Skip to main content

Gee 98News

ਕੇਂਦਰੀ ਮੰਤਰੀ ਇਰਾਨੀ ਨੇ ਕੇਜਰੀਵਾਲ ਦੇ ਜੇਲ੍ਹ ਜਾਣ ਦਾ ਦਿੱਤਾ ਸੰਕੇਤ

ਚੰਡੀਗੜ੍ਹ,18 ਦਸੰਬਰ-ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਐਤਵਾਰ ਦਿੱਲੀ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦੇ ਹੋਏ ਸੰਕੇਤ ਦਿੱਤਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲਦੀ ਹੀ ਜੇਲ੍ਹ ਜਾ ਸਕਦੇ ਹਨ। ਸਮ੍ਰਿਤੀ ਇਰਾਨੀ ਨੇ ਦਿੱਲੀ ਦੇ ਨਵੀਨ ਸ਼ਾਹਦਰਾ ਜ਼ਿਲ੍ਹੇ ਵਿੱਚ ਆਯੋਜਿਤ “ਵਿਕਾਸ ਭਾਰਤ ਸੰਕਲਪ ਯਾਤਰਾ” ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਇਹ ਟਿੱਪਣੀ ਕੀਤੀ। ਆਪਣੇ ਭਾਸ਼ਣ ਦੌਰਾਨ ਸਮ੍ਰਿਤੀ ਈਰਾਨੀ ਨੇ ਕਿਹਾ ਕਿ “ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਤੋਂ ਕਿਸੇ ਨੂੰ ਕੋਈ ਉਮੀਦ ਨਹੀਂ ਹੈ। ਇਸ ਗੱਲ ਦੀ ਕੋਈ ਗਰੰਟੀ ਨਹੀਂ ਹੈ ਕਿ ਜਿਹੜਾ ਵਿਅਕਤੀ ਪਹਿਲਾਂ ਹੀ ਆਪਣੀ ਅੱਧੀ ਕੈਬਨਿਟ ਨੂੰ ਜੇਲ੍ਹ ਭੇਜ ਚੁੱਕਾ ਹੈ, ਉਹ ਖੁਦ ਕਦੋਂ ਤੱਕ ਬਾਹਰ ਰਹੇਗਾ। ਦੂਜੇ ਪਾਸੇ ਈਡੀ ਨੇ ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦਿੱਲੀ ਨੂੰ ਨੋਟਿਸ ਭੇਜ ਕੇ 21 ਦਸੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਹ ਹੈਰਾਨੀਜਨਕ ਘਟਨਾਕ੍ਰਮ ਮੰਨਿਆ ਜਾ ਰਿਹਾ ਕਿ ਦੁਪਹਿਰ ਵੇਲੇ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਕੇਜਰੀਵਾਲ ਦੇ ਜੇਲ੍ਹ ਜਾਣ ਸੰਬੰਧੀ ਟਿੱਪਣੀ ਕੀਤੀ ਅਤੇ ਦੇਰ ਸ਼ਾਮ ਈਡੀ ਨੇ ਕੇਜਰੀਵਾਲ ਨੂੰ ਨੋਟਿਸ ਭੇਜ ਦਿੱਤਾ।

error: Content is protected !!