Skip to main content

Gee 98News

ਲਾਰੈਂਸ ਬਿਸ਼ਨੋਈ ਜੇਲ੍ਹ ਇੰਟਰਵਿਊਜ਼ ਦੇ ਮਾਮਲੇ ‘ਚ ਕਸੂਤੀ ਫਸਦੀ ਜਾ ਰਹੀ ਹੈ ਸਰਕਾਰ

ਚੰਡੀਗੜ੍ਹ,29 ਨਵੰਬਰ-ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਮੁੱਖ ਸਾਜਿਸ਼ਕਾਰ ਤੇ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਵਿੱਚੋਂ ਇੰਟਰਵਿਊਜ਼ ਦਾ ਮਾਮਲਾ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਮਾਨਯੋਗ ਹਾਈਕੋਰਟ ਨੇ ਇਸ ਮਾਮਲੇ ਵਿੱਚ ਸਖ਼ਤ ਰੁੱਖ ਅਖ਼ਤਿਆਰ ਕਰ ਲਿਆ ਹੈ । ਬੀਤੇ ਕੱਲ੍ਹ ਹੋਈ ਸੁਣਵਾਈ ਦੌਰਾਨ ਹਾਈਕੋਰਟ ਨੇ ਸਰਕਾਰ ਨੂੰ ਕਿਹਾ ਕਿ ਇਹ ਦੱਸਣਾ ਹੋਵੇਗਾ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊਜ਼ ਕਿਹੜੀ ਜੇਲ੍ਹ ਵਿੱਚ ਹੋਈਆਂ ਅਤੇ ਪੰਜਾਬ ਸਰਕਾਰ ਨੇ ਇਸ ਮਾਮਲੇ ਵਿੱਚ ਹੁਣ ਤੱਕ ਕੀ ਕਾਰਵਾਈ ਕੀਤੀ। ਪਿਛਲੀ ਸੁਣਵਾਈ ‘ਤੇ ਹਾਈਕੋਰਟ ਨੇ ਸਰਕਾਰ ਤੋਂ ਕਾਰਵਾਈ ਦੀ ਸਟੇਟਸ ਰਿਪੋਰਟ ਮੰਗੀ ਸੀ ਜੋ ਇਸ ਸੁਣਵਾਈ ‘ਤੇ ਸਰਕਾਰ ਨੇ ਪੇਸ਼ ਕਰਨੀ ਸੀ ਪਰੰਤੂ ਨਹੀਂ ਕੀਤੀ ਸਗੋਂ ਏਡੀਜੀਪੀ ਜੇਲਾਂ ਨੇ ਹਲਫਨਾਮਾ ਭੇਜ ਕੇ ਹੋਰ ਸਮੇਂ ਦੀ ਮੰਗ ਕੀਤੀ ਹੈ ਜਿਸ ਤੋਂ ਬਾਅਦ ਮਾਨਯੋਗ ਹਾਈਕੋਰਟ ਨੇ ਏਡੀਜੀਪੀ ਜੇਲ੍ਹ ਨੂੰ 14 ਦਸੰਬਰ ਨੂੰ ਇਸ ਮਾਮਲੇ ਵਿੱਚ ਨਿੱਜੀ ਤੌਰ ਤੇ ਤਲਬ ਕੀਤਾ ਹੈ। ਹਾਈਕੋਰਟ ਇਸ ਮਾਮਲੇ ਵਿੱਚ ਸਖ਼ਤ ਹੈ ਕਿ ਅੱਠ ਮਹੀਨੇ ਬੀਤਣ ਦੇ ਬਾਵਜੂਦ ਵੀ ਹੁਣ ਤੱਕ ਕੋਈ ਢੁਕਵੀਂ ਕਾਰਵਾਈ ਕਿਉਂ ਨਹੀਂ ਕੀਤੀ ਗਈ ਅਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਪੇਸ਼ ਕਿਉਂ ਨਹੀਂ ਕੀਤੀ ਜਾ ਰਹੀ। ਹਾਈਕੋਰਟ ਦੇ ਰੁੱਖ ਤੋਂ ਲੱਗਦਾ ਹੈ ਕਿ ਪੰਜਾਬ ਸਰਕਾਰ ਇਸ ਮਾਮਲੇ ਵਿੱਚ ਕਸੂਤੀ ਫਸਦੀ ਨਜ਼ਰ ਆ ਰਹੀ ਹੈ ਕਿਉਂਕਿ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਬਿਸ਼ਨੋਈ ਦੀ ਇੰਟਰਵਿਊਜ਼ ਦੇ ਮਾਮਲੇ ਵਿੱਚ ਕੁਝ ਲੁਕਾ ਰਹੀ ਹੈ। ਜੇਕਰ ਇਹ ਸਾਹਮਣੇ ਆ ਜਾਂਦਾ ਹੈ ਕਿ ਬਿਸ਼ਨੋਈ ਦੀ ਇੰਟਰਵਿਊਜ਼ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਹੀ ਹੋਈ ਹੈ ਤਾਂ ਭਗਵੰਤ ਮਾਨ ਦੀ ਸਰਕਾਰ ਦੀ ਇਸ ਤੋਂ ਵੱਡਾ “ਫੇਲੀਅਰ” ਹੁਣ ਤੱਕ ਕੋਈ ਹੋਰ ਨਹੀਂ ਸਕਦਾ।

error: Content is protected !!