Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਪੰਜ ਸਾਲਾਂ ਬਾਅਦ ਪੰਜਾਬੀ ਗਾਇਕ ਦੀ ਹੱਤਿਆ ਦੀ ਗੁੱਥੀ ਸੁਲਝੀ,ਇੱਕ ਦੋਸ਼ੀ ਕਾਬੂ

Nirmal Pandori by Nirmal Pandori
12/15/2023
in ਪੰਜਾਬ
Reading Time: 1 min read
A A
0
ਪੰਜ ਸਾਲਾਂ ਬਾਅਦ ਪੰਜਾਬੀ ਗਾਇਕ ਦੀ ਹੱਤਿਆ ਦੀ ਗੁੱਥੀ ਸੁਲਝੀ,ਇੱਕ ਦੋਸ਼ੀ ਕਾਬੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,15 ਦਸੰਬਰ-ਪੰਜ ਸਾਲ ਪਹਿਲਾਂ 28 ਮਈ 2018 ਨੂੰ ਕਤਲ ਹੋਏ ਪੰਜਾਬੀ ਗਾਇਕ ਨਵਜੋਤ ਵਿਰਕ ਦੇ ਕਤਲਕਾਂਡ ਦੀ ਗੁੱਥੀ ਪੁਲਿਸ ਨੇ ਸੁਲਝਾਉਂਦੇ ਹੋਏ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡੀਜੀਪੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜ ਸਾਲ ਪਹਿਲਾਂ ਪੰਜਾਬੀ ਗਾਇਕ ਨਵਜੋਤ ਵਿਰਕ ਨੂੰ ਸੱਤ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ ਸੀ। ਇਸ ਮਾਮਲੇ ‘ਚ ਪੁਲਿਸ ਨੂੰ ਕੋਈ ਸੁਰਾਗ ਨਹੀਂ ਮਿਲ ਰਿਹਾ ਸੀ, ਉਸ ਵੇਲੇ ਪੰਜਾਬੀ ਗਾਇਕ ਦੀ ਹੱਤਿਆ ਨੂੰ ਪ੍ਰੇਮ ਸੰਬੰਧਾਂ ਅਤੇ ਪ੍ਰਾਪਰਟੀ ਨਾਲ ਜੋੜ ਕੇ ਵੇਖਿਆ ਗਿਆ ਸੀ। ਹੁਣ ਇਸ ਮਾਮਲੇ ਵਿੱਚ ਇੱਕ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਖੁਲਾਸਾ ਹੋਇਆ ਕਿ ਪੰਜਾਬੀ ਗਾਇਕ ਦੀ ਹੱਤਿਆ ਉਸਦੀ ਮਹਿੰਗੀ ਗੱਡੀ ਖੋਹਣ ਦੀ ਕੋਸ਼ਿਸ਼ ਦੌਰਾਨ ਦੋਸ਼ੀਆਂ ਨੇ ਗੋਲੀਆਂ ਮਾਰ ਕੇ ਕਰ ਦਿੱਤੀ ਸੀ। ਗੱਡੀ ਦੀ ਲੁੱਟ ਕਰਨ ਸਮੇਂ ਪੰਜਾਬੀ ਗਾਇਕ ਨੇ ਵਿਰੋਧ ਕੀਤਾ ਜਿਸ ਤੋਂ ਬਾਅਦ ਲੁਟੇਰਿਆਂ ਨੇ ਉਸ ਨੂੰ ਮੌਕੇ ‘ਤੇ ਹੀ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਇਸ ਮਾਮਲੇ ਵਿੱਚ ਅਭਿਸ਼ੇਕ ਉਰਫ਼ ਰਜਤ ਅਤੇ ਸੌਰਭ ਨਾਮ ਦੇ ਦੋ ਨੌਜਵਾਨ ਸ਼ਾਮਿਲ ਸਨ ਜਿਨਾਂ ਵਿੱਚੋਂ ਸੌਰਭ ਦੀ ਮੌਤ ਹੋ ਚੁੱਕੀ ਹੈ ਅਤੇ ਰਜਤ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਘਟਨਾ ਸਮੇਂ ਗਾਇਕ ਨਵਜੋਤ ਵਿਰਕ ਡੇਰਾਬੱਸੀ ਦੇ ਨੇੜੇ ਆਪਣੇ ਪਿੰਡ ਬੇਹੜਾ ਤੋਂ ਸੰਗੀਤ ਦੀ ਕਲਾਸ ਲਗਾਉਣ ਲਈ ਗਿਆ ਸੀ। ਸੰਗੀਤ ਦੀ ਕਲਾਸ ਲਗਾਉਣ ਤੋਂ ਬਾਅਦ 11 ਕੁ ਵਜੇ ਉਸਨੇ ਆਪਣੀ ਮਾਂ ਨੂੰ ਦੱਸਿਆ ਕਿ ਉਹ ਕਲਾਸ ਲਗਾ ਕੇ ਵਾਪਸ ਆ ਰਿਹਾ ਹੈ ਪ੍ਰੰਤੂ 12 ਵਜੇ ਤੱਕ ਜਦੋਂ ਉਹ ਘਰ ਵਾਪਸ ਨਾ ਆਇਆ ਤਾਂ ਘਰ ਵਾਲੇ ਉਸ ਦਾ ਫੋਨ ਮਿਲਾਉਂਦੇ ਰਹੇ ਅਤੇ ਉਸਨੇ ਫੋਨ ਨਹੀਂ ਚੁੱਕਿਆ, ਜਿਸ ਤੋਂ ਬਾਅਦ ਪਰਿਵਾਰਿਕ ਮੈਂਬਰਾਂ ਨੇ ਉਸ ਦੀ ਤਲਾਸ਼ ਸ਼ੁਰੂ ਕੀਤੀ। ਉਸਦੀ ਤਲਾਸ਼ ਕਰਦੇ ਹੋਏ ਉਸਦੇ ਪਿਤਾ ਨੂੰ ਗਾਇਕ ਨਵਜੋਤ ਵਿਰਕ ਦੇ ਘਰ ਤੋਂ ਦੋ ਕਿਲੋਮੀਟਰ ਦੀ ਦੂਰੀ ‘ਤੇ ਉਸ ਦੀ ਗੱਡੀ ਖੜੀ ਵੀ ਮਿਲੀ ਅਤੇ ਗੱਡੀ ਦੇ ਨੇੜੇ ਹੀ ਖ਼ੂਨ ਨਾਲ ਲੱਥਪੱਥ ਉਸਦੀ ਲਾਸ਼ ਪਈ ਸੀ। ਮੌਕੇ ‘ਤੇ ਪੁੱਜ ਕੇ ਪੁਲਿਸ ਪਾਰਟੀ ਨੇ 0.9 ਐਮਐਮ ਬੋਰ ਦੀ ਪਿਸਤੌਲ ਦੇ ਕੁਝ ਕਾਰਤੂਸ ਵੀ ਬਰਾਮਦ ਕੀਤੇ ਸਨ। ਉਸ ਵੇਲੇ ਪੰਜਾਬੀ ਗਾਇਕ ਦੀ ਹੱਤਿਆ ਨੂੰ ਭਾਵੇਂ ਪ੍ਰੇਮ ਸੰਬੰਧਾਂ ਨਾਲ ਜੋੜਿਆ ਗਿਆ ਸੀ ਪਰੰਤੂ ਹੁਣ ਪੰਜਾਂ ਸਾਲਾਂ ਬਾਅਦ ਦੋਸ਼ੀ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਾਇਕ ਦੀ ਹੱਤਿਆ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਇਆ ਹੈ ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

03/13/2026
Load More
Tags: #barnalanews#punjabnews#punjabpolice #barnalapolice
Previous Post

ਵਿਆਹ ਤੋਂ ਦੋ ਦਿਨਾਂ ਬਾਅਦ ਹੀ ਸੜਕ ਹਾਦਸੇ ‘ਚ ਪਟਵਾਰੀ ਦੀ ਮੌਤ

Next Post

CM ਭਗਵੰਤ ਮਾਨ ਦੀ ਰੈਲੀ ਮੌਕੇ ਸਿਕਿਉਰਟੀ ਸਟਾਫ਼ ਨੂੰ ਸਕੂਲਾਂ ‘ਚ ਠਹਿਰਾਉਣ ਦਾ ਹਵਾਲਾ ਦੇ ਕੇ ਸਕੂਲ ਬੰਦ ਕਰਨ ਦੇ ਹੁਕਮ ਦੇਣ ਵਾਲੇ ਡੀਈਓਜ਼ ਨੂੰ ਨੋਟਿਸ ਜਾਰੀ

Nirmal Pandori

Nirmal Pandori

Related Posts

ਪੰਜਾਬ

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

by Nirmal Pandori
03/16/2026
ਅਹਿਮ ਖ਼ਬਰ… ਸਰਕਾਰ ਨੇ ਗੈਸ ਸਿਲੰਡਰ ਦੀ ਬੁਕਿੰਗ ਦੇ ਨਿਯਮ ਬਦਲੇ
ਪੰਜਾਬ

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

by Nirmal Pandori
03/15/2026
ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ
ਪੰਜਾਬ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

by Nirmal Pandori
03/13/2026
ਇਸ਼ਕ ਅੰਨ੍ਹਾ ਕਰੇ ਸੁਜਾਖਿਆਂ ਨੂੰ…ਇਸ਼ਕ ਵਿੱਚ ਅੰਨੀ ਨੇ 4 ਕਰੋੜ ਲੁਟਾ ਦਿੱਤਾ….!
ਪੰਜਾਬ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

by Nirmal Pandori
03/13/2026
ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼
ਪੰਜਾਬ

ਪੰਜਾਬ ‘ਚ ਗੈਸ ਸਿਲੰਡਰ ਬੁਕਿੰਗ ਦੀ ਸਮੱਸਿਆ…ਨਹੀਂ ਆ ਰਿਹਾ OTP…ਸਰਵਰ ਕਰੈਸ਼

by Nirmal Pandori
03/12/2026
ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ
ਪੰਜਾਬ

ਤੈਂ ਕੀ ਦਰਦ ਨਾ ਆਇਆ…ਸੁਪਰੀਮ ਕੋਰਟ ਨੇ 31 ਸਾਲ ਦੇ ਨੌਜਵਾਨ ਨੂੰ ਦਿੱਤੀ ਇੱਛਾ ਮੌਤ ਦੀ ਇਜਾਜ਼ਤ

by Nirmal Pandori
03/12/2026
Load More
Next Post
CM ਭਗਵੰਤ ਮਾਨ ਦੀ ਰੈਲੀ ਮੌਕੇ ਸਿਕਿਉਰਟੀ ਸਟਾਫ਼ ਨੂੰ ਸਕੂਲਾਂ ‘ਚ ਠਹਿਰਾਉਣ ਦਾ ਹਵਾਲਾ ਦੇ ਕੇ ਸਕੂਲ ਬੰਦ ਕਰਨ ਦੇ ਹੁਕਮ ਦੇਣ ਵਾਲੇ ਡੀਈਓਜ਼ ਨੂੰ ਨੋਟਿਸ ਜਾਰੀ

CM ਭਗਵੰਤ ਮਾਨ ਦੀ ਰੈਲੀ ਮੌਕੇ ਸਿਕਿਉਰਟੀ ਸਟਾਫ਼ ਨੂੰ ਸਕੂਲਾਂ 'ਚ ਠਹਿਰਾਉਣ ਦਾ ਹਵਾਲਾ ਦੇ ਕੇ ਸਕੂਲ ਬੰਦ ਕਰਨ ਦੇ ਹੁਕਮ ਦੇਣ ਵਾਲੇ ਡੀਈਓਜ਼ ਨੂੰ ਨੋਟਿਸ ਜਾਰੀ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪੰਜਾਬ ਦੇ ਸਾਰੇ ਮੁਲਾਜ਼ਮਾਂ ਦੀ ਹੜ੍ਹਤਾਲ…SHO ਖ਼ਿਲਾਫ਼ ਸਖ਼ਤ ਧਰਾਵਾਂ ਤਹਿਤ ਮੁਕੱਦਮਾ ਦਰਜ ਕਰਨ ਦੀ ਮੰਗ

ਡਾਕਟਰ ਅੰਬੇਡਕਰ ਦੇ ਬੁੱਤਾਂ ਸਮੇਤ ਤਿੰਨ ਵੱਡੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ…!

ਬੋਲ ਪੰਡੋਰੀ ਦੇ….ਮੋਗਾ ਰੈਲੀ ‘ਚ ਭਾਜਪਾ ਦੇ ‘ਚਾਣਕੀਆ’ ਦਾ ਭਾਸ਼ਣ.. ਸ਼ਬਦ ਹੋਰ….ਤੇ ਨੀਤੀ ਹੋਰ….!

LPG ਸੰਕਟ : ਸਰਕਾਰ ਦਾ ਵੱਡਾ ਫੈਸਲਾ…ਇਹਨਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ

ਰੈਪਰ ਗਾਇਕ ਬਾਦਸ਼ਾਹ ਦੀ ‘ਟਟੀਰੀ’ ਫਸ ਗਈ ਕਾਨੂੰਨੀ ਸ਼ਿਕੰਜੇ ‘ਚ

VVIP ਲਈ 2500 ਤੇ VIP ਦੇ ਖਾਣੇ ਲਈ 1500 ਪ੍ਰਤੀ ਪਲੇਟ… ਦਿਲ ਖੋਲ੍ਹ ਕੇ ਖਰਚਾ ਕੀਤਾ ਮਾਘੀ ਦੇ ਮੇਲੇ ਮੌਕੇ ਰਾਜ ਪੱਧਰੀ ਸਮਾਗਮ ‘ਚ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend