Gee 98News

ਚੰਡੀਗੜ੍ਹ,20 ਦਸੰਬਰ-ਪੰਜਾਬ ‘ਚ ਗੈਂਗਸਟਰਾਂ ਦੇ ਐਨਕਾਊਂਂਟਰਾਂ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਪੰਜਾਬ ਪੁਲਿਸ ਨੇ 4 ਕਤਲ ਕੇਸਾਂ ਵਿੱਚ ਲੋੜੀਦੇ ਇੱਕ ਗੈਂਗਸਟਰ ਨੂੰ ਐਨਕਾਊਂਟਰ ਵਿੱਚ ਢੇਰ ਕਰ ਦਿੱਤਾ। ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਵਿੱਚ ਪੁਲਿਸ ਪਾਰਟੀ ਨੇ ਖ਼ਤਰਨਾਕ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਅਮਰੀ ਨੂੰ ਪੁਲਿਸ ਐਨਕਾਊਂਟਰ ਵਿੱਚ ਢੇਰ ਕੀਤਾ। ਪੁਲਿਸ ਮੁਕਾਬਲੇ ‘ਚ ਮਾਰਿਆ ਗਿਆ ਗੈਂਗਸਟਰ ਅੰਮ੍ਰਿਤਪਾਲ ਜੰਡਿਆਲਾ ਗੁਰੂ ਦੇ ਪਿੰਡ ਭਗਵਾਨ ਦਾ ਰਹਿਣ ਵਾਲਾ ਸੀ। ਇਸ ਬਾਬਤ ਜਾਣਕਾਰੀ ਦਿੰਦੇ ਹੋਏ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਅਮਰੀ ਨੂੰ ਬੀਤੇ ਕੱਲ੍ਹ ਪੁਲਿਸ ਨੇ ਗ੍ਰਿਫਤਾਰ ਕੀਤਾ ਸੀ। ਪੁਲਿਸ ਦੀ ਪੁੱਛਗਿੱਛ ਦੌਰਾਨ ਅੰਮ੍ਰਿਤਪਾਲ ਨੇ ਦੱਸਿਆ ਸੀ ਕਿ ਉਸਨੇ ਨਹਿਰ ਦੇ ਕੰਢੇ ਹੈਰੋਇਨ ਲੁਕਾ ਕੇ ਰੱਖੀ ਹੈ ਜਿਸ ਤੋਂ ਬਾਅਦ ਪੁਲਿਸ ਟੀਮ ਹੈਰੋਇਨ ਬਰਾਮਦ ਕਰਨ ਲਈ ਉਸ ਨੂੰ ਉੱਥੇ ਲੈ ਕੇ ਗਈ ਪਰ ਉਸ ਨੇ ਉਥੇ ਇੱਕ ਪਿਸਤੌਲ ਵੀ ਲੁਕਾ ਕੇ ਰੱਖਿਆ ਹੋਇਆ ਸੀ। ਗੈਂਗਸਟਰ ਅੰਮ੍ਰਿਤਪਾਲ ਨੇ ਹੈਰੋਇਨ ਕੱਢਣ ਦੇ ਬਹਾਨੇ ਲੁਕਾ ਕੇ ਰੱਖੇ ਪਿਸਤੌਲ ਤੋਂ ਪੁਲਿਸ ਟੀਮ ‘ਤੇ ਗੋਲੀ ਚਲਾ ਦਿੱਤੀ ਅਤੇ ਹੱਥਕੜੀ ਲੈ ਕੇ ਭੱਜਣ ਲੱਗਾ। ਐਸਐਸਪੀ ਨੇ ਦੱਸਿਆ ਕਿ ਗੈਂਗਸਟਰ ਵੱਲੋਂ ਚਲਾਈ ਗੋਲੀ ਨਾਲ ਇੱਕ ਪੁਲਿਸ ਅਧਿਕਾਰੀ ਜ਼ਖਮੀ ਵੀ ਹੋਇਆ ਹੈ। ਇਸ ਤੋਂ ਬਾਅਦ ਪੁਲਿਸ ਟੀਮ ਨੇ ਉਸ ਨੂੰ ਰੁਕਣ ਲਈ ਕਿਹਾ ਪਰ ਉਸਨੇ ਪੁਲਿਸ ‘ਤੇ ਸਿੱਧੀ ਫਾਇਰਿੰਗ ਜਾਰੀ ਰੱਖੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਜਵਾਬੀ ਗੋਲੀਬਾਰੀ ‘ਚ ਪੁਲਿਸ ਦੀ ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ। ਐਸਐਸਪੀ ਨੇ ਇਹ ਵੀ ਦੱਸਿਆ ਕਿ ਗੈਂਗਸਟਰ ਵੱਲੋਂ ਵਰਤੀ ਗਈ 0.30 ਬੋਰ ਦੀ ਚਾਇਨਾ ਪਿਸਤੌਲ ਵੀ ਬਰਾਮਦ ਕੀਤੀ ਹੈ।

Leave a Reply

Your email address will not be published. Required fields are marked *

error: Content is protected !!