Gee 98News

ਚੰਡੀਗੜ੍ਹ,11 ਦਸੰਬਰ-ਆਮ ਆਦਮੀ ਪਾਰਟੀ ਦੇ ਪੰਜਾਬ ਤੋਂ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਰਾਜ ਸਭਾ ਵਿੱਚ ਪੰਜਾਬ ਦੇ ਕੇਂਦਰ ਵੱਲ ਬਕਾਇਆ ਫੰਡਾਂ ਦਾ ਮੁੱਦਾ ਚੁੱਕਿਆ। ਰਾਜਸਭਾ ਮੈਂਬਰ ਸੰਦੀਪ ਪਾਠਕ ਨੇ ਕਿਹਾ ਕਿ ਕਰੀਬ 5500 ਕਰੋੜ ਰੁਪਏ ਆਰਡੀਐਫ ਫੰਡ ਰੁਕੇ ਹੋਏ ਹਨ। ਇਸ ਤੋਂ ਇਲਾਵਾ ਨੈਸ਼ਨਲ ਹੈਲਥ ਮਿਸ਼ਨ ਦੇ 621 ਕਰੋੜ, ਐਮਡੀਐਫ ਦੇ ਕਰੀਬ 850 ਕਰੋੜ, ਵਿਸ਼ੇਸ਼ ਸਹਾਇਕ ਦੇ 1800 ਕਰੋੜ ਫੰਡ ਕੇਂਦਰ ਨੇ ਪੰਜਾਬ ਦੇ ਰੋਕੇ ਹੋਏ ਹਨ। ਉਹਨਾਂ ਕਿਹਾ ਕਿ ਕਰੀਬ 8000 ਕਰੋੜ ਰੁਪਏ ਤੋਂ ਵੱਧ ਦੇ ਫੰਡ ਕੇਂਦਰ ਸਰਕਾਰ ਨੇ ਰੋਕੇ ਹੋਏ ਹਨ। ਉਹਨਾਂ ਕਿਹਾ ਕਿ ਪੰਜਾਬ ਨਾਲ ਬੇਇਨਸਾਫ਼ੀ ਨਹੀਂ ਹੋਣੀ ਚਾਹੀਦੀ।ਪਿਛਲੀਆਂ ਸਰਕਾਰਾਂ ਨੇ ਗਲਤੀਆਂ ਕੀਤੀਆਂ ਜਿਸ ਕਾਰਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਕੁਝ ਨਵੇਂ ਨਿਯਮ ਬਣਾਏ ਹਨ ਜਿਸ ਨੂੰ ਕੇਂਦਰ ਸਰਕਾਰ ਨੇ ਵੀ ਸਹਿਮਤੀ ਦਿੱਤੀ ਹੈ ਪ੍ਰੰਤੂ ਪੈਸਾ ਫਿਰ ਵੀ ਰਿਲੀਜ਼ ਨਹੀਂ ਕੀਤਾ ਜਾ ਰਿਹਾ।

Leave a Reply

Your email address will not be published. Required fields are marked *

error: Content is protected !!