Gee 98News

ਚੰਡੀਗੜ੍ਹ,20 ਦਸੰਬਰ- ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੇ ਇੱਕ ਪਿੰਡ ਵਿੱਚ 10 ਦਿਨ ਰਹਿਣ ਦੀ ਚਰਚਾ ਹੈ। ਸੂਤਰਾਂ ਅਨੁਸਾਰ ਸ੍ਰੀ ਕੇਜਰੀਵਾਲ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਅਨੰਦਗੜ੍ਹ ਵਿੱਚ ਵਿਪਾਸਨਾ ਕੇਂਦਰ ‘ਚ 20 ਦਸੰਬਰ ਤੋਂ 10 ਦਿਨਾਂ ਦੇ ਵਿਪਾਸਨਾ ਮੈਡੀਟੇਸ਼ਨ ਸੈਸ਼ਨ ਵਿੱਚ ਸ਼ਾਮਿਲ ਹੋ ਰਹੇ ਹਨ। ‌ ਅਜੇ ਤੱਕ ਅਧਿਕਾਰਤ ਤੌਰ ‘ਤੇ ਇਸ ਦੀ ਪੁਸ਼ਟੀ ਕੋਈ ਨਹੀਂ ਕਰ ਰਿਹਾ ਪ੍ਰੰਤੂ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨੇ ਅਨੰਦਗੜ੍ਹ ਪਿੰਡ ਦਾ ਦੌਰਾ ਕੀਤਾ ਤੇ ਜ਼ਿਲ੍ਹੇ ਵਿੱਚ ਵੀਵੀਆਈਪੀ ਸੁਰੱਖਿਆ ਦਾ ਜਾਇਜ਼ਾ ਵੀ ਲਿਆ। ਹੁਸ਼ਿਆਰਪੁਰ ਤੋਂ ਕਰੀਬ 12 ਕਿਲੋਮੀਟਰ ਦੂਰ ਪਿੰਡ ਅਨੰਦਗੜ੍ਹ ‘ਚ ਬਣੇ ਵਿਪਾਸਨਾ ਕੇਂਦਰ ਦੇ ਆਲੇ ਦੁਆਲੇ ਪੁਲਿਸ ਦੀਆਂ ਗਤੀਵਿਧੀਆਂ ਵਧੀਆਂ ਹੋਈਆਂ ਹਨ ਅਤੇ ਪੁਲਿਸ ਦੇ ਸੀਨੀਅਰ ਅਧਿਕਾਰੀ ਕੇਂਦਰ ਦਾ ਦੌਰਾ ਕਰ ਰਹੇ ਹਨ। ਦੂਜੇ ਪਾਸੇ ਆਪ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਕਿਹਾ ਹੈ ਕਿ ਸ੍ਰੀ ਕੇਜਰੀਵਾਲ ਨੇ ਈਡੀ ਦੇ ਸੰਮਨ ਮਿਲਣ ਤੋਂ ਪਹਿਲਾਂ ਹੀ ਵਿਪਾਸਨਾ ਸੈਸ਼ਨ ਵਿੱਚ ਸ਼ਾਮਿਲ ਹੋਣ ਦੀ ਯੋਜਨਾ ਬਣਾ ਲਈ ਸੀ। ਧਿਆਨ ਰਹੇ ਕਿ ਈਡੀ ਨੇ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜ ਕੇ 21 ਦਸੰਬਰ ਨੂੰ ਪੇਸ਼ ਹੋਣ ਲਈ ਬੁਲਾਇਆ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਕੇਜਰੀਵਾਲ ਬੈਂਗਲੂਰੂ ਅਤੇ ਜੈਪੁਰ ਵਿੱਚ ਮੈਡੀਟੇਸ਼ਨ ਸ਼ੈਸ਼ਨਾਂ ਵਿੱਚ ਸ਼ਾਮਿਲ ਹੋ ਚੁੱਕੇ ਹਨ।

Leave a Reply

Your email address will not be published. Required fields are marked *

error: Content is protected !!