Gee 98News

ਚੰਡੀਗੜ੍ਹ,4 ਜਨਵਰੀ-ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅੱਜ 4 ਜਨਵਰੀ ਗ੍ਰਿਫ਼ਤਾਰੀ ਹੋ ਸਕਦੀ ਹੈ। ਅਰਵਿੰਦ ਕੇਜਰੀਵਾਲ ਨੂੰ ਈਡੀ ਅੱਜ ਗ੍ਰਿਫਤਾਰ ਕਰ ਸਕਦੀ ਹੈ। ਇਹ ਖਦਸ਼ਾ ਅਰਵਿੰਦ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਸੌਰਭ ਭਾਰਦਵਾਜ ਅਤੇ ਆਤਿਸ਼ੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਪਾ ਕੇ ਕੀਤਾ ਹੈ। ਮੰਤਰੀ ਆਤਿਸ਼ੀ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ “ਖ਼ਬਰ ਆ ਰਹੀ ਹੈ ਕਿ ਅਰਵਿੰਦ ਕੇਜਰੀਵਾਲ ਦੇ ਘਰ ਵੀਰਵਾਰ ਸਵੇਰੇ ਈਡੀ ਦੀ ਰੇਡ ਪਵੇਗੀ ਅਤੇ ਉਹਨਾਂ ਦੀ ਗ੍ਰਿਫ਼ਤਾਰੀ ਦੀ ਸੰਭਾਵਨਾ ਵੀ ਹੈ”। ਦੂਜੇ ਪਾਸੇ ਮੰਤਰੀ ਸੌਰਭ ਭਾਰਦਵਾਜ ਨੇ ਆਪਣੀ ਪੋਸਟ ਵਿੱਚ ਲਿਖਿਆ ਹੈ ਕਿ ” ਵੀਰਵਾਰ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਈਡੀ ਉਹਨਾਂ ਨੂੰ ਗ੍ਰਿਫਤਾਰ ਕਰਨ ਵਾਲੀ ਹੈ”। ਜ਼ਿਕਰਯੋਗ ਹੈ ਕਿ ਦਿੱਲੀ ਦੀ ਸ਼ਰਾਬ ਨੀਤੀ ਦੇ ਮਾਮਲੇ ਵਿੱਚ ਈਡੀ ਨੇ ਅਰਵਿੰਦ ਕੇਜਰੀਵਾਲ ਨੂੰ ਤਿੰਨ ਨੋਟਿਸ ਭੇਜੇ ਪ੍ਰੰਤੂ ਉਹ ਪੇਸ਼ ਨਹੀਂ ਹੋਏ। ਜਿਸ ਤੋਂ ਬਾਅਦ ਦਿੱਲੀ ਸਰਕਾਰ ਦੇ ਮੰਤਰੀਆਂ ਨੂੰ ਡਰ ਹੈ ਕਿ ਹੁਣ ਈਡੀ ਅਰਵਿੰਦ ਕੇਜਰੀਵਾਲ ਦੇ ਘਰ ਰੇਡ ਕਰੇਗੀ ਅਤੇ ਉਹਨਾਂ ਨੂੰ ਗ੍ਰਿਫ਼ਤਾਰ ਕਰਕੇ ਲੈ ਜਾਵੇਗੀ।

Leave a Reply

Your email address will not be published. Required fields are marked *

error: Content is protected !!