Skip to main content

Gee 98News

ਬਰਨਾਲਾ ‘ਚ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਜਬਰਦਸਤੀ ਬਣਾਏ ਸਰੀਰਕ ਸਬੰਧ, ਦੋਸ਼ੀ ਗ੍ਰਿਫਤਾਰ

ਬਰਨਾਲਾ,24 ਦਸੰਬਰ-ਬਰਨਾਲਾ ‘ਚ ਇੱਕ ਵਿਅਕਤੀ ਵੱਲੋਂ ਇੱਕ ਨਾਬਾਲਿਗ ਲੜਕੀ ਨੂੰ ਵਰਗਲਾ ਕੇ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜ੍ਹਤ ਨਾਬਾਲਿਗ ਲੜਕੀ ਦੀ ਉਮਰ 17 ਸਾਲ ਦੱਸੀ ਜਾ ਰਹੀ ਹੈ, ਉਸ ਦੀ ਮਾਤਾ ਦੇ ਬਿਆਨਾਂ ਦੇ ਆਧਾਰ ‘ਤੇ ਪੁਲਿਸ ਨੇ ਦੋਸ਼ੀ ਭੋਲਾ ਸਿੰਘ ਵਾਸੀ ਖੁੱਡੀ ਕਲਾਂ ਦੇ ਖ਼ਿਲਾਫ਼ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜ਼ਿਲ੍ਹੇ ਦੇ ਪਿੰਡ ਧਨੌਲਾ ਖੁਰਦ ਦੀ ਵਸਨੀਕ ਪੀੜ੍ਹਤ ਲੜਕੀ ਦੀ ਮਾਤਾ ਨੇ ਦੱਸਿਆ ਕਿ ਦੋਸ਼ੀ ਉਸਦੀ ਬੇਟੀ ਨੂੰ ਵਰਗਲਾ ਕੇ ਬਰਨਾਲਾ ਦੀ ਰਾਹੀ ਬਸਤੀ ਦੇ ਇਕ ਮਕਾਨ ਵਿੱਚ ਲੈ ਗਿਆ ਜਿੱਥੇ ਉਸ ਨਾਲ ਜਬਰਦਸਤੀ ਸਰੀਰਕ ਸਬੰਧ ਬਣਾਏ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਮਾਮਲੇ ਵਿੱਚ ਥਾਣਾ ਸਿਟੀ-2 ਦੇ ਐਸਐਚਓ ਹਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੀੜ੍ਹਤ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਅਧਾਰ ‘ਤੇ ਦੋਸ਼ੀ ਦੇ ਖਿਲਾਫ ਪੋਕਸੋ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਤੇ ਦੋਸ਼ੀ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ ਜਿਸ ਨੂੰ ਕੋਰਟ ਵਿੱਚ ਪੇਸ਼ ਕਰਕੇ ਉਸ ਦਾ ਰਿਮਾਂਡ ਲਿਆ ਜਾਵੇਗਾ ਅਤੇ ਅਗਲੇਰੀ ਪੁੱਛਗਿੱਛ ਕੀਤੀ ਜਾਵੇਗੀ।

error: Content is protected !!