Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਸੰਤ ਈਸ਼ਰ ਦਾਸ ਸਕੂਲ ਮੂੰਮ ਵਿਖੇ ਸਲਾਨਾ ਅਲੂਮਨੀ ਮੀਟ ਸਮੇਂ ਕਰਵਾਇਆ ਰਾਜ-ਪੱਧਰੀ ਸੈਮੀਨਾਰ

Nirmal Pandori by Nirmal Pandori
12/08/2023
in ਸਿੱਖਿਆ, ਪੰਜਾਬ
Reading Time: 1 min read
A A
0
ਘਰੇਲੂ ਝਗੜੇ ਕਾਰਨ ਪਿਓ-ਪੁੱਤ ਨੇ ਕੀਤੀ ਖੁਦਕੁਸ਼ੀ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਮਹਿਲ ਕਲਾਂ 8 ਦਸੰਬਰ ( ਜਸਵੰਤ ਸਿੰਘ ਲਾਲੀ) – ਪਿਛਲੇ ਦਿਨੀਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੂੰਮ ਵਿਖੇ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਦੀ ਸਲਾਨਾ ਮਿਲਣੀ ਸਭਾ ਕਰਵਾਈ ਗਈ। ਸਕੂਲ ਦੀ ਸ਼ੁਰੂਆਤ ਦੇ ਸਾਲ 1952 ਤੋਂ ਲੈ ਕੇ ਹੁਣ ਤੱਕ ਦੇ ਸੈਂਕੜੇ ਵਿਦਿਆਰਥੀ ਇਸ ਮੌਕੇ ਹਾਜ਼ਰ ਹੋਏ । ਸਾਰਿਆਂ ਨੇ ਆਪੋ-ਆਪਣੇ ਸਮੇਂ ਦੀਆਂ ਸਕੂਲ ਨਾਲ ਜੁੜੀਆਂ ਯਾਦਾਂ ਸਾਂਝੀਆਂ ਕੀਤੀਆਂ। ਮੌਜੂਦਾ ਵਿਦਿਆਰਥੀਆਂ ਨੂੰ ਨੈਤਿਕ ਗੁਣਾਂ ਅਤੇ ਵੱਧ ਤੋਂ ਵੱਧ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਆ । ਇਸ ਮੌਕੇ ਸਾਲ 2018 ਤੋਂ ਇਸ ਸਕੂਲ ਦੀ ਅਲੂਮਨੀ ਐਸੋਸੀਏਸ਼ਨ ਹੋਂਦ ਵਿੱਚ ਆਈ, ਜੋ ਕਿ ਅੱਜ ਇੱਕ ਸਥਾਪਿਤ ਰਜਿਸਟਰਡ ਸੰਸਥਾ ਬਣ ਚੁੱਕੀ ਹੈ। ਅਲੂਮਨੀ ਦੇ ਮੈਂਬਰ ਸਾਹਿਬਾਨ ਦੀ ਸਕੂਲ ਪ੍ਰਤੀ ਲਗਾਅ ਦੀ ਇਹ ਵਿਲੱਖਣ ਮਿਸਾਲ ਹੈ ਕਿ ਉਹਨਾਂ ਨੇ ਪਿਛਲੇ ਸਾਲਾਂ ਵਿੱਚ ਵੱਡੀਆਂ ਰਕਮਾਂ ਖਰਚ ਕਰਕੇ ਸਕੂਲ ਵਿਖੇ ਬਾਸਕਿਟਬਾਲ ਗਰਾਊਂਡ, ਓਪਨ ਏਅਰ ਥੀਏਟਰ, ਦੋ ਬੈਡਮਿੰਟਨ ਕੋਰਟ ਬਣਵਾ ਕੇ ਸਕੂਲ ਨੂੰ ਜਿਲ੍ਹੇ ਭਰ ਦਾ ਉੱਘਾ ਸਕੂਲ ਹੋਣ ਦਾ ਮਾਣ ਦਿਵਾਇਆ ਹੈ।
ਜਿਸ ਦੇ ਅਧਾਰ ਤੇ ਇਸ ਵਿਦਿਆਰਥੀ ਮਿਲਣੀ ਸਭਾ ਦਾ ਆਯੋਜਨ ਹਰ ਸਾਲ ਵਾਂਗ ਇਸ ਵਾਰ ਵੀ ਕੀਤਾ ਗਿਆ। ਇਸ ਮੌਕੇ ਹਰ ਸਾਲ ਵਾਂਗ ਸੈਮੀਨਾਰ ਵੀ ਕਰਵਾਇਆ ਗਿਆ। ਜਿਸ ਦਾ ਵਿਸ਼ਾ “ਅੰਗਰੇਜ਼ੀ ਰਾਜ-ਪ੍ਰਬੰਧ ਅਤੇ ਮੌਜੂਦਾ ਪ੍ਰਸ਼ਾਸਨ: ਲਗਾਤਾਰਤਾ ਅਤੇ ਬਦਲਾਅ”ਰੱਖਿਆ ਗਿਆ। ਸੈਮੀਨਾਰ ਵਿੱਚ ਪੰਜਾਬ ਦੇ ਨਾਮਵਰ ਵਿਦਵਾਨ ਅਤੇ ਉੱਘੀਆਂ ਹਸਤੀਆਂ ਨੇ ਭਾਗ ਲਿਆ। ਬੁਲਾਰਿਆਂ ਵਿੱਚ ਡਾਕਟਰ ਜਸਬੀਰ ਸਿੰਘ ਇਤਿਹਾਸ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ , ਡਾਕਟਰ ਬਲਜੀਤ ਸਿੰਘ ਜੀ ਐਚ ਜੀ ਖਾਲਸਾ ਕਾਲਜ ਗੁਰੂਸਰ ਸੁਧਾਰ , ਸਰਦਾਰ ਨਿਰੰਜਨ ਸਿੰਘ ਸਾਬਕਾ ਡਾਇਰੈਕਟਰ ਇਨਫੋਰਸਮੈਂਟ ਡਾਇਰੈਕਟੋਰੇਟ , ਸਰਦਾਰ ਗੁਰਪ੍ਰੀਤ ਸਿੰਘ ਤੂਰ ਸਾਬਕਾ ਆਈ ਜੀ ਪੰਜਾਬ ਪੁਲਿਸ ਹਾਜਰ ਸਨ। ਵਿਦਵਾਨ ਸੱਜਣਾਂ ਨੇ ਅੰਗਰੇਜ਼ੀ ਰਾਜ ਦੇ ਇਤਿਹਾਸ ਦੇ ਅਜਿਹੇ ਵਾਕਿਆਤ ਸਾਂਝੇ ਕੀਤੇ ਜੋ ਸਰੋਤਿਆਂ ਲਈ ਬਿਲਕੁਲ ਅਣਸੁਣੇ ਸਨ। ਸੈਮੀਨਾਰ ਅਤਿਅੰਤ ਸਲਾਘਾ ਯੋਗ ਰਿਹਾ। ਇਸ ਮੌਕੇ ਸਕੂਲ ਦਾ ਸਲਾਨਾ ਰਸਾਲਾ “ਈਸ਼ਰ ਰਿਸ਼ਮਾਂ 2023” ਵੀ ਪ੍ਰਕਾਸ਼ਿਤ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਨਾਲ ਹੋਈ। ਉਪਰੰਤ ਸਕੂਲ ਦੇ ਇੰਚਾਰਜ ਪ੍ਰਿੰਸੀਪਲ ਸ੍ਰੀ ਰਜਿੰਦਰ ਕੁਮਾਰ ਨੇ ਆਏ ਮਹਿਮਾਨਾਂ ਲਈ ਸਵਾਗਤੀ ਸੰਬੋਧਨ ਕੀਤਾ। ਇਸ ਤੋਂ ਅੱਗੇ ਸਮਾਗਮ ਬਕਾਇਦਾ ਸ਼ੁਰੂ ਹੋ ਗਿਆ। ਸਮਾਗਮ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਸਰਦਾਰ ਬਬਲਜੀਤ ਸਿੰਘ ਲੈਕਚਰਾਰ ਇਤਿਹਾਸ ਦੁਆਰਾ ਨਿਭਾਈ ਗਈ ।ਇਸ ਮੌਕੇ ਵਿਸ਼ੇਸ਼ ਤੌਰ ਤੇ ਡੀ ਈ ਓ ਸੈਕੰਡਰੀ (ਬਰਨਾਲਾ) ਸ. ਸ਼ਮਸ਼ੇਰ ਸਿੰਘ, ਡਿਪਟੀ ਡੀ ਈ ਓ ਮੈਡਮ ਵਸੁੰਧਰਾ ਕਪਲਾ, ਸ੍ਰੀ ਸੰਜੇ ਸਿੰਗਲਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ( ਕੁੜੀਆਂ) ਠੀਕਰੀਵਾਲਾ,ਸਰਦਾਰ ਬਿੰਦਰ ਸਿੰਘ ਖੁੱਡੀ ਜ਼ਿਲ੍ਹਾ ਖੋਜ ਅਫਸਰ, ਡਾ.ਚਰਨਦੀਪ ਸਿੰਘ ਪ੍ਰਿੰਸੀਪਲ ਮਾਤਾ ਸਾਹਿਬ ਕੌਰ ਗਰਲਜ ਕਾਲਜ ਗਹਿਲ, ਕਰਨਲ ਦਲਵਿੰਦਰ ਸਿੰਘ ਗਰੇਵਾਲ, ਸ੍ਰੀ ਭੀਮ ਰਾਜ ਜੀ ਬਾਂਸਲ, ਕੈਪਟਨ ਸੁਖਦੇਵ ਸਿੰਘ ਗਿੱਲ ਗਾਗੇਵਾਲ, ਲੈਕਚਰਾਰ ਸਰਦਾਰ ਸਰਬਜੀਤ ਸਿੰਘ, ਸ. ਦਲਜਿੰਦਰ ਸਿੰਘ ਸਾਇੰਸ ਮਾਸਟਰ, ਲੈਕਚਰਾਰ ਸੁਖਚੰਦਨ ਸਿੰਘ , ਹੈੱਡ ਮਾਸਟਰ ਕੁਲਦੀਪ ਸਿੰਘ, ਪ੍ਰਿੰਸੀਪਲ ਸ. ਨਰਿੰਦਰ ਸਿੰਘ, ਸ. ਪਰਮਿੰਦਰ ਸਿੰਘ ਗੁਰੂ ਨਾਨਕ ਪਬਲਿਕ ਸਕੂਲ ਧਨੇਰ, ਬੀ ਐੱਨ ਓ ਜਸਵਿੰਦਰ ਸਿੰਘ, ਹੈੱਡ ਮਾਸਟਰ ਰਾਜੇਸ਼ ਗੋਇਲ ਸ. ਲੈਕਚਰਾਰ ਅਜੀਤ ਸਿੰਘ, ਮਨਦੀਪ ਸਿੰਘ, ਗੱਲਾ ਕਮੇਟੀ, ਗ੍ਰਾਮ ਪੰਚਾਇਤ ਮੂੰਮ, ਗ੍ਰਾਮ ਪੰਚਾਇਤ ਚੱਕ ਭਾਈ ਕਾ, ਗ੍ਰਾਮ ਪੰਚਾਇਤ ਗਾਗੇਵਾਲ , ਸਮੂਹ ਸਕੂਲ ਸਟਾਫ਼ ਹਾਜ਼ਰ ਰਹੇ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

04/30/2026
Load More
Tags: #barnalanews#education department#punjabnews
Previous Post

ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਨਾ ਕਰਨ ਵਾਲੇ ਪੰਜਾਬ ਦੇ ਦੋ ਅਫਸਰਾਂ ਦੀ ਤਨਖ਼ਾਹ ਰੋਕਣ ਦੇ ਹੁਕਮ ਜਾਰੀ

Next Post

ਕੈਨੇਡਾ ਨੇ ਵਿਦਿਆਰਥੀਆਂ ‘ਤੇ ਪਾਇਆ ਹੋਰ ਵੱਡਾ ਵਿੱਤੀ ਬੋਝ

Nirmal Pandori

Nirmal Pandori

Related Posts

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!
ਪੰਜਾਬ

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

by Nirmal Pandori
05/01/2026
ਇੱਕ ਕਤਲ ਹੋਰ ਹੋ ਗਿਆ ਸ਼ਹਿਣਾ ‘ਚ…ਨਹਿਰ ਦੇ ਕਿਨਾਰੇ ਤੋਂ ਮਿਲੀ ਇੱਕ ਵਿਅਕਤੀ ਦੀ ਲਾਸ਼
ਪੰਜਾਬ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

by Nirmal Pandori
04/30/2026
ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ
ਪੰਜਾਬ

ਹਾਈਕੋਰਟ ‘ਚ ਇੱਕ ਕੇਸ ਦੀ ਵਰਚੂਅਲੀ ਸੁਣਵਾਈ ਦੌਰਾਨ ਚੱਲ ਪਈ ਅਸ਼ਲੀਲ ਵੀਡੀਓ

by Nirmal Pandori
04/30/2026
ਵਾਇਰਲ ਵੀਡੀਓ ਮਾਮਲਾ…ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਸਿਰ ਆਪੇ ਹੀ ਕਰ ਲਿਆ ਸਿਆਸੀ ਗੋਲ
ਪੰਜਾਬ

…ਜੇ ਸੀਐਮ ਭਗਵੰਤ ਮਾਨ 1 ਮਈ ਨੂੰ ਨਿੱਜੀ ਤੌਰ ‘ਤੇ ਪੇਸ਼ ਨਾ ਹੋਏ ਤਾਂ ਜ਼ਮਾਨਤ ਰੱਦ ਹੋ ਸਕਦੀ ਹੈ-ਮਾਨਸਾ ਅਦਾਲਤ

by Nirmal Pandori
04/29/2026
News update…ਆਧਾਰ ਕਾਰਡ ‘ਤੇ ਨਾਮ ਬਦਲਣ ਸੰਬੰਧੀ ਨਵੇਂ ਨਿਯਮ ਲਾਗੂ…ਪੜ੍ਹੋ ਖ਼ਬਰ
ਪੰਜਾਬ

UIDAI ਦੇ ਨਵੇਂ ਨਿਯਮ… ਹੁਣ ਆਧਾਰ ਕਾਰਡ ਉਮਰ ਦਾ ਸਬੂਤ ਨਹੀਂ ਹੋਵੇਗਾ

by Nirmal Pandori
04/29/2026
ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!
ਪੰਜਾਬ

ਜੇ ਬੰਬ ਧਮਾਕੇ ਦੀ ਲਪੇਟ ‘ਚ ਟਰੇਨ ਆ ਜਾਂਦੀ ਤਾਂ 20 ਕਿਲੋਮੀਟਰ ਤੱਕ ਲੋਕ ਪ੍ਰਭਾਵਿਤ ਹੁੰਦੇ…!

by Nirmal Pandori
04/29/2026
Load More
Next Post
ਕਤਰ ਵਿੱਚ ਭਾਰਤੀ ਜਲ ਸੈਨਾ ਦੇ 8 ਸਾਬਕਾ ਫੌਜੀਆਂ ਨੂੰ ਮੌਤ ਦੀ ਸਜ਼ਾ

ਕੈਨੇਡਾ ਨੇ ਵਿਦਿਆਰਥੀਆਂ 'ਤੇ ਪਾਇਆ ਹੋਰ ਵੱਡਾ ਵਿੱਤੀ ਬੋਝ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

 
Send this to a friend