Gee 98News

ਚੰਡੀਗੜ੍ਹ, 6 ਜਨਵਰੀ-ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਨਾਮਜ਼ਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੱਕ ਨਿੱਜੀ ਟੀਵੀ ਚੈਨਲ ਵੱਲੋਂ ਜੇਲ੍ਹ ਵਿੱਚੋਂ ਕੀਤੀ ਗਈ ਇੰਟਰਵਿਊ ਹੁਣ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਨਹੀਂ ਦੇਖੀ ਜਾ ਸਕੇਗੀ। ਪੰਜਾਬ ਸਰਕਾਰ ਨੇ ਹਾਈਕੋਰਟ ਦੇ ਹੁਕਮਾਂ ‘ਤੇ ਇਸ ਇੰਟਰਵਿਊ ਨੂੰ ਸੋਸ਼ਲ ਮੀਡੀਆ ਤੋਂ ਹਟਾ ਦਿੱਤਾ ਹੈ। ਅੱਜ ਇਸ ਮਾਮਲੇ ਦੀ ਸੁਣਵਾਈ ਦੌਰਾਨ ਸਰਕਾਰ ਨੇ ਮਾਨਯੋਗ ਹਾਈਕੋਰਟ ਨੂੰ ਦੱਸਿਆ ਕਿ ਹਾਈਕੋਰਟ ਦੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸੋਸ਼ਲ ਮੀਡੀਆ ਤੋਂ ਹਟਾ ਦਿੱਤੀ ਗਈ ਹੈ। ਮਾਨਯੋਗ ਹਾਈਕੋਰਟ ਵੱਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਰੱਖੀ ਗਈ ਹੈ।

Leave a Reply

Your email address will not be published. Required fields are marked *

error: Content is protected !!