Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

CMO ਡਾ. ਔਲਖ ਨੇ ਪਟਿਆਲਾ ਦੇ CMO ਨਾਲ ਮਿਲ ਕੇ ਕੀਤਾ ਸਟਿੰਗ ਆਪ੍ਰੇਸ਼ਨ…ਗਲਤ ਤਰੀਕੇ ਨਾਲ ਲਿੰਗ ਟੈਸਟ ਕਰਦੇ ਦੋ ਰੰਗੇ ਹੱਥੀਂ ਕਾਬੂ

Nirmal Pandori by Nirmal Pandori
12/15/2023
in ਪੰਜਾਬ
Reading Time: 1 min read
A A
0
CMO ਡਾ. ਔਲਖ ਨੇ ਪਟਿਆਲਾ ਦੇ CMO ਨਾਲ ਮਿਲ ਕੇ ਕੀਤਾ ਸਟਿੰਗ ਆਪ੍ਰੇਸ਼ਨ…ਗਲਤ ਤਰੀਕੇ ਨਾਲ ਲਿੰਗ ਟੈਸਟ ਕਰਦੇ ਦੋ ਰੰਗੇ ਹੱਥੀਂ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

7 ਵਜੇ ਦੀ ਵਿਸ਼ੇਸ਼ ਖ਼ਬਰ…..!
ਬਰਨਾਲਾ,15 ਦਸੰਬਰ (ਨਿਰਮਲ ਸਿੰਘ ਪੰਡੋਰੀ)- ਗ਼ੈਰ-ਕਾਨੂੰਨੀ ਤਰੀਕੇ ਨਾਲ ਗਰਭਪਾਤ ਕਰਨ ਵਾਲੇ ਲੋਕਾਂ ਖਿਲਾਫ਼ ਬਰਨਾਲਾ ਦੇ ਸਿਵਲ ਸਰਜਨ ਡਾ. ਜਸਵੀਰ ਸਿੰਘ ਔਲਖ ਦੀ ਵਿਸ਼ੇਸ਼ ਮੁਹਿੰਮ ਜਾਰੀ ਹੈ। ‌ ਆਪਣੀ ਇਸੇ ਮੁਹਿੰਮ ਤਹਿਤ ਡਾਕਟਰ ਔਲਖ ਨੇ ਪਟਿਆਲਾ ਦੇ ਸਿਵਲ ਸਰਜਨ ਦੇ ਨਾਲ ਇੱਕ ਸਾਂਝਾ ਸਟਿੰਗ ਆਪਰੇਸ਼ਨ ਕਰਕੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਚੌਰਾ ਵਿੱਚ ਗ਼ੈਰ ਕਾਨੂੰਨੀ ਲਿੰਗ ਨਿਰਧਾਰਨ ਟੈਸਟ ਕਰਨ ਵਾਲੇ ਦੋ ਲੋਕਾਂ ਨੂੰ ਕਾਬੂ ਕੀਤਾ ਹੈ।ਇਸ ਸਬੰਧੀ ਡਾ.ਔਲਖ ਨੇ ਦੱਸਿਆ ਕਿ ਉਹਨਾਂ ਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੀ ਸਹਿਯੋਗ ਨਾਲ ਛਾਪੇਮਾਰੀ ਕੀਤੀ ਅਤੇ ਦੋਸ਼ੀਆਂ ਨੂੰ ਵੀ ਰੰਗੇ ਹੱਥੀਂ ਕਾਬੂ ਕੀਤਾ। ਉਹਨਾਂ ਦੱਸਿਆ ਕਿ ਮੌਕੇ ਤੋਂ ਗਰਭਪਾਤ ਕਰਨ ਵਾਲੇ ਔਜ਼ਾਰ, ਕੁਝ ਹੋਰ ਸਮਾਨ ਅਤੇ ਭਾਰੀ ਮਾਤਰਾ ਵਿੱਚ ਦਵਾਈਆਂ ਵੀ ਬਰਾਮਦ ਕੀਤੀਆਂ। ਡਾਕਟਰ ਔਲਖ ਨੇ ਦੱਸਿਆ ਕਿ ਗੁਪਤ ਸੂਚਨਾ ਮਿਲਣ ਤੋਂ ਬਾਅਦ ਉਹਨਾਂ ਨੇ ਇੱਕ ਨਕਲੀ ਗਰਭਵਤੀ ਮਹਿਲਾ ਤਿਆਰ ਕੀਤੀ ਜਿਸ ਨੇ ਉਕਤ ਵਿਅਕਤੀ ਨਾਲ ਸੰਪਰਕ ਕੀਤਾ ਅਤੇ ਉਸ ਵਿਅਕਤੀ ਨੇ ਮਹਿਲਾ ਨੂੰ ਪਿੰਡ ਚੌਰਾ ਸਥਿਤ ਆਪਣੇ ਘਰ ਬੁਲਾ ਲਿਆ ਜਿਸ ਤੋਂ ਬਾਅਦ ਨਕਲੀ ਗਰਭਵਤੀ ਮਹਿਲਾ ਉਸਦੇ ਘਰ ਗਈ ਅਤੇ ਜਿਵੇਂ ਹੀ ਉਕਤ ਵਿਅਕਤੀ ਨੇ ਟੈਸਟ ਦੀ ਕਾਰਵਾਈ ਸ਼ੁਰੂ ਕੀਤੀ ਤਾਂ ਮੌਕੇ ‘ਤੇ ਛਾਪਾ ਮਾਰ ਕੇ ਉਸਨੂੰ ਕਾਬੂ ਕੀਤਾ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਦੇ ਨਾਲ ਪਟਿਆਲਾ ਦੀ ਥਾਣਾ ਅਰਬਨ ਅਸਟੇਟ ਦੀ ਪੁਲਿਸ ਪਾਰਟੀ ਵੀ ਮੌਜੂਦ ਸੀ। ਡਾ.ਔਲਖ ਨੇ ਦੱਸਿਆ ਕਿ ਦੋਸ਼ੀਆਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਡਾ. ਔਲਖ ਸਿਵਲ ਸਰਜਨ ਬਰਨਾਲਾ ਦੇ ਨਾਲ ਡਾਕਟਰ ਰਮਿੰਦਰ ਕੌਰ ਸਿਵਲ ਸਰਜਨ ਪਟਿਆਲਾ ਸਮੇਤ ਪਟਿਆਲਾ ਅਤੇ ਬਰਨਾਲਾ ਸਿਹਤ ਵਿਭਾਗ ਦੀ ਟੀਮ ਦੇ ਮੈਂਬਰ ਵੀ ਹਾਜ਼ਰ ਸਨ। ‌ ਜ਼ਿਕਰਯੋਗ ਹੈ ਕਿ ਡਾਕਟਰ ਜਸਵੀਰ ਸਿੰਘ ਔਲਖ ਨੇ ਪਿਛਲੇ ਕਾਫ਼ੀ ਸਮੇਂ ਤੋਂ ਗ਼ੈਰ ਕਾਨੂੰਨੀ ਤਰੀਕੇ ਨਾਲ ਗਰਭਪਾਤ ਕਰਨ ਵਾਲੇ ਲੋਕਾਂ ਦੇ ਖ਼ਿਲਾਫ਼ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਹੋਈ ਹੈ ਜਿਸ ਤਹਿਤ ਉਹ ਪਹਿਲਾਂ ਵੀ ਕੁਝ ਅਜਿਹੇ ਲੋਕਾਂ ਨੂੰ ਕਾਬੂ ਕਰ ਚੁੱਕੇ ਸਨ ਜੋ ਲੰਮੇ ਸਮੇਂ ਤੋਂ ਇਸ ਗ਼ੈਰ ਕਾਨੂੰਨੀ ਧੰਦੇ ਨਾਲ ਜੁੜੇ ਹੋਏ ਸਨ। ਡਾਕਟਰ ਔਲਖ ਦੀ ਇਸ ਵਿਸ਼ੇਸ਼ ਮੁਹਿੰਮ ਦੀ ਸ਼ਲਾਘਾ ਹੋ ਰਹੀ ਹੈ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#barnalanews#healthdepartment#punjabnews
Previous Post

ਜੱਜ ਨੇ ਆਪਣੇ ਕੋਲੋਂ ਕੁੜੀ ਨੂੰ 11000 ਦਾ ਸ਼ਗਨ ਦੇ ਕੇ ਪਤੀ-ਪਤਨੀ ਦਾ ਨਿਬੇੜਾ ਕਰਵਾ ਦਿੱਤਾ…ਪਤਨੀ ਨੇ ਪਤੀ ‘ਤੇ ਕੀਤਾ ਸੀ ਅਦਾਲਤ ਵਿੱਚ ਕੇਸ

Next Post

ਆਹ ਦੇਖ ਲਵੋ ਸਾਡੀ ਅਦਾਲਤੀ ਪ੍ਰਕਿਰਿਆ ਦੇ ਸੂਰਤੇ ਹਾਲ…ਇਨਸਾਫ਼ ਨਾ ਮਿਲਣ ਕਰਕੇ ਇੱਕ ਮਹਿਲਾ ਜੱਜ ਨੇ CJI ਤੋਂ ਮੰਗੀ ਇੱਛਾ ਮੌਤ ਦੀ ਇਜਾਜ਼ਤ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਆਹ ਦੇਖ ਲਵੋ ਸਾਡੀ ਅਦਾਲਤੀ ਪ੍ਰਕਿਰਿਆ ਦੇ ਸੂਰਤੇ ਹਾਲ…ਇਨਸਾਫ਼ ਨਾ ਮਿਲਣ ਕਰਕੇ ਇੱਕ ਮਹਿਲਾ ਜੱਜ ਨੇ CJI ਤੋਂ ਮੰਗੀ ਇੱਛਾ ਮੌਤ ਦੀ ਇਜਾਜ਼ਤ

ਆਹ ਦੇਖ ਲਵੋ ਸਾਡੀ ਅਦਾਲਤੀ ਪ੍ਰਕਿਰਿਆ ਦੇ ਸੂਰਤੇ ਹਾਲ…ਇਨਸਾਫ਼ ਨਾ ਮਿਲਣ ਕਰਕੇ ਇੱਕ ਮਹਿਲਾ ਜੱਜ ਨੇ CJI ਤੋਂ ਮੰਗੀ ਇੱਛਾ ਮੌਤ ਦੀ ਇਜਾਜ਼ਤ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਧਨੌਲੇ ਵਾਲੇ ਕਾਲੇ ਚੀਮੇ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝੀ…ਤਿੰਨ ਦੋਸ਼ੀ ਕਾਬੂ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend