Gee 98News

ਅਮਰੀਕਾ ਦੇ ਗ੍ਰੀਨ ਕਾਰਡ ਸਬੰਧੀ ਤਾਜ਼ਾ ਅਪਡੇਟ ਆ ਰਹੀ ਹੈ ਸਾਹਮਣੇ

ਚੰਡੀਗੜ੍ਹ, 5 ਦਸੰਬਰ -ਅਮਰੀਕਾ ਦੇ ਗ੍ਰੀਨ ਕਾਰਡ ਸਬੰਧੀ ਇੱਕ ਤਾਜ਼ਾ ਅਪਡੇਟ ਸਾਹਮਣੇ ਆ ਰਹੀ ਹੈ। ਇਸ ਮਾਮਲੇ ਵਿੱਚ ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਭਾਰਤੀ-ਅਮਰੀਕੀ ਰਾਜਾ ਕ੍ਰਿਸ਼ਨਮੂਰਤੀ ਅਤੇ ਪ੍ਰਮਿਲਾ ਜੈਪਾਲ ਸਮੇਤ ਤਿੰਨ ਪ੍ਰਭਾਵਸ਼ਾਲੀ ਅਮਰੀਕੀ ਸੰਸਦ ਮੈਂਬਰਾਂ ਨੇ ਗ੍ਰੀਨ ਕਾਰਡ ਅਰਜ਼ੀਆਂ ਦੀ ਪ੍ਰਕਿਰਿਆ ਨੂੰ ਤੇਜ਼ ਕਰਨ ਅਤੇ ਰੁਜ਼ਗਾਰ-ਅਧਾਰਤ ਵੀਜ਼ਿਆਂ ਲਈ “ਰਾਸ਼ਟਰੀ ਵਿਤਕਰੇ” ਨੂੰ ਖਤਮ ਕਰਨ ਲਈ ਇੱਕ ਦੋ-ਪੱਖੀ ਬਿੱਲ ਪੇਸ਼ ਕੀਤਾ ਹੈ। ਕਾਂਗਰਸਮੈਨ ਰਿਚ ਮੈਕਕਾਰਮਿਕ ਨੇ ਕ੍ਰਿਸ਼ਨਾਮੂਰਤੀ ਅਤੇ ਜੈਪਾਲ ਦੇ ਨਾਲ ਸੋਮਵਾਰ ਨੂੰ ਬਿੱਲ ਪੇਸ਼ ਕੀਤਾ। ਜੇਕਰ ਇਸ ਬਿੱਲ ਨੂੰ ਕਾਨੂੰਨ ‘ਚ ਤਬਦੀਲ ਕਰ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਉਨ੍ਹਾਂ ਹਜ਼ਾਰਾਂ ਭਾਰਤੀ-ਅਮਰੀਕੀਆਂ ਨੂੰ ਮਦਦ ਮਿਲੇਗੀ ਜੋ ਅਮਰੀਕਾ ‘ਚ ਗ੍ਰੀਨ ਕਾਰਡ ਜਾਂ ਸਥਾਈ ਨਿਵਾਸ ਲਈ ਦਹਾਕਿਆਂ ਤੋਂ ਉਡੀਕ ਕਰ ਰਹੇ ਹਨ। ਇੱਕ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਹੈ ਕਿ 2023 ਦਾ ਬਿਪਾਰਟਿਸਨ ਇਮੀਗ੍ਰੇਸ਼ਨ ਵੀਜ਼ਾ ਕੁਸ਼ਲਤਾ ਅਤੇ ਸੁਰੱਖਿਆ ਐਕਟ ‘HR 6542’ ਅਮਰੀਕੀ ਅਰਥਚਾਰੇ ਨੂੰ ਮਜ਼ਬੂਤ ​​ਕਰੇਗਾ ਅਤੇ ਦੇਸ਼ ਵਿੱਚ ਅੰਤਰਰਾਸ਼ਟਰੀ ਮੁਕਾਬਲੇਬਾਜ਼ੀ ਨੂੰ ਬੜ੍ਹਾਵਾ ਦੇਵੇਗਾ ਅਤੇ ਗ੍ਰੀਨ ਕਾਰਡ ਦੀਆਂ ਬਕਾਇਆ ਅਰਜ਼ੀਆਂ ਦੀ ਗਿਣਤੀ ਨੂੰ ਘਟਾਏਗਾ। ਇਹ ਅਮਰੀਕੀ ਮਾਲਕਾਂ ਨੂੰ ਜਨਮ ਸਥਾਨ ‘ਤੇ ਅਧਾਰਤ ਨਹੀਂ, ਸਗੋਂ ਯੋਗਤਾ ਦੇ ਆਧਾਰ ‘ਤੇ ਪਰਵਾਸੀਆਂ ਨੂੰ ਰੁਜ਼ਗਾਰ ਮੁਹੱਈਆ ਕਰਵਾਏਗਾ। ਇਸ ਵਿਚ ਕਿਹਾ ਗਿਆ ਹੈ ਕਿ ਇਹ ਬਿੱਲ ਰੋਜ਼ਗਾਰ-ਅਧਾਰਤ ਪ੍ਰਵਾਸੀ ਵੀਜ਼ਿਆਂ ‘ਤੇ ਮੌਜੂਦਾ 7 ਪ੍ਰਤੀਸ਼ਤ ਪ੍ਰਤੀ-ਦੇਸ਼ ਕੈਪ ਨੂੰ ਪੜਾਅਵਾਰ ਖਤਮ ਕਰੇਗਾ ਜਦੋਂ ਕਿ ਪਰਿਵਾਰ-ਪ੍ਰਾਯੋਜਿਤ ਵੀਜ਼ਿਆਂ ‘ਤੇ ਪ੍ਰਤੀ-ਦੇਸ਼ 7 ਪ੍ਰਤੀਸ਼ਤ ਦੀ ਸੀਮਾ ਨੂੰ ਵਧਾ ਕੇ 15 ਪ੍ਰਤੀਸ਼ਤ ਕਰ ਦੇਵੇਗਾ।

error: Content is protected !!