Skip to main content

Gee 98News

ਪ੍ਰਕਾਸ਼ ਸਿੰਘ ਬਾਦਲ ਦੀ ਯਾਦ ‘ਚ ਖੂਨਦਾਨ ਕੈਂਪ 8 ਦਸੰਬਰ ਨੂੰ-ਬਿੱਟੂ ਦੀਵਾਨਾ

ਬਰਨਾਲਾ, 7 ਦਸੰਬਰ (ਨਿਰਮਲ ਸਿੰਘ ਪੰਡੋਰੀ)-ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਜਥੇਬੰਦੀ ਵੱਲੋਂ ਆਪਣੇ ਮਰਹੂਮ ਆਗੂ ਪ੍ਰਕਾਸ਼ ਸਿੰਘ ਬਾਦਲ ਸਾਬਕਾ ਮੁੱਖ ਮੰਤਰੀ ਪੰਜਾਬ ਦੀ ਯਾਦ ਵਿੱਚ ਇੱਕ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਬਿੱਟੂ ਦੀਵਾਨਾ ਨੇ ਦੱਸਿਆ ਕਿ ਇਹ ਖ਼ੂਨਦਾਨ ਕੈਂਪ ਸ. ਬਾਦਲ ਦੇ ਜਨਮ ਦਿਵਸ ਮੌਕੇ ਸਦਭਾਵਨਾ ਦਿਵਸ ਵਜੋਂ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਸਾਹਿਬ ਵਿਖੇ 8 ਦਸੰਬਰ ਸ਼ੁੱਕਰਵਾਰ ਨੂੰ ਸਵੇਰੇ 9 ਵਜੇ ਤੋਂ ਦੁਪਹਿਰ ਤੱਕ ਲਗਾਇਆ ਜਾਵੇਗਾ। ਉਹਨਾਂ ਲੋਕਾਂ ਨੂੰ ਮਨੁੱਖਤਾ ਦੀ ਭਲਾਈ ਹਿਤ ਇਸ ਕੈਂਪ ‘ਚ ਪੁੱਜ ਕੇ ਖ਼ੂਨਦਾਨ ਕਰਨ ਦੀ ਅਪੀਲ ਕੀਤੀ।

error: Content is protected !!