Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਬਰਨਾਲੇ ‘ਚ ‘ਆਪ’ ਦੀ ਸਿਆਸੀ ਗਾਨੀ ਦੇ ਮਣਕੇ ਖਿੰਡਦੇ ਜਾਂਦੇ ਨੇ..ਕਾਲਾ ਢਿੱਲੋਂ ਨੇ ਲਾਤੀ ਸੱਤਾ ਦੇ ਮਹਿਲ ‘ਚ ਸਿਆਸੀ ਸੰਨ੍ਹ

Nirmal Pandori by Nirmal Pandori
12/16/2023
in ਬਰਨਾਲਾ ਆਸ-ਪਾਸ
Reading Time: 1 min read
A A
0
ਬਰਨਾਲੇ ‘ਚ ‘ਆਪ’ ਦੀ ਸਿਆਸੀ ਗਾਨੀ ਦੇ ਮਣਕੇ ਖਿੰਡਦੇ ਜਾਂਦੇ ਨੇ..ਕਾਲਾ ਢਿੱਲੋਂ ਨੇ ਲਾਤੀ ਸੱਤਾ ਦੇ ਮਹਿਲ ‘ਚ ਸਿਆਸੀ ਸੰਨ੍ਹ

gee98 news

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਬਰਨਾਲਾ, 16 ਦਸੰਬਰ (ਨਿਰਮਲ ਸਿੰਘ ਪੰਡੋਰੀ)-ਰਾਜਨੀਤੀ ਵਿੱਚ ਅਜਿਹੇ ਘਟਨਾਕ੍ਰਮ ਬਹੁਤ ਘੱਟ ਵਾਪਰਦੇ ਨੇ ਕਿ ਸੱਤਾਧਾਰੀ ਪਾਰਟੀ ਦੇ ਮੌਜ ਅਤੇ ਨਜ਼ਾਰੇ ਛੱਡ ਕੇ ਕੋਈ ਵਿਰੋਧੀ ਪਾਰਟੀ ਵਿੱਚ ਸ਼ਾਮਿਲ ਹੋ ਜਾਵੇ ਪ੍ਰੰਤੂ ਬਰਨਾਲਾ ਵਿੱਚ ਇਹ ਹੈਰਾਨੀਜਨਕ ਘਟਨਾਕ੍ਰਮ ਵਾਪਰਿਆ ਜਿਸ ਤਹਿਤ ਵੱਡੀ ਗਿਣਤੀ ਵਿੱਚ ਪਰਿਵਾਰ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਦੀ ਪ੍ਰੇਰਨਾ ਸਦਕਾ ਦਰਸ਼ਨ ਸਿੰਘ ਗਿੱਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਗਏ। ਇਸ ਦੇ ਨਾਲ ਹੀ ਮਹਿਲਾ ਆਗੂ ਰੂਪੀ ਕੌਰ ਭਾਜਪਾ ਦੇ ਆਗੂ ਕੇਵਲ ਸਿੰਘ ਢਿੱਲੋ ਦਾ ਸਾਥ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਿਲ ਹੋਈ। ਇਹਨਾਂ ਪਰਿਵਾਰਾਂ ਨੂੰ ਮੁੜ ਕਾਂਗਰਸ ਵਿੱਚ ਸ਼ਾਮਿਲ ਕਰਨ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਉਚੇਚੇ ਤੌਰ ‘ਤੇ ਬਰਨਾਲਾ ਪੁੱਜੇ। ਇਸ ਮੌਕੇ ਇੱਕ ਪ੍ਰਭਾਵਸ਼ਾਲੀ ਸਮਾਗਮ ‘ਚ ਬੋਲਦੇ ਹੋਏ ਰਾਜਾ ਵੜਿੰਗ ਨੇ ਜ਼ਿਲ੍ਹਾ ਪ੍ਰਧਾਨ ਕਾਲਾ ਢਿੱਲੋਂ ਦੀ ਰਣਨੀਤੀ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਜ਼ਿਲ੍ਹਾ ਪ੍ਰਧਾਨ ਕਾਲਾ ਢਿੱਲੋ ਦੀ ਸਿਆਸੀ ਰਣਨੀਤੀ ਸਦਕਾ ਹੀ ਹੈ ਕਿ ਸੱਤਾ ਦੇ ਨਜ਼ਾਰੇ ਛੱਡ ਕੇ ਵੱਡੀ ਗਿਣਤੀ ਵਿੱਚ ਪਰਿਵਾਰ ਕਾਂਗਰਸ ਪਾਰਟੀ ਵਿੱਚ ਮੁੜ ਸ਼ਾਮਿਲ ਹੋਏ। ਦੱਸ ਦਈਏ ਕਿ ਹੰਡਿਆਇਆ ਦਿਹਾਤੀ ਖੇਤਰ ਨਾਲ ਸਬੰਧਿਤ ਇਹ ਉਹੀ ਪਰਿਵਾਰ ਹਨ ਜਿਹੜੇ ਵਿਧਾਨ ਸਭਾ ਚੋਣਾਂ ਮੌਕੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ ਅਤੇ ਇਹਨਾਂ ਨੇ ਮੀਤ ਹੇਅਰ ਦੀਆਂ ਚੋਣਾਂ ਵਿੱਚ ਦੱਬ ਕੇ ਝਾੜੂ ਫੇਰਿਆ ਸੀ। ਬਰਨਾਲਾ ਦੀ ਰਾਜਨੀਤੀ ਵਿੱਚ ਇਹ ਜੱਗ ਜ਼ਾਹਰ ਹੈ ਕਿ ਇਹ ਸਾਰੇ ਪਰਿਵਾਰ ਚੰਗਾ ਜਨ-ਆਧਾਰ ਰੱਖਦੇ ਹਨ ਇਸ ਲਈ ਇਨਾਂ ਪਰਿਵਾਰਾਂ ਨੂੰ ਪ੍ਰੇਰਿਤ ਕਰਕੇ ਮੁੜ ਕਾਂਗਰਸ ਵਿੱਚ ਸ਼ਾਮਿਲ ਕਰਨ ਦੀ ਕਾਲਾ ਢਿਲੋਂ ਦੀ ਇਸ ਪ੍ਰਾਪਤੀ ਨੂੰ “ਵੱਡੀ” ਮੰਨ ਕੇ ਵੇਖਿਆ ਜਾ ਰਿਹਾ ਹੈ। ਦੂਜੇ ਪਾਸੇ ਇਸ ਵੱਡੇ ਸਿਆਸੀ ਘਟਨਾਕ੍ਰਮ ਤੋਂ ਬਾਅਦ ਸੱਤਾਧਾਰੀ ਖੇਮੇ ਵਿੱਚ ਹਲਚਲ ਵੇਖਣ ਨੂੰ ਮਿਲ ਰਹੀ ਹੈ। ਬਰਨਾਲਾ ਨਾਲ ਸੰਬੰਧਿਤ ਕੈਬਨਿਟ ਮੰਤਰੀ ਦੇ ਖਾਸਮ ਖ਼ਾਸ ਸ਼ੋਸ਼ਲ ਮੀਡੀਆ ‘ਤੇ ਪੋਸਟਾਂ ਪਾ ਕੇ ਆਪਣੀ ਪਾਰਟੀ ਦੇ ਆਗੂਆਂ ਨੂੰ ਆਮ ਆਦਮੀ ਪਾਰਟੀ ਛੱਡਣ ਦੀਆਂ ਘਟਨਾਵਾਂ ਵੱਲ ਧਿਆਨ ਦੇਣ ਦੀਆਂ ਸਲਾਹਾਂ ਦੇ ਰਹੇ ਹਨ । ਵੱਡੀ ਗਿਣਤੀ ਵਿੱਚ ਪਰਿਵਾਰਾਂ ਦੇ ਆਮ ਆਦਮੀ ਪਾਰਟੀ ਛੱਡ ਕੇ ਮੁੜ ਕਾਂਗਰਸ ਵਿੱਚ ਸ਼ਾਮਿਲ ਹੋਣ ਦੀ ਘਟਨਾ ‘ਤੇ ਟਿੱਪਣੀ ਕਰਦੇ ਹੋਏ ਆਮ ਆਦਮੀ ਪਾਰਟੀ ਦੇ ਬਰਨਾਲਾ ਦੇ ਇੱਕ ਸੀਨੀਅਰ ਆਗੂ ਨੇ ਆਪਣਾ ਨਾਮ ਗੁਪਤ ਰੱਖਣ ਦੀ ਸ਼ਰਤ ‘ਤੇ ਕਿਹਾ ਕਿ “ਅਜਿਹਾ ਬਹੁਤ ਘੱਟ ਹੁੰਦਾ ਹੈ ਕਿ ਲੋਕ ਸਰਕਾਰ ਦਾ ਸਾਥ ਛੱਡ ਕੇ ਵਿਰੋਧੀ ਪਾਰਟੀ ਵਿੱਚ ਸ਼ਾਮਿਲ ਹੋ ਜਾਣ, ਉਹਨਾਂ ਕਿਹਾ ਭਾਵੇਂ ਕਿ ਇਹ ਸਾਰੇ ਪਰਿਵਾਰ ਟਕਸਾਲੀ ਕਾਂਗਰਸੀ ਹਨ ਪ੍ਰੰਤੂ ਇਹਨਾਂ ਨੇ ਮੀਤ ਹੇਅਰ ਦੀਆਂ ਚੋਣਾਂ ਵਿੱਚ ਦੱਬ ਕੇ ਕੰਮ ਕੀਤਾ ਸੀ ਇਸ ਲਈ ਇਹ ਹੈਰਾਨੀ ਪ੍ਰਗਟ ਕੀਤੀ ਜਾ ਰਹੀ ਹੈ ਕਿ ਅਜਿਹੇ ਵੱਡੀ ਗਿਣਤੀ ਵਿੱਚ ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਹੁਣ ਕਾਂਗਰਸ ਵਿੱਚ ਸ਼ਾਮਿਲ ਕਿਉਂ ਹੋ ਰਹੇ ਹਨ। ਇਸ ਆਗੂ ਨੇ ਇਹ ਕਿਹਾ ਕਿ ਇਹ ਬਰਨਾਲਾ ਜ਼ਿਲ੍ਹੇ ਦੀ ਵਾਗਡੋਰ ਸੰਭਾਲਣ ਵਾਲੇ ਆਪ ਆਗੂਆਂ ਨੂੰ ਸੰਕੇਤ ਦੇ ਰਿਹਾ ਹੈ ਕਿ ਸਾਡੇ ਕੰਮ ਕਰਨ ਦੇ ਢੰਗ ਤਰੀਕੇ ਵਿੱਚ ਕਿਤੇ ਨਾ ਕਿਤੇ ਕੋਈ ਗੜਬੜ ਜ਼ਰੂਰ ਹੈ, ਜਿਸ ਕਰਕੇ ਸਾਡੀ “ਸਿਆਸੀ ਗਾਨੀ ਦੇ ਮਣਕੇ” ਖਿੰਡਦੇ ਜਾਂਦੇ ਨੇ। ਉਕਤ ਆਗੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਦੇ ਨੇੜੇ ਹੋਣ ਕਾਰਨ ਇਹ ਹੋਰ ਵੀ ਚਿੰਤਾਜਨਕ ਹੈ ਤੇ ਇਸ ਪਾਸੇ ਅਸੀਂ ਜ਼ਰੂਰ ਗ਼ੌਰ ਕਰਾਂਗੇ। ਦੂਜੇ ਪਾਸੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਦਾਅਵਾ ਕੀਤਾ ਕਿ “ਆਪ” ਆਗੂਆਂ ਵੱਲੋਂ ਚੋਣਾਂ ਮੌਕੇ ਕਿਸੇ ਨਾ ਕਿਸੇ ਤਰੀਕੇ ਦਾ ਲਾਲਚ ਦੇ ਕੇ ਆਪ ਦੀ ਸਿਆਸੀ ਗਾਨੀ ‘ਚ ਫਿੱਟ ਕੀਤੇ ਕਾਂਗਰਸੀ ਮਣਕਿਆਂ ਨੂੰ ਵਾਪਸ ਲਿਆ ਕੇ ਕਾਂਗਰਸ ਦੀ ਗਾਨੀ ਵਿੱਚ ਫਿੱਟ ਕੀਤਾ ਜਾਵੇਗਾ ਤੇ ਇਨ੍ਹਾਂ ਮਣਕਿਆਂ ਨੂੰ ਚਮਕਾ ਕੇ ਵੀ ਰੱਖਿਆ ਜਾਵੇਗਾ ਭਾਵ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

04/30/2026
Load More
Tags: #barnalanews#punjabnews
Previous Post

ਵਕੀਲਾਂ ਦੀ ਜਥੇਬੰਦੀ ਨੇ ਚੁਣੇ ਨਵੇਂ ਪ੍ਰਧਾਨ/ਸੈਕਟਰੀ ਤੇ ਜੁਆਇੰਟ ਸੈਕਟਰੀ

Next Post

ਪੁਲਿਸ ਨੇ ਕੀਤਾ ਦੋ ਗੈਂਗਸਟਰਾਂ ਦਾ ਐਨਕਾਊਂਟਰ…ਜ਼ਖ਼ਮੀ ਹਾਲਤ ਵਿੱਚ ਦੋਵੇਂ ਕਾਬੂ, ਲੁੱਟ ਖੋਹ ਅਤੇ ਫਿਰੌਤੀ ਦੀਆਂ ਵਾਰਦਾਤਾਂ ‘ਚ ਸਨ ਮੋਸਟ ਵਾਂਟੇਡ

Nirmal Pandori

Nirmal Pandori

Related Posts

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ
ਬਰਨਾਲਾ ਆਸ-ਪਾਸ

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

by Nirmal Pandori
04/30/2026
ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ
ਬਰਨਾਲਾ ਆਸ-ਪਾਸ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

by Nirmal Pandori
04/30/2026
ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ
ਬਰਨਾਲਾ ਆਸ-ਪਾਸ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

by Nirmal Pandori
04/30/2026
ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ
ਬਰਨਾਲਾ ਆਸ-ਪਾਸ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

by Nirmal Pandori
04/30/2026
ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ
ਬਰਨਾਲਾ ਆਸ-ਪਾਸ

ਰਾਮਬਾਗ ਬਰਨਾਲਾ ’ਚ ਛੋਟੇ ਸਮਾਗਮਾਂ ਲਈ ‘ਮਿੰਨੀ ਸ਼ਾਂਤੀ ਹਾਲ’ ਬਣਾਇਆ

by Nirmal Pandori
04/29/2026
ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ
ਬਰਨਾਲਾ ਆਸ-ਪਾਸ

ਮਹਿਲ ਕਲਾਂ ਦੇ ਮਜ਼ਦੂਰ ਪਰਿਵਾਰ ਨੇ ਪੁੱਤਰ ਦੀ ਜ਼ਿੰਦਗੀ ਬਚਾਉਣ ਲਈ ਲਾਈ ਮਦਦ ਦੀ ਗੁਹਾਰ

by Nirmal Pandori
04/29/2026
Load More
Next Post
ਪੁਲਿਸ ਨੇ ਕੀਤਾ ਦੋ ਗੈਂਗਸਟਰਾਂ ਦਾ ਐਨਕਾਊਂਟਰ…ਜ਼ਖ਼ਮੀ ਹਾਲਤ ਵਿੱਚ ਦੋਵੇਂ ਕਾਬੂ, ਲੁੱਟ ਖੋਹ ਅਤੇ ਫਿਰੌਤੀ ਦੀਆਂ ਵਾਰਦਾਤਾਂ ‘ਚ ਸਨ ਮੋਸਟ ਵਾਂਟੇਡ

ਪੁਲਿਸ ਨੇ ਕੀਤਾ ਦੋ ਗੈਂਗਸਟਰਾਂ ਦਾ ਐਨਕਾਊਂਟਰ…ਜ਼ਖ਼ਮੀ ਹਾਲਤ ਵਿੱਚ ਦੋਵੇਂ ਕਾਬੂ, ਲੁੱਟ ਖੋਹ ਅਤੇ ਫਿਰੌਤੀ ਦੀਆਂ ਵਾਰਦਾਤਾਂ 'ਚ ਸਨ ਮੋਸਟ ਵਾਂਟੇਡ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਟਰਾਈਡੈਂਟ ‘ਤੇ ਪ੍ਰਦੂਸ਼ਣ ਰੇਡ….ਯਾਰੀ ਲੱਗੀ ਤੋਂ ਲਵਾ ਦਿੱਤੇ ਤਖ਼ਤੇ…ਟੁੱਟੀ ਤੋਂ ਚੁਗਾਠ ਪੱਟ ਲੀ….!

ਬਿਜਲੀ ਦੇ ਵੱਡੇ ਵੱਡੇ ਕੱਟਾਂ ਖ਼ਿਲਾਫ਼ ਅਕਾਲੀ ਦਲ ਨੇ ਮਹਿਲ ਕਲਾਂ ਵਿੱਚ ਲਗਾਇਆ ਧਰਨਾ, ਸਰਕਾਰ ਵਿਰੁੱਧ ਨਾਅਰੇਬਾਜ਼ੀ

ਵਿਸ਼ੇਸ਼ ਰਿਪੋਰਟ…NGT ਦੀ ਟੀਮ ਨੇ ਬਰਨਾਲਾ ਦੀ 22 ਏਕੜ ਸਕੀਮ ‘ਚੋਂ ਦਰੱਖਤ ਪੁੱਟੇ ਜਾਣ ਦੇ ਮਾਮਲੇ ਦੀ ਕੀਤੀ ਬਾਰੀਕੀ ਨਾਲ ਜਾਂਚ

ਬਰਨਾਲੇ ਵਿਜੀਲੈਂਸ ਨੇ ਪਟਵਾਰੀ ਚੁੱਕ ਲਿਆ…ਪਟਵਾਰੀ ਨੇ ਗੂਗਲ ਪੇ ਕਰਵਾ ਲਈ ਰਿਸ਼ਵਤ

ਬਰਨਾਲਾ ਦੇ DC, SSP ਨੇ ਆਪਣੇ ਵੇਰਵੇ ਦਰਜ ਕਰਕੇ ਸਵੈ ਜਨਗਨਣਾ ਦੀ ਕੀਤੀ ਸ਼ੁਰੂਆਤ

ਜਵਾਈ ਨੇ ਲਾਇਸੰਸੀ ਪਿਸਤੌਲ ਨਾਲ ਆਪਣੇ ਸਹੁਰੇ ਅਤੇ ਸਾਲੇ ਦੀ ਕੀਤੀ ਹੱਤਿਆ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend