Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

“ਕਬੱਡੀ ਖਿਡਾਰੀ ਇਨਸਾਫ਼ ਕਮੇਟੀ” ਦਾ ਗਠਨ… ਫੈਸਲਾਕੁੰਨ ਸੰਘਰਸ਼ ਲੜਨ ਦਾ ਐਲਾਨ

Nirmal Pandori by Nirmal Pandori
01/03/2024
in ਪੰਜਾਬ
Reading Time: 1 min read
A A
0
“ਕਬੱਡੀ ਖਿਡਾਰੀ ਇਨਸਾਫ਼ ਕਮੇਟੀ” ਦਾ ਗਠਨ… ਫੈਸਲਾਕੁੰਨ ਸੰਘਰਸ਼ ਲੜਨ ਦਾ ਐਲਾਨ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link
  • ਪੈਸੇ ਲੈ ਕੇ ਸੰਘਰਸ਼ ਲੜਨ ਦੇ ਦੋਸ਼ਾਂ ਤੋਂ ਬਾਅਦ ਖੁੱਲ੍ਹ ਕੇ ਮੈਦਾਨ ਵਿੱਚ ਆਏ ਇਨਸਾਫ਼ਪਸੰਦ ਜਥੇਬੰਦੀਆਂ ਦੇ ਆਗੂ
    ਬਰਨਾਲਾ,3 ਜਨਵਰੀ ( ਨਿਰਮਲ ਸਿੰਘ ਪੰਡੋਰੀ)-ਕਿਸਾਨ, ਮਜ਼ਦੂਰ, ਮੁਲਾਜ਼ਮ ਅਤੇ ਜਨਤਕ ਜਥੇਬੰਦੀਆਂ ਨੇ ਬਰਨਾਲਾ ਦੇ ਚਾਰ ਕਬੱਡੀ ਖਿਡਾਰੀਆਂ ਨੂੰ ਇਨਸਾਫ਼ ਦੀ ਲੜਾਈ ਲੜਨ ਦਾ ਐਲਾਨ ਕਰ ਦਿੱਤਾ ਹੈ। ਮਰਹੂਮ ਪੁਲਿਸ ਮੁਲਾਜ਼ਮ ਦਰਸ਼ਨ ਸਿੰਘ ਦੇ ਪਰਿਵਾਰ ਵੱਲੋਂ 31 ਦਸੰਬਰ ਨੂੰ ਐਸਐਸਪੀ ਦਫ਼ਤਰ ਬਰਨਾਲਾ ਅੱਗੇ ਦਿੱਤੇ ਧਰਨੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਮੁਲਾਜ਼ਮਾਂ ਦੀ ਜਥੇਬੰਦੀ ਦੇ ਇੱਕ ਆਗੂ ਵੱਲੋਂ ਕਬੱਡੀ ਖਿਡਾਰੀਆਂ ਦੇ ਸੰਘਰਸ਼ ਦੀ ਅਗਵਾਈ ਕਰ ਰਹੇ ਜਨਤਕ ਆਗੂਆਂ ‘ਤੇ ਗੰਭੀਰ ਦੋਸ਼ ਲਗਾਉਣ ਤੋਂ ਬਾਅਦ ਇਹ ਮਾਮਲਾ ਹੋਰ ਪੇਚੀਦਾ ਬਣ ਗਿਆ ਹੈ। ਪੰਜਾਬ ਪੁਲਿਸ ਦੇ ਸਾਬਕਾ ਮੁਲਾਜ਼ਮਾਂ ਦੀ ਜਥੇਬੰਦੀ ਦੇ ਸੂਬਾ ਆਗੂ ਨੇ ਜਨਤਕ ਆਗੂਆਂ ‘ਤੇ ਕਬੱਡੀ ਖਿਡਾਰੀਆਂ ਦੇ ਪਰਿਵਾਰਾਂ ਤੋਂ ਮੋਟੀਆਂ ਰਕਮਾਂ ਲੈ ਕੇ ਸੰਘਰਸ਼ ਲੜਨ ਦੇ ਗੰਭੀਰ ਦੋਸ਼ ਲਗਾਏ ਸਨ। ਇਨਸਾਫ ਪਸੰਦ ਜਥੇਬੰਦੀਆਂ ਦੇ ਆਗੂਆਂ ਨੇ ਸਾਬਕਾ ਪੁਲਿਸ ਮੁਲਾਜ਼ਮਾਂ ਦੇ ਆਗੂ ਵੱਲੋਂ ਲਗਾਏ ਦੋਸ਼ਾਂ ਨੂੰ ਗੰਭੀਰਤਾ ਨਾਲ ਲਿਆ ਹੈ ਅਤੇ ਇਹ ਆਗੂ ਹੁਣ ਕਬੱਡੀ ਖਿਡਾਰੀਆਂ ਨੂੰ ਇਨਸਾਫ ਦਿਵਾਉਣ ਲਈ ਖੁੱਲ੍ਹ ਕੇ ਮੈਦਾਨ ਵਿੱਚ ਆ ਗਏ ਹਨ। ਸਾਬਕਾ ਪੁਲਿਸ ਮੁਲਾਜ਼ਮਾਂ ਦੇ ਆਗੂ ਵੱਲੋਂ ਜਨਤਕ ਆਗੂਆਂ ਦੇ ਕਿਰਦਾਰ ‘ਤੇ ਸਿੱਧੀ ਉਂਗਲ ਰੱਖਣ ਤੋਂ ਬਾਅਦ ਜਨਤਕ ਆਗੂਆਂ ਨੇ ਕਬੱਡੀ ਖਿਡਾਰੀਆਂ ਦੇ ਸੰਘਰਸ਼ ਦੀ ਵਾਗਡੋਰ ਆਪਣੇ ਹੱਥਾਂ ਵਿੱਚ ਲੈਣ ਦਾ ਐਲਾਨ ਕੀਤਾ। 2 ਜਨਵਰੀ ਨੂੰ ਪਿੰਡ ਠੀਕਰੀਵਾਲਾ ਵਿਖੇ ਇਕ ਮੀਟਿੰਗ ਕਰਕੇ “ਕਬੱਡੀ ਖਿਡਾਰੀ ਇਨਸਾਫ਼ ਕਮੇਟੀ” ਦਾ ਗਠਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂ ਗੁਰਪ੍ਰੀਤ ਸਿੰਘ ਗੋਪੀ ਨੇ ਦੱਸਿਆ ਕਿ ਕਮੇਟੀ ਵੱਲੋਂ ਕਬੱਡੀ ਖਿਡਾਰੀਆਂ ਨੂੰ ਇਨਸਾਫ਼ ਮਿਲਣ ਤੱਕ ਸੰਘਰਸ਼ ਲੜਿਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮਾਮਲੇ ਨੂੰ ਪਿੰਡ ਪਿੰਡ ਪੱਧਰ ਤੱਕ ਲਿਜਾਣ ਲਈ ਪ੍ਰਚਾਰ ਮੁਹਿੰਮ ਸ਼ੁਰੂ ਕੀਤੀ ਜਾਵੇਗੀ ਅਤੇ ਉਸ ਤੋਂ ਬਾਅਦ ਕਮੇਟੀ ਇੱਕ ਵੱਡਾ ਫੈਸਲਾਕੁੰਨ ਸੰਘਰਸ਼ ਸ਼ੁਰੂ ਕਰੇਗੀ। ਕਬੱਡੀ ਖਿਡਾਰੀਆਂ ਨੂੰ ਇਨਸਾਫ ਦਿਵਾਉਣ ਲਈ ਚੁਣੀ ਗਈ ਕਮੇਟੀ ਵਿੱਚ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਗੁਰਪ੍ਰੀਤ ਸਿੰਘ ਗੋਪੀ, ਬੀਕੇਯੂ ਡਕੌਂਦਾ (ਧਨੇਰ) ਦੇ ਨਾਨਕ ਸਿੰਘ ਅਮਲਾਸਿੰਘਵਾਲਾ, ਬੀਕੇਯੂ ਡਕੌਂਦਾ ਦੇ ਦਰਸ਼ਨ ਸਿੰਘ ਉਗੋਕੇ, ਬੀਕੇਯੂ ਕਾਦੀਆਂ ਦੇ ਮੋਹਨ ਸਿੰਘ ਰਾਏਸਰ, ਬੀਕੇਯੂ ਰਾਜੇਵਾਲ ਦੇ ਜਗਰੂਪ ਸਿੰਘ ਠੀਕਰੀਵਾਲ, ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਰਾਜੀਵ ਕੁਮਾਰ, ਡੈਮੋਕਰੇਟਿਕ ਮੁਲਾਜ਼ਮ ਫਰੰਟ ਦੇ ਮਿਲਖਾ ਸਿੰਘ ਧਨੌਲਾ, ਮਜ਼ਦੂਰ ਮੁਕਤੀ ਮੋਰਚਾ ਦੇ ਗੁਰਪ੍ਰੀਤ ਸਿੰਘ ਰੂੜੇਕੇ, ਪੰਜਾਬ ਕਿਸਾਨ ਯੂਨੀਅਨ ਦੇ ਜੱਗਾ ਸਿੰਘ ਬਦਰਾ, ਮਨਰੇਗਾ ਅਧਿਕਾਰ ਅੰਦੋਲਨ ਦੇ ਚਰਨਜੀਤ ਸਿੰਘ, ਲਾਲ ਝੰਡਾ ਪੰਜਾਬ ਭੱਠਾ ਮਜ਼ਦੂਰ ਯੂਨੀਅਨ ਦੇ ਸਤਪਾਲ ਸਿੰਘ, ਜੈ ਕਿਸਾਨ ਅੰਦੋਲਨ ਦੇ ਬੂਟਾ ਸਿੰਘ ਠੀਕਰੀਵਾਲ, ਜਸ਼ਨਦੀਪ ਸਿੰਘ ਵਜੀਦਕੇ, ਲਖਬੀਰ ਸਿੰਘ ਚੀਮਾ, ਨੈਬ ਸਿੰਘ ਰਾਏਸਰ, ਤਰਸੇਮ ਸਿੰਘ, ਹਰਬੰਸ ਸਿੰਘ ਠੀਕਰੀਵਾਲ, ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋ ਅਤੇ ਸਾਬਕਾ ਐਮਐਲਏ ਤਰਸੇਮ ਜੋਧਾਂ ਦੇ ਨਾਮ ਸ਼ਾਮਿਲ ਹਨ। ਗੁਰਪ੍ਰੀਤ ਗੋਪੀ ਨੇ ਦੱਸਿਆ ਕਿ 8 ਜਨਵਰੀ ਨੂੰ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਜਾਵੇਗਾ, ਜਿਸ ਤੋਂ ਬਾਅਦ ਫੈਸਲਾਕੁੰਨ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।
    ਫੋਟੋ ਕੈਪਸ਼ਨ-ਠੀਕਰੀਵਾਲਾ ਵਿਖੇ ਮੀਟਿੰਗ ਕਰਦੇ ਹੋਏ ਜਨਤਕ ਜਥੇਬੰਦੀਆਂ ਦੇ ਆਗੂ
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

04/23/2026
Load More
Tags: #barnalanews#punjabnews
Previous Post

ਝੁਕੀ ਸਰਕਾਰ…ਹੜ੍ਹਤਾਲ ਖ਼ਤਮ…ਨਹੀਂ ਲਾਗੂ ਹੋਵੇਗਾ ਅਜੇ ਨਵਾਂ ਕਾਨੂੰਨ…ਸਰਕਾਰ ਨੇ ਡਰਾਈਵਰਾਂ ਨੂੰ ਦਿੱਤਾ ਭਰੋਸਾ

Next Post

ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਅੱਜ ਵੀ ਨਹੀਂ ਹੋਏ ਪੇਸ਼, ਗ੍ਰਿਫ਼ਤਾਰੀ ਦਾ ਡਰ

Nirmal Pandori

Nirmal Pandori

Related Posts

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ
ਪੰਜਾਬ

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

by Nirmal Pandori
04/24/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

by Nirmal Pandori
04/24/2026
ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ
ਪੰਜਾਬ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

by Nirmal Pandori
04/23/2026
ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ
ਪੰਜਾਬ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

by Nirmal Pandori
04/23/2026
ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ
ਪੰਜਾਬ

ਹਾਏ ਮਹਿੰਗਾਈ…ਦੁੱਧ ਦੇ ਦੁੱਧ ਦੇ ਰੇਟਾਂ ਚ ਸਿੱਧਾ 5 ਰੁਪਏ ਤੱਕ ਦਾ ਵਾਧਾ

by Nirmal Pandori
04/22/2026
ਇਸ ਹਮਾਮ ‘ਚ ਸਾਰੇ ਨੰਗੇ ਨੇ…ਚਕਲਿਆਂ ਦੇ ਰੂਪ ‘ਚ ਚੱਲ ਰਹੇ  ਹੋਟਲਾਂ ‘ਚ ਜਿਸਮਾਂ ਦੀ ਖੇਡ ਦਾ ਕੀਹਨੂੰ ਕੀਹਨੂੰ ਪਤੈ…ਕਿਉ ਚੁੱਪ ਨੇ ਅਧਿਕਾਰੀ….!
ਪੰਜਾਬ

ਹੋਟਲਾਂ ਦੇ ਕਮਰਿਆਂ ‘ਚ ਜਿਸਮਾਂ ਦੀ ਖੇਡ…ਵਿਦਿਆਰਥੀ ਬਣੇ ਵਿਚੋਲੇ… ਅਧਿਕਾਰੀਆਂ ਦੀ ਅੱਖ ‘ਚ ਡੱਕਾ…ਤਾਂ ਹੀ ਚੱਲਦਾ ਏਂ ਧੱਕਾ….ਪੜ੍ਹੋ ਵਿਸ਼ੇਸ਼ ਰਿਪੋਰਟ

by Nirmal Pandori
04/22/2026
Load More
Next Post
ਦਿੱਲੀ ਦੇ ਸਰਕਾਰੀ ਹਸਪਤਾਲਾਂ ਦੀਆਂ ਦਵਾਈਆਂ ਦੇ ਸੈਂਪਲ ਹੋਏ ਫੇਲ੍ਹ,CBI ਕਰੇਗੀ ਜਾਂਚ…ਕੇਜਰੀਵਾਲ ਸਰਕਾਰ ਘੇਰੇ ‘ਚ

ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਅੱਜ ਵੀ ਨਹੀਂ ਹੋਏ ਪੇਸ਼, ਗ੍ਰਿਫ਼ਤਾਰੀ ਦਾ ਡਰ

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਪਾਵਰਕਾਮ ਦੀ ਬਿੱਲੀ ਥੈਲਿਓਂ ਬਾਹਰ…ਮੁਰੰਮਤ ਦੇ ਨਾਂ ‘ਤੇ ਲੱਗ ਰਹੇ ਕੱਟ…ਅਸਲ ਸੱਚਾਈ ਹੋਰ…ਪੜ੍ਹੋ ਖ਼ਬਰ

ਸਰਕਾਰ ਦਾ NRI ਨੂੰ ਤੋਹਫ਼ਾ…OCI ਕਾਰਡ ਸੰਬੰਧੀ 6 ਮਹੀਨੇ ਦੀ ਸ਼ਰਤ ਹਟਾਈ

ਵੱਡੀ ਖ਼ਬਰ…MP ਅੰਮ੍ਰਿਤਪਾਲ ਸਿੰਘ ਪੰਜਾਬ ਪੁਲਿਸ ਦੀ ਹਿਰਾਸਤ ‘ਚ…ਕਿੱਥੇ ਰੱਖੇਗੀ ਪੰਜਾਬ ਪੁਲਿਸ…ਪੜ੍ਹੋ ਖ਼ਬਰ

ਇੰਦਰਲੋਕ ਕਾਲੋਨੀ ਨੇੜੇ ਬਣੇ ਹੋਟਲਾਂ ਦੀ ਫੇਰ ਹੋਗੀ ਡੀਸੀ ਨੂੰ ਸ਼ਿਕਾਇਤ

ਪੰਜਾਬ ‘ਚ ਅਕਾਲੀ ਦਲ ਨਾਲ ਗੱਠਜੋੜ ਸਬੰਧੀ ਭਾਜਪਾ ਦੇ ਕੌਮੀ ਪ੍ਰਧਾਨ ਦਾ ਵੱਡਾ ਬਿਆਨ

ਹੰਡਿਆਇਆ ਵਾਲੇ ਫਲਾਈਓਵਰ ਦਾ ਮਾਮਲਾ ਕੇਂਦਰੀ ਮੰਤਰੀ ਦੇ ਦਰਬਾਰ ਪੁੱਜਿਆ…ਇੰਜੀ. ਸਿੱਧੂ ਨੇ ਦਿੱਤਾ ਮੰਗ ਪੱਤਰ

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend