Skip to main content

Gee 98News

ਅਰਵਿੰਦ ਕੇਜਰੀਵਾਲ ਈਡੀ ਸਾਹਮਣੇ ਅੱਜ ਵੀ ਨਹੀਂ ਹੋਏ ਪੇਸ਼, ਗ੍ਰਿਫ਼ਤਾਰੀ ਦਾ ਡਰ

ਚੰਡੀਗੜ੍ਹ,3 ਜਨਵਰੀ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਤੀਜੀ ਵਾਰ ਵੀ ਈਡੀ ਸਾਹਮਣੇ ਪੇਸ਼ ਨਹੀਂ ਹੋ ਰਹੇ। ਇਸ ਤੋਂ ਪਹਿਲਾਂ ਵੀ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਨਵੰਬਰ ਅਤੇ 21 ਦਸੰਬਰ ਨੂੰ ਪੇਸ਼ ਆਉਣ ਲਈ ਸੰਮਨ ਜਾਰੀ ਕੀਤੇ ਸਨ ਅਤੇ ਹੁਣ 3 ਜਨਵਰੀ ਨੂੰ ਪੇਸ਼ ਹੋਣ ਲਈ ਤੀਜਾ ਸੰਮਨ ਜਾਰੀ ਕੀਤਾ ਸੀ ਪ੍ਰੰਤੂ ਸੂਤਰਾਂ ਅਨੁਸਾਰ ਇਸ ਵਾਰ ਵੀ ਸ੍ਰੀ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਣਗੇ। ਸੂਤਰਾਂ ਅਨੁਸਾਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਡਰ ਹੈ ਕਿ ਚੋਣਾਂ ਤੋਂ ਪਹਿਲਾਂ ਉਹਨਾਂ ਨੂੰ ਗ੍ਰਿਫ਼ਤਾਰ ਕਰਕੇ ਚੋਣ ਪ੍ਰਚਾਰ ਤੋਂ ਰੋਕਣ ਦੀ ਕੋਸ਼ਿਸ਼ ਹੈ । ਜਿਕਰਯੋਗ ਹੈ ਕਿ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਈਡੀ ਨੇ ਸ੍ਰੀ ਕੇਜਰੀਵਾਲ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਸ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਪਹਿਲਾਂ ਹੀ ਕਈ ਵੱਡੇ ਆਗੂ ਜੇਲ੍ਹ ਵਿੱਚ ਹਨ, ਜਿਸ ਕਰਕੇ ਅਰਵਿੰਦ ਕੇਜਰੀਵਾਲ ਨੂੰ ਵੀ ਇਹ ਡਰ ਸਤਾ ਰਿਹਾ ਹੈ ਕਿ ਉਹਨਾਂ ਨੂੰ ਗ੍ਰਿਫ਼ਤਾਰ ਕਰਨ ਦੀ ਮਨਸ਼ਾ ਨਾਲ ਹੀ ਈਡੀ ਵੱਲੋਂ ਵਾਰ-ਵਾਰ ਸੰਮਨ ਕੀਤੇ ਜਾ ਰਹੇ ਹਨ।

error: Content is protected !!