Skip to main content

Gee 98News

ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਕੇਂਦਰ ਸਰਕਾਰ ਦੀ ਵੱਡੀ ਕਾਰਵਾਈ

ਚੰਡੀਗੜ੍ਹ, 1 ਜਨਵਰੀ- ਕੇਂਦਰ ਸਰਕਾਰ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਮੋਸਟ ਵਾਂਟਿਡ ਅਤੇ ਹੋਰ ਗਤੀਵਿਧੀਆਂ ‘ਚ ਸ਼ਾਮਿਲ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਸੋਮਵਾਰ,1 ਜਨਵਰੀ ਨੂੰ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (UAPA) ਤਹਿਤ ਗੈਂਗਸਟਰ ਗੋਲਡੀ ਬਰਾੜ ਨੂੰ ਅੱਤਵਾਦੀ ਐਲਾਨ ਕੀਤਾ ਹੈ। ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਗੋਲਡੀ ਬਰਾੜ ਪਾਬੰਦੀਸ਼ੁਦਾ ਖਾਲਿਸਤਾਨੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜਿਆ ਹੋਇਆ ਹੈ। ਗ੍ਰਹਿ ਮੰਤਰਾਲੇ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਸਰਹੱਦ ਪਾਰ ਸਥਿਤ ਅੱਤਵਾਦੀ ਏਜੰਸੀਆਂ ਦਾ ਸਮਰਥਨ ਮਿਲਦਾ ਹੈ ਅਤੇ ਉਹ ਕਈ ਕਤਲਾਂ ਵਿਚ ਸ਼ਾਮਲ ਰਿਹਾ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਬਰਾੜ ਰਾਸ਼ਟਰਵਾਦੀ ਨੇਤਾਵਾਂ ਨੂੰ ਧਮਕੀ ਭਰੀਆਂ ਕਾਲਾਂ ਕਰਨ, ਫਿਰੌਤੀ ਦੀ ਮੰਗ ਕਰਨ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਕਤਲਾਂ ਦੇ ਦਾਅਵਿਆਂ ਦੀ ਪੋਸਟ ਕਰਨ ਵਿੱਚ ਸ਼ਾਮਲ ਹੈ।

error: Content is protected !!