Skip to main content

Gee 98News

ਸਿੱਧੂ ਮੂਸੇਵਾਲਾ ਦੇ ਕਤਲ ਸਬੰਧੀ ਲਾਰੈਂਸ ਬਿਸ਼ਨੋਈ ਦਾ ਯੂ-ਟਰਨ

ਚੰਡੀਗੜ੍ਹ,12 ਦਸੰਬਰ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੰਗਲਵਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਮਾਨਸਾ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ਜਾਣਕਾਰੀ ਮੁਤਾਬਕ ਉਨ੍ਹਾਂ ਨੇ ਆਪਣੇ ਵਕੀਲਾਂ ਰਾਹੀਂ ਇਹ ਪਟੀਸ਼ਨ ਦਾਇਰ ਕੀਤੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਨੇ ਇਸ ਮਾਮਲੇ ‘ਚ ਯੂ-ਟਰਨ ਲੈਂਦਿਆਂ ਕਿਹਾ ਕਿ ਉਹ ਬੇਕਸੂਰ ਹਨ ਅਤੇ ਉਨ੍ਹਾਂ ਦਾ ਇਸ ਮਾਮਲੇ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਇਸ ਮਾਮਲੇ ਵਿੱਚ ਉਸ ਨੂੰ ਡਿਸਚਾਰਜ ਕੀਤਾ ਜਾਣਾ ਚਾਹੀਦਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 5 ਜਨਵਰੀ ਨੂੰ ਅਦਾਲਤ ਵਿੱਚ ਹੋਵੇਗੀ।

error: Content is protected !!