ਨਾਲ ਭਰਨ ਦਾ ਫ਼ੈਸਲਾ ਲਿਆ ਗਿਆ। ਇਸ ਫ਼ੈਸਲੇ ਨੂੰ ਹਾਈ ਕੋਰਟ ’ਚ ਚੁਣੌਤੀ ਦਿੱਤੀ ਗਈ ਸੀ ਅਤੇ ਹਾਈ ਕੋਰਟ ਨੇ ਨਵੇਂ ਸਿਰੇ ਤੋਂ ਚੋਣ ਸੂਚੀ ਤਿਆਰ ਕਰਨ ਦਾ ਪੰਜਾਬ ਸਰਕਾਰ ਨੂੰ ਆਦੇਸ਼ ਜਾਰੀ ਕੀਤਾ ਸੀ।ਪਟੀਸ਼ਨਕਰਤਾਵਾਂ ਨੇ ਦੱਸਿਆ ਕਿ 9 ਨਵੰਬਰ ਨੂੰ ਪੰਜਾਬ ਸਰਕਾਰ ਵੱਲੋਂ ਨਵੀਂ ਸੂਚੀ ਜਾਰੀ ਕੀਤੀ ਗਈ ਅਤੇ ਇਸ ਸੂਚੀ ਵਿਚ ਰਾਖਵੀਆਂ ਸ਼੍ਰੇਣੀਆਂ ਦੇ ਲੋਕਾਂ ਨਾਲ ਅਨਿਆਂ ਹੋਇਆ ਹੈ। ਇਸ ਸੂਚੀ ਵਿਚ ਜਨਰਲ ਸ਼੍ਰੇਣੀ ’ਚ ਚੁਣੇ ਆਖ਼ਰੀ ਉਮੀਦਵਾਰ ਦੇ ਅੰਕ 104 ਹਨ ਜਦਕਿ ਬੀਸੀ ਵਰਗ ਦੀ ਸੂਚੀ ਵਿਚ ਹੀ 23 ਅਜਿਹੇ ਉਮੀਦਵਾਰ ਹਨ ਜਿਨ੍ਹਾਂ ਦੇ ਅੰਕ 104 ਜਾਂ ਇਸ ਤੋਂ ਵੱਧ ਹਨ। ਅਜਿਹੇ ’ਚ ਵੱਧ ਅੰਕ ਵਾਲੇ ਰਾਖਵੇਂ ਵਰਗ ਦੇ ਬਿਨੈਕਾਰਾਂ ਨੂੰ ਜਨਰਲ ਸ਼੍ਰੇਣੀ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ।ਰਾਖਵੀਆਂ ਸ਼੍ਰੇਣੀ ਦੇ ਬਿਨੈਕਾਰਾਂ ਦੇ ਜਨਰਲ ਸ਼੍ਰੇਣੀ ਵਿਚ ਜਾਣ ’ਤੇ ਖਾਲੀ ਹੋਈਆਂ ਅਸਾਮੀਆਂ ’ਤੇ ਮੈਰਿਟ ਅਨੁਸਾਰ ਰਾਖਵੀਆਂ ਸ਼੍ਰੇਣੀਆਂ ਦੇ ਬਿਨੈਕਾਰਾਂ ਨੂੰ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਪਟੀਸ਼ਨਕਰਤਾ ਧਿਰ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਜਵਾਬ ਦਾਖ਼ਲ ਕਰਨ ਦਾ ਆਦੇਸ਼ ਦਿੱਤਾ ਹੈ। ਇਸ ਦੇ ਨਾਲ ਹੀ ਨਿਯੁਕਤੀਆਂ ਨੂੰ ਪਟੀਸ਼ਨ ’ਤੇ ਆਉਣ ਵਾਲੇ ਫ਼ੈਸਲੇ ’ਤੇ ਨਿਰਭਰ ਕਰ ਦਿੱਤਾ ਹੈ।ਦੱਸ ਦੇਈਏ ਕਿ, 5994 ਅਧਿਆਪਕ ਭਰਤੀ ਵੀ ਇਸ ਵੇਲੇ ਕੋਰਟ ਵਿੱਚ ਵਿਚਾਰ ਅਧੀਨ ਹੈ। ਉਸ ‘ਤੇ ਵੀ ਸਰਕਾਰ ਘਿਰਦੀ ਹੋਈ ਨਜ਼ਰੀਂ ਆ ਰਹੀ ਹੈ। ਹੁਣ 4161 ਅਧਿਆਪਕ ਭਰਤੀ ਵੀ ਕੋਰਟ ਵਿੱਚ ਜਾ ਚੁੱਕੀ ਹੈ। ਦੂਜੇ ਪਾਸੇ ਪੰਜਾਬ ਦੇ ਦਲਿਤ ਵਰਗ ਵੱਲੋਂ ਅਕਸਰ ਇਹ ਦੋਸ਼ ਲਗਾਏ ਜਾ ਰਹੇ ਹਨ ਕਿ ਜਦੋਂ ਦੀ ਭਗਵੰਤ ਮਾਨ ਸਰਕਾਰ ਬਣੀ ਹੈ ਤਾਂ ਨੌਕਰੀਆਂ ਵਿੱਚ ਰਾਖਵੇਂਕਰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਜਿਸ ਕਰਕੇ ਵੱਖ ਵੱਖ ਵਿਭਾਗਾਂ ਦੀ ਭਰਤੀ ਪ੍ਰਕਿਰਿਆ ਹਾਈਕੋਰਟ ਦੀ ਕਾਨੂੰਨੀ ਪ੍ਰਕਿਰਿਆ ਵਿੱਚ ਫਸ ਜਾਂਦੀ ਹੈ ਅਤੇ ਬੇਰੁਜ਼ਗਾਰਾਂ ਨੂੰ ਇਸ ਦਾ ਸਮੇਂ ਸਿਰ ਲਾਭ ਨਹੀਂ ਮਿਲਦਾ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
Load More
Tags: #barnalanews#punjabnews#punjabpolice #barnalapolice
Previous Post

ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਨੂੰ ਸਮਰਪਿਤ ਲਗਾਇਆ ਲੰਗਰ

Next Post

ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਰਾਜਦੂਤ ਨੂੰ ਅਮਰੀਕਾ ਦੇ ਇੱਕ ਗੁਰਦੁਆਰੇ ‘ਚ ਘੇਰਿਆ

Nirmal Pandori

Nirmal Pandori

Related Posts

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ
ਪੰਜਾਬ

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

by Nirmal Pandori
04/25/2026
ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
Load More
Next Post
ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਰਾਜਦੂਤ ਨੂੰ ਅਮਰੀਕਾ ਦੇ ਇੱਕ ਗੁਰਦੁਆਰੇ ‘ਚ ਘੇਰਿਆ

ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਰਾਜਦੂਤ ਨੂੰ ਅਮਰੀਕਾ ਦੇ ਇੱਕ ਗੁਰਦੁਆਰੇ 'ਚ ਘੇਰਿਆ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਆਪਣੇ ਬਾਗੀ ਰਾਜ ਸਭਾ ਮੈਂਬਰਾਂ ਦੇ ਖ਼ਿਲਾਫ਼ aap ਦਲ ਬਦਲੀ ਕਾਨੂੰਨ ਤਹਿਤ ਕਰੇਗੀ ਕਾਰਵਾਈ ਦੀ ਮੰਗ

ਬਰਨਾਲੇ ਸਰਕਾਰੀ ਸਕੂਲ ਦੇ ਅਧਿਆਪਕ ਨੇ ਬੱਚਾ ਦਾਖ਼ਲ ਕਰਨ ਤੋਂ ਕੀਤੀ ਕੋਰੀ ਨਾਂਹ…ਮਾਮਲਾ ਸਿੱਖਿਆ ਮੰਤਰੀ ਦੇ ਦਰਬਾਰ ਪੁੱਜਿਆ

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend