• ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Gee 98News
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
No Result
View All Result
Gee 98News
No Result
View All Result

UGC ਰਾਹਤ : ਹੁਣ ਅੰਗਰੇਜ਼ੀ ਮੀਡੀਅਮ ਵਾਲੇ ਵਿਦਿਆਰਥੀ ਵੀ ਮਾਤ ਭਾਸ਼ਾ ‘ਚ ਹਰ ਕੋਰਸ ਦੀ ਦੇ ਸਕਣਗੇ ਪ੍ਰੀਖਿਆ…!

Nirmal Pandori by Nirmal Pandori
12/03/2023
in ਪੰਜਾਬ
Reading Time: 1 min read
A A
0
UGC ਰਾਹਤ : ਹੁਣ ਅੰਗਰੇਜ਼ੀ ਮੀਡੀਅਮ ਵਾਲੇ ਵਿਦਿਆਰਥੀ ਵੀ ਮਾਤ ਭਾਸ਼ਾ ‘ਚ ਹਰ ਕੋਰਸ ਦੀ ਦੇ ਸਕਣਗੇ ਪ੍ਰੀਖਿਆ…!

ਚੰਡੀਗੜ੍ਹ,3 ਦਸੰਬਰ-ਯੂਨੀਵਰਸਿਟੀ ਗਰਾਂਟਸ ਕਮਿਸ਼ਨ (UGC) ਨੇ ਵੱਡੇ ਫੈਸਲੇ ਤਹਿਤ ਅੰਗਰੇਜ਼ੀ ਮੀਡੀਅਮ ਵਿੱਚ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਆਪਣੀ ਮਾਤ ਭਾਸ਼ਾ ਜਾਂ ਸਥਾਨਕ ਭਾਸ਼ਾ ਵਿੱਚ ਪ੍ਰੀਖਿਆ ਦੇਣ ਦੀ ਵੱਡੀ ਸਹੂਲਤ ਦੇਣ ਦਾ ਅਹਿਮ ਐਲਾਨ ਕੀਤਾ ਹੈ। ਇਸ ਦਿਸ਼ਾ ’ਚ ਕਮਿਸ਼ਨ ਨੇ ਹੁਣ ਇਕ ਹੋਰ ਅਹਿਮ ਪਹਿਲ ਕੀਤੀ ਹੈ, ਜਿਸ ਵਿਚ ਵਿਦਿਆਰਥੀ ਹੁਣ ਅੰਗਰੇਜ਼ੀ ਮੀਡੀਅਮ ਨਾਲ ਪੜ੍ਹਾਏ ਜਾਣ ਵਾਲੇ ਕੋਰਸਾਂ ਦੀ ਪ੍ਰੀਖਿਆ ਸਥਾਨਕ ਭਾਸ਼ਾ ਜਾਂ ਮਾਤ ਭਾਸ਼ਾ ’ਚ ਵੀ ਦੇ ਸਕਦੇ ਹਨ। ਯੂਜੀਸੀ ਨੇ ਇਸ ਸਬੰਧ ’ਚ ਪੂਰੇ ਦੇਸ਼ ਦੀਆਂ ਸਾਰੀਆਂ ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਸੰਸਥਾਨਾਂ ਤੋਂ ਚਾਹਵਾਨ ਵਿਦਿਆਰਥੀਆਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਇਸ ਦੀ ਇਜਾਜ਼ਤ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਨਾਲ ਹੀ ਯੂਜੀਸੀ ਨੇ ਇਸ ਪਹਿਲ ਨੂੰ ਅੱਗੇ ਵਧਾਉਂਦੇ ਹੋਏ ਯੂਨੀਵਰਸਿਟੀਆਂ ਤੇ ਉੱਚ ਸਿੱਖਿਆ ਸੰਸਥਾਨਾਂ ਨੂੰ ਪ੍ਰੀਖਿਆ ਤੋਂ ਪਹਿਲਾਂ ਅਜਿਹੇ ਵਿਦਿਆਰਥੀਆਂ ਦੀ ਪਛਾਣ ਕਰਨ ਤੇ ਉਨ੍ਹਾਂ ਨੂੰ ਮਾਤ ਭਾਸ਼ਾ ਜਾ ਸਥਾਨਕ ਭਾਸ਼ਾ ਵਿਚ ਅਧਿਐਨ ਸਮੱਗਰੀ ਮੁਹੱਈਆ ਕਰਵਾਉਣ ਦਾ ਵੀ ਸੁਝਾਅ ਦਿੱਤਾ ਹੈ। ਯੂਜੀਸੀ ਦੀ ਇਸ ਪਹਿਲ ਨੂੰ ਉਨ੍ਹਾਂ ਵਿਦਿਆਰਥੀਆਂ ਲਈ ਇਕ ਵੱਡੀ ਰਾਹਤ ਦੇ ਰੂਪ ਵਿਚ ਦੇਖਿਆ ਜਾ ਰਿਹਾ ਹੈ ਜੋ ਹੁਣ ਤੱਕ ਭਾਸ਼ਾਈ ਮੁਸ਼ਕਲਾਂ ਕਾਰਨ ਨਰਸਿੰਗ, ਫਾਰਮੈਸੀ ਤੇ ਇੰਜੀਨੀਅਰਿੰਗ ਵਰਗੇ ਕੋਰਸਾਂ ’ਚ ਦਾਖ਼ਲਾ ਲੈਣ ਤੋਂ ਕਤਰਾਉਂਦੇ ਸਨ। ਇਸ ਨਾਲ ਹੀ ਉਹ ਅਜਿਹੇ ਉੱਚ ਸਿੱਖਿਆ ਸੰਸਥਾਨਾਂ ਵਿਚ ਵੀ ਦਾਖ਼ਲਾ ਲੈਣ ਤੋਂ ਬਚਦੇ ਸਨ ਜਿੱਥੇ ਸਾਰੇ ਕੋਰਸਾਂ ਦੀ ਪੜ੍ਹਾਈ ਅੰਗਰੇਜ਼ੀ ਮੀਡੀਅਮ ’ਚ ਹੀ ਹੁੰਦੀ ਹੈ। ਯੂਜੀਸੀ ਮੁਤਾਬਕ ਵਿਦਿਆਰਥੀਆਂ ਨੂੰ ਅੰਗਰੇਜ਼ੀ ਮੀਡੀਅਮ ਨਾਲ ਦਿੱਤੀ ਜਾਣ ਵਾਲੀ ਉੱਚ ਸਿੱਖਿਆ ਵਿਚ ਕਿਸੇ ਵੀ ਵਿਸ਼ੇ ਨੂੰ ਪੜ੍ਹਾਉਣ ਜਾਂ ਸਮਝਣ ਤੋਂ ਜ਼ਿਆਦਾ ਮੁਸ਼ਕਲ ਲਿਖਣ ਵਿਚ ਹੁੰਦੀ ਹੈ। ਉਹ ਆਪਣੇ ਗਿਆਨ ਨੂੰ ਬਿਹਤਰ ਢੰਗ ਨਾਲ ਉੱਤਰ ਪੁਸਤਕ ’ਚ ਅੰਗਰੇਜ਼ੀ ’ਚ ਪੇਸ਼ ਨਹੀਂ ਕਰ ਸਕਦੇ ਸਨ। ਹੁਣ ਉਹ ਮਾਤ ਭਾਸ਼ਾ ਜਾਂ ਫਿਰ ਸਥਾਨਕ ਭਾਸ਼ਾ ’ਚ ਆਪਣੇ ਗਿਆਨ ਨੂੰ ਬਿਹਤਰ ਢੰਗ ਨਾਲ ਪੇਸ਼ ਕਰ ਸਕਣਗੇ। ਜ਼ਿਕਰਯੋਗ ਹੈ ਕਿ ਦੇਸ਼ ’ਚ ਮੌਜੂਦਾ ਸਮੇਂ ’ਚ ਉੱਚ ਸਿੱਖਿਆ ਦੀ ਗਰੋਸ ਐਨਰੋਲਮੈਂਟ ਰੇਸ਼ੋ (ਜੀਈਆਰ) ਲਗਪਗ 27 ਫ਼ੀਸਦੀ ਹੀ ਹੈ। ਮਤਲਬ ਕਿ ਦੇਸ਼ ’ਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਉਮਰ ਵਰਗ ’ਚ ਸੌਂ ਬੱਚਿਆਂ ਵਿਚੋਂ ਸਿਰਫ਼ 27 ਬੱਚੇ ਹੀ ਮੌਜੂਦਾ ਸਮੇਂ ’ਚ ਉੱਚ ਸਿੱਖਿਆ ਤੱਕ ਪੁੱਜ ਪਾ ਰਹੇ ਹਨ। ਨਵੀਂ ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) ’ਚ ਕੇਂਦਰ ਸਰਕਾਰ ਨੇ ਇਸ ਨੂੰ 2035 ਤੱਕ 50 ਫ਼ੀਸਦੀ ਤੱਕ ਲਿਜਾਣ ਦਾ ਟੀਚਾ ਰੱਖਿਆ ਹੈ। ਇਸ ਪਹਿਲ ਤਹਿਤ ਯੂਨੀਵਰਸਿਟੀਆਂ ਸਮੇਤ ਉੱਚ ਸਿੱਖਿਆ ਸੰਸਥਾਨਾਂ ’ਚ ਦਾਖ਼ਲੇ ਨਾਲ ਜੁੜੀਆਂ ਸੀਯੂਈਟੀ, ਜੇਈਈ ਮੇਨ ਤੇ ਨੀਟ ਵਰਗੀਆਂ ਪ੍ਰੀਖਿਆਵਾਂ ਵੀ ਹੁਣ ਹਿੰਦੀ, ਅੰਗਰੇਜ਼ੀ ਸਮੇਤ 13 ਭਾਰਤੀ ਭਾਸ਼ਾਵਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਕੋਰਸ ਵੀ ਸਥਾਨਕ ਭਾਸ਼ਾ ’ਚ ਤਿਆਰ ਕੀਤੇ ਜਾ ਰਹੇ ਹਨ।

ਸਬੰਧਤ ਖਬਰ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

06/10/2026
Load More
Tags: #barnalanews#punjabnews
Previous Post

ਪਾਵਰਕਾਮ ਦੇ ਕਾਮਿਆਂ ਨੇ ਵੀ ਕਰ ਲਏ ਤੇਵਰ ਤਿੱਖੇ… ਮੰਗਾਂ ਪ੍ਰਤੀ ਮੈਨੇਜਮੈਂਟ ਨੂੰ ਦਿੱਤੀ ਸਖ਼ਤ ਚੇਤਾਵਨੀ

Next Post

ਹੁਣ ਨਿਰੰਜਣ ਸਿੰਘ ਨੇ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਘੇਰ ਲਈ ਪੰਜਾਬ ਪੁਲਿਸ…ਲਪੇਟੇ ਵੱਡੇ ਅਫ਼ਸਰ

Nirmal Pandori

Nirmal Pandori

Related Posts

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ
ਪੰਜਾਬ

ਮੀਤ ਹੇਅਰ ਨੇ ਪੁਗਾਤੀ ਯਾਰੀ…ਮੇਅਰ ਦੀ ਕੁਰਸੀ ‘ਤੇ ਬਿਠਾਤਾ ‘ਯਾਰ’ ਪਟਵਾਰੀ

by Nirmal Pandori
06/11/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਬਰਨਾਲਾ ਨਗਰ ਨਿਗਮ ਦੇ ਮੇਅਰ ਦੀ ਚੋਣ ‘ਤੇ ਰੋਕ ਲਗਾਉਣ ਦੀ ਮੰਗ

by Nirmal Pandori
06/11/2026
ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ
ਪੰਜਾਬ

ਬਰਨਾਲਾ ਪ੍ਰਸ਼ਾਸਨ ਵੱਲੋਂ ਵੱਡੀ ਪੱਧਰ ‘ਤੇ ਟਰੈਵਲ ਏਜੰਸੀਆਂ, ਆਈਲੈਟਸ ਤੇ ਕੰਸਲਟੈਂਸੀ ਫ਼ਰਮਾਂ ਦੇ ਲਾਇਸੰਸ ਰੱਦ

by Nirmal Pandori
06/10/2026
ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!
ਪੰਜਾਬ

ਪੰਜਾਬ ਦੀਆਂ ਮਹਿਲਾ ਵੋਟਰਾਂ ਦੀਆਂ ਭਾਵਨਾਵਾਂ ਨੂੰ ਕੈਸ਼ ਕਰਨ ਲਈ ਭਾਜਪਾ ਆਪ ਨੂੰ ਕਰੇਗੀ ਓਵਰਟੇਕ…!

by Nirmal Pandori
06/10/2026
ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਜੱਜਾਂ ਦੀ ਕਮੀ…ਫਿਰ ਵੀ ਘੱਟ ਰਹੀ ਹੈ ਪੁਰਾਣੇ ਲੰਬਿਤ ਮਾਮਲਿਆਂ ਦੀ ਗਿਣਤੀ
ਪੰਜਾਬ

ਹਾਈਕੋਰਟ ਨੇ 21 ਸਾਲਾਂ ਬਾਅਦ BSF ਜਵਾਨ ਦੀ ਸੁਣੀ ਪੁਕਾਰ…ਫੌਜ ਨੂੰ ਦਿੱਤੇ ਹੁਕਮ

by Nirmal Pandori
06/08/2026
ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ
ਪੰਜਾਬ

ਪਾਵਰ ਕਾਰਪੋਰੇਸ਼ਨ ਦੇ ਆਊਟਸੋਰਸ਼ਡ ਮੁਲਾਜ਼ਮਾਂ ਵੱਲੋੰ 9 ਜੂਨ ਤੋਂ ਲਗਾਤਾਰ ਪਰਿਵਾਰਾਂ ਸਮੇਤ ਧਰਨੇ ਦੇਣ ਦਾ ਐਲਾਨ

by Nirmal Pandori
06/08/2026
Load More
Next Post
ਹੁਣ ਨਿਰੰਜਣ ਸਿੰਘ ਨੇ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਘੇਰ ਲਈ ਪੰਜਾਬ ਪੁਲਿਸ…ਲਪੇਟੇ ਵੱਡੇ ਅਫ਼ਸਰ

ਹੁਣ ਨਿਰੰਜਣ ਸਿੰਘ ਨੇ ਵੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਘੇਰ ਲਈ ਪੰਜਾਬ ਪੁਲਿਸ…ਲਪੇਟੇ ਵੱਡੇ ਅਫ਼ਸਰ

Leave a Reply Cancel reply

Your email address will not be published. Required fields are marked *

  • Contact

© 2026 JNews - Premium WordPress news & magazine theme by Jegtheme.

error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.