Skip to main content

Gee 98News

ਵੱਡੀ ਖ਼ਬਰ : ਪੰਜਾਬ ਦੇ 128 ਅਧਿਆਪਕਾਂ ‘ਤੇ FIR ਦਰਜ…ਪੜ੍ਹੋ ਮਾਮਲਾ

ਚੰਡੀਗੜ੍ਹ,23 ਦਸੰਬਰ- ਅਧਿਆਪਕਾਂ ਦੇ ਖ਼ਿਲਾਫ਼ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਤਹਿਤ ਪੰਜਾਬ ਪੁਲਿਸ ਨੇ ਪੰਜਾਬ ਦੇ 128 ਅਧਿਆਪਕਾਂ ਵਿਰੁੱਧ ਐਫਆਈਆਰ ਦਰਜ ਕੀਤੀ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਥਾਣਾ ਸਿਟੀ ਵਿੱਚ 128 ਅਧਿਆਪਕਾਂ ‘ਤੇ ਨਾਵਾਂ ਸਮੇਤ ਮਾਮਲਾ ਦਰਜ ਕੀਤਾ ਗਿਆ ਹੈ। ਇਨਾ ਅਧਿਆਪਕਾਂ ‘ਤੇ ਦੋਸ਼ ਹੈ ਕਿ ਪੰਜਾਬ ਸਰਕਾਰ ਵੱਲੋਂ ਕੱਢੀਆਂ ਗਈਆਂ ਅਧਿਆਪਕਾਂ ਦੀਆਂ ਅਸਾਮੀਆਂ ਵਿੱਚ ਇਨ੍ਹਾਂ ਅਧਿਆਪਕਾਂ ਵੱਲੋਂ ਜਾਅਲੀ ਤਜਰਬਾ ਸਰਟੀਫਿਕੇਟ, ਰੂਰਲ ਏਰੀਆ ਸਰਟੀਫਿਕੇਟ ਆਦਿ ਪੇਸ਼ ਕਰਕੇ ਨੌਕਰੀ ਪ੍ਰਾਪਤ ਕੀਤੀ । ਸਰਕਾਰ ਨੇ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਇਹਨਾਂ ਅਧਿਆਪਕਾਂ ਦੇ ਜਾਅਲੀ ਸਰਟੀਫਿਕੇਟਾਂ ਦੀ ਪੜ੍ਹਤਾਲ ਵੱਖ ਵੱਖ ਕਮੇਟੀਆਂ ਬਣਾ ਕੇ ਕੀਤੀ ਸੀ, ਇਹਨਾਂ ਕਮੇਟੀਆਂ ਦੀ ਪੜ੍ਹਤਾਲ ਤੋਂ ਬਾਅਦ ਹੀ ਇਹਨਾਂ ਅਧਿਆਪਕਾਂ ਤੇ ਪੁਲਿਸ ਕਾਰਵਾਈ ਕੀਤੀ ਗਈ ਹੈ।

error: Content is protected !!