Gee 98News

ਚੰਡੀਗੜ੍ਹ,3 ਜਨਵਰੀ-ਇਸ ਵਾਰ ਗਣਤੰਤਰਤਾ ਦਿਵਸ 26 ਜਨਵਰੀ ਨੂੰ ਪੰਜਾਬ ‘ਚ ਮਾਨਯੋਗ ਰਾਜਪਾਲ ਮੁੱਖ ਮੰਤਰੀ ਅਤੇ ਕੈਬਨਿਟ ਮੰਤਰੀਆਂ ਵੱਲੋਂ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਸਬੰਧੀ ਸੂਚੀ ਪੰਜਾਬ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ। ਸਰਕਾਰ ਵੱਲੋਂ ਜਾਰੀ ਕੀਤੀ ਸੂਚੀ ਅਨੁਸਾਰ ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ ਜਿੱਥੇ ਸ੍ਰੀ ਬਨਵਾਰੀ ਲਾਲ ਪੁਰੋਹਿਤ, ਰਾਜਪਾਲ ਪੰਜਾਬ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਲੁਧਿਆਣਾ ਵਿਖੇ ਗਣਤੰਤਰ ਦਿਵਸ ਸਮਾਗਮ ਵਿੱਚ ਸ਼ਮੂਲੀਅਤ ਕਰਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸੇ ਤਰ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿਖੇ, ਡਿਪਟੀ ਸਪੀਕਰ ਸ੍ਰੀ ਜੈ ਕਿਸ਼ਨ ਰੋੜੀ ਗੁਰਦਾਸਪੁਰ ਵਿਖੇ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਜਲੰਧਰ, ਸ੍ਰੀ ਅਮਨ ਅਰੋੜਾ ਅੰਮ੍ਰਿਤਸਰ, ਡਾਕਟਰ ਬਲਜੀਤ ਕੌਰ ਫਾਜਿਲਕਾ, ਗੁਰਮੀਤ ਸਿੰਘ ਮੀਤ ਹੇਅਰ ਫਿਰੋਜ਼ਪੁਰ, ਕੁਲਦੀਪ ਸਿੰਘ ਧਾਲੀਵਾਲ ਮਲੇਰਕੋਟਲਾ, ਡਾਕਟਰ ਬਲਵੀਰ ਸਿੰਘ ਸ੍ਰੀ ਮੁਕਤਸਰ ਸਾਹਿਬ, ਸ੍ਰੀ ਬ੍ਰਹਮ ਸ਼ੰਕਰ ਜਿੰਪਾ ਮਾਨਸਾ ਵਿਖੇ, ਸ੍ਰੀ ਲਾਲ ਚੰਦ ਕਟਾਰੂਚੱਕ ਫਰੀਦਕੋਟ, ਸ੍ਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ, ਸ੍ਰੀ ਹਰਜੋਤ ਸਿੰਘ ਬੈਂਸ ਐਸਏਐਸ ਨਗਰ, ਸ੍ਰੀ ਹਰਭਜਨ ਸਿੰਘ ਰੂਪਨਗਰ, ਸ੍ਰੀ ਚੇਤਨ ਸਿੰਘ ਜੌੜਾਮਾਜਰਾ ਐਸਬੀਐਸ ਨਗਰ, ਮਿਸ ਅਨਮੋਲ ਗਗਨ ਮਾਨ ਤਰਨਤਾਰਨ, ਸ੍ਰੀ ਬਲਕਾਰ ਸਿੰਘ ਮੋਗਾ ਅਤੇ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਪਠਾਨਕੋਟ ਵਿਖੇ ਗਣਤੰਤਰ ਦਿਵਸ ਸਮਾਗਮ ਮੌਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।

Leave a Reply

Your email address will not be published. Required fields are marked *

error: Content is protected !!