Skip to main content

Gee 98News

50 ਹਜ਼ਾਰ ਦੀ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ,ਇੱਕ ਲੱਖ ਪਹਿਲਾਂ ਲੈ ਚੁੱਕਿਆ ਸੀ

ਚੰਡੀਗੜ੍ਹ,26 ਦਸੰਬਰ-ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਪੁਲਿਸ ਦੇ ਇੱਕ ਸਬ ਇੰਸਪੈਕਟਰ ਨੂੰ 50000 ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਨੇ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੇ ਦਫਤਰ ਵਿੱਚ ਆਰਥਿਕ ਅਪਰਾਧ ਸ਼ਾਖਾ ‘ਚ ਤਾਇਨਾਤ ਸਬ-ਇੰਸਪੈਕਟਰ ਕੁਲਵੰਤ ਸਿੰਘ ਨੂੰ ਅੰਮ੍ਰਿਤਸਰ ਦੇ ਰਹਿਣ ਵਾਲੇ ਸੂਰਜ ਮਹਿਤਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਹੈ। ਵਿਜੀਲੈਂਸ ਦੇ ਬੁਲਾਰੇ ਅਨੁਸਾਰ ਸੂਰਜ ਮਹਿਤਾ ਨੇ ਸ਼ਿਕਾਇਤ ਕੀਤੀ ਸੀ ਕਿ ਸਬ ਇੰਸਪੈਕਟਰ ਕੁਲਵੰਤ ਸਿੰਘ ਨੇ ਉਸ ਦੇ ਪਿਤਾ ਨੂੰ ਇੱਕ ਮਾਮਲੇ ਵਿੱਚ ਹਾਈਕੋਰਟ ਤੋਂ ਗ੍ਰਿਫ਼ਤਾਰੀ ਸਬੰਧੀ ਸਟੇਅ ਮਿਲਣ ਤੋਂ ਬਾਅਦ ਜਾਂਚ ਵਿੱਚ ਸ਼ਾਮਿਲ ਹੋਣ ਸਮੇਂ ਮੱਦਦ ਕਰਨ ਅਤੇ ਇਸ ਮਾਮਲੇ ‘ਚ ਪੱਕੀ ਜ਼ਮਾਨਤ ਦਿਵਾਉਣ ਬਦਲੇ 50 ਹਜ਼ਾਰ ਦੀ ਰਿਸ਼ਵਤ ਮੰਗ ਰਿਹਾ ਹੈ। ਸੂਰਜ ਮਹਿਤਾ ਨੇ ਵਿਜੀਲੈਂਸ ਨੂੰ ਇਹ ਵੀ ਦੱਸਿਆ ਕਿ ਉਸਦੇ ਪਿਤਾ ਦੀ ਇੱਕ ਸਾਂਝੀ ਫਰਮ ਦੇ ਭਾਈਵਾਲਾਂ ਵਿਰੁੱਧ ਦਰਜ ਹੋਏ ਇੱਕ ਹੋਰ ਵੱਖਰੇ ਮੁਕੱਦਮੇ ‘ਚ ਮਦਦ ਕਰਨ ਬਦਲੇ ਸਬ ਇੰਸਪੈਕਟਰ ਕੁਲਵੰਤ ਸਿੰਘ ਇੱਕ ਲੱਖ ਰੁਪਏ ਪਹਿਲਾਂ ਰਿਸ਼ਵਤ ਲੈ ਚੁੱਕਾ ਹੈ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਤੇ ਸਬ ਇੰਸਪੈਕਟਰ ਕੁਲਵੰਤ ਸਿੰਘ ਨੂੰ 50,000 ਰਿਸ਼ਵਤ ਲੈਂਦੇ ਹੋਏ ਦੋ ਸਰਕਾਰੀ ਗਵਾਹਾਂ ਲਈ ਮੌਜੂਦਗੀ ਵਿੱਚ ਗ੍ਰਿਫ਼ਤਾਰ ਕੀਤਾ। ‌ ਵਿਜੀਲੈਂਸ ਨੇ ਸਬ ਇੰਸਪੈਕਟਰ ਕੁਲਵੰਤ ਸਿੰਘ ਦੇ ਖ਼ਿਲਾਫ਼ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਹੈ।

error: Content is protected !!