Skip to main content

Gee 98News

ਬਿਲਕਿਸ ਬਾਨੋ ਗੈਂਗਰੇਪ ਕੇਸ ਵਿੱਚ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਨੂੰ ਦਿੱਤਾ ਵੱਡਾ ਝਟਕਾ,ਦੋਸ਼ੀਆਂ ਦੀ ਸਜ਼ਾ ਮਾਫ਼ੀ ਕੀਤੀ ਰੱਦ

ਚੰਡੀਗੜ੍ਹ,8 ਜਨਵਰੀ-ਦੇਸ਼ ਦੀ ਸਰਵਉਚ ਅਦਾਲਤ ਨੇ ਸੋਮਵਾਰ ਇੱਕ ਵੱਡਾ ਫੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਬਿਲਕਿਸ ਬਾਨੋ ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਵੱਡਾ ਝਟਕਾ ਦਿੰਦੇ ਸਾਰੇ ਦੋਸ਼ੀਆਂ ਨੂੰ ਦਿੱਤੀ ਗਈ ਸਜ਼ਾ ਵਿੱਚ ਛੋਟ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਬਿਲਕਿਸ ਬਾਨੋ ਗੈਂਗਰੇਪ ਦੇ ਦੋਸ਼ੀਆਂ ਨੂੰ ਹੁਣ ਮੁੜ ਸਲਾਖਾਂ ਪਿੱਛੇ ਜਾਣਾ ਪਵੇਗਾ। ਸੋਮਵਾਰ ਪੀੜ੍ਹਤਾ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ‌ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੇ ਦੋਸ਼ੀਆਂ ਨੂੰ ਰਿਹਾਅ ਕਰਨ ਦੇ ਫੈਸਲੇ ਨੂੰ ਪਲਟ ਦਿੱਤਾ ਹੈ। ਸੁਪਰੀਮ ਕੋਰਟ ਨੇ ਮਾਮਲੇ ‘ਚ ਪੀੜਤਾ ਦੀਆਂ ਪਟੀਸ਼ਨਾਂ ਨੂੰ ਮਨਜ਼ੂਰ ਕਰ ਲਿਆ ਹੈ ਅਤੇ ਨਾਲ ਹੀ ਜਨਹਿਤ ਪਟੀਸ਼ਨਾਂ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਅਗਸਤ 2022 ਵਿੱਚ ਬਿਲਕਿਸ ਬਾਨੋ ਗੈਂਗਰੇਪ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਸੁਣਾਏ ਗਏ ਸਾਰੇ 11 ਦੋਸ਼ੀਆਂ ਨੂੰ ਰਿਹਾਅ ਕਰ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਦੋਸ਼ੀਆਂ ਦੀ ਰਿਹਾਈ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ। ਹੁਣ ਇਨ੍ਹਾਂ ਸਾਰੇ ਦੋਸ਼ੀਆਂ ਨੂੰ ਮੁੜ ਜੇਲ੍ਹ ਜਾਣਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਜਿਹੜੇ ਰਾਜ ਵਿੱਚ ਕਿਸੇ ਅਪਰਾਧੀ ਦੇ ਮੁਕੱਦਮਾ ਚਲਾਇਆ ਜਾਂਦਾ ਹੈ ਅਤੇ ਸਜ਼ਾ ਸੁਣਾਈ ਜਾਂਦੀ ਹੈ, ਉਹ ਰਾਜ ਦੋਸ਼ੀ ਦੀ ਮਾਫ਼ੀ ਦੀ ਪਟੀਸ਼ਨ ‘ਤੇ ਫੈਸਲਾ ਕਰਨ ਲਈ ਸਮਰੱਥ ਹੈ ਪ੍ਰੰਤੂ ਨਾਲ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਬਿਲਕਿਸ ਬਾਨੋ ਗੈਂਗਰੇਪ ਮਾਮਲੇ ਵਿੱਚ ਗੁਜਰਾਤ ਰਾਜ ਦੋਸ਼ੀਆਂ ਦੀ ਸਜ਼ਾ ਮਾਫ ਕਰਨ ਦਾ ਹੁਕਮ ਦੇਣ ਦੇ ਸਮਰੱਥ ਨਹੀਂ ਹੈ ਸਗੋਂ ਇਸ ਲਈ ਮਹਾਰਾਸ਼ਟਰ ਸਰਕਾਰ ਸਮਰੱਥ ਹੈ।

error: Content is protected !!