Gee 98News

ਚੰਡੀਗੜ੍ਹ,4 ਜਨਵਰੀ-ਕੇਂਦਰ ਸਰਕਾਰ ਨੇ ਮੁਲਾਜ਼ਮ ਔਰਤਾਂ ਦੀ ਪੈਨਸ਼ਨ ਸਬੰਧੀ ਇੱਕ ਅਹਿਮ ਫੈਸਲਾ ਕੀਤਾ ਹੈ। ਹੁਣ ਮੁਲਾਜ਼ਮ ਔਰਤਾਂ ਆਪਣੀ ਪੈਨਸ਼ਨ ਦਾ ਹੱਕਦਾਰ ਆਪਣੇ ਪਤੀ ਦੀ ਬਜਾਏ ਆਪਣੇ ਬੱਚਿਆਂ ਨੂੰ ਬਣਾ ਸਕਦੀਆਂ ਹਨ। ਕੇਂਦਰ ਸਰਕਾਰ ਨੇ ਇਸ ਸਬੰਧੀ ਨਿਯਮਾਂ ਵਿੱਚ ਸੋਧ ਕਰ ਦਿੱਤੀ ਹੈ। ਪੁਰਾਣੇ ਨਿਯਮਾਂ ਅਨੁਸਾਰ ਜੇਕਰ ਕਿਸੇ ਸਰਕਾਰੀ ਮੁਲਾਜ਼ਮ ਦੀ ਮੌਤ ਹੋ ਜਾਂਦੀ ਹੈ ਤਾਂ ਉਸਦੇ ਪੈਨਸ਼ਨ ਦਾ ਹੱਕਦਾਰ ਪਤਨੀ ਜਾਂ ਪਤੀ ਨੂੰ ਸਭ ਤੋਂ ਪਹਿਲਾਂ ਬਣਾਇਆ ਜਾਂਦਾ ਹੈ ਪ੍ਰੰਤੂ ਕਈ ਮਾਮਲਿਆਂ ਵਿੱਚ ਪਤੀ ਪਤਨੀ ਵਿੱਚ ਪਹਿਲਾਂ ਤੋਂ ਕੋਈ ਝਗੜਾ ਚੱਲ ਰਿਹਾ ਹੁੰਦਾ ਹੈ ਜਾਂ ਦੋਵੇਂ ਵੱਖ ਰਹਿ ਰਹੇ ਹੁੰਦੇ ਹਨ। ਇਹਨਾਂ ਤੱਥਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਿਯਮਾਂ ਵਿੱਚ ਸੋਧ ਕਰਦੇ ਹੋਏ ਇਹ ਵਿਵਸਥਾ ਕੀਤੀ ਗਈ ਹੈ ਕਿ ਕੋਈ ਮਹਿਲਾ ਕਰਮਚਾਰੀ ਆਪਣੀ ਪੈਨਸ਼ਨ ਦਾ ਪਹਿਲਾ ਹੱਕਦਾਰ ਆਪਣੇ ਬੱਚਿਆਂ ਨੂੰ ਬਣਾ ਸਕਦੀ ਹੈ। ਕੇਂਦਰ ਸਰਕਾਰ ਦੀ ਪੈਨਸ਼ਨ ਸਬੰਧੀ ਇਸ ਸੋਧ ਨਾਲ ਤਲਾਕ ਜਾਂ ਘਰੇਲੂ ਹਿੰਸਾ ਦਾ ਸ਼ਿਕਾਰ ਮਹਿਲਾ ਮੁਲਾਜ਼ਮਾਂ ਨੂੰ ਵੱਡੀ ਰਾਹਤ ਮਿਲੇਗੀ। ਅਜਿਹੀਆਂ ਮਹਿਲਾ ਮੁਲਾਜ਼ਮਾਂ ਹੁਣ ਆਪਣੇ ਬੇਟੇ ਜਾਂ ਬੇਟੀ ਨੂੰ ਪਹਿਲ ਦੇ ਅਧਾਰ ‘ਤੇ ਆਪਣੀ ਪੈਨਸ਼ਨ ਦਾ ਹੱਕਦਾਰ ਬਣਾ ਸਕਦੀਆਂ ਹਨ।

Leave a Reply

Your email address will not be published. Required fields are marked *

error: Content is protected !!