Skip to main content

Gee 98News

ਕੇਂਦਰ ਵੱਲੋਂ ਪੰਜਾਬ ਦੀ ਰੱਦ ਕੀਤੀ ਝਾਕੀ ਸੰਬੰਧੀ ਸੀਐਮ ਭਗਵੰਤ ਮਾਨ ਦਾ ਵੱਡਾ ਫ਼ੈਸਲਾ

ਚੰਡੀਗੜ੍ਹ, 9 ਜਨਵਰੀ- ਕੇਂਦਰ ਸਰਕਾਰ ਵੱਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਝਾਕੀ ਰੱਦ ਕਰਨ ਦਾ ਮਾਮਲਾ ਅਜੇ ਵੀ ਗਰਮਾਇਆ ਹੋਇਆ ਹੈ। ਕੇਂਦਰ ਵੱਲੋਂ ਝਾਕੀ ਰੱਦ ਕੀਤੇ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਐਲਾਨ ਕੀਤਾ ਸੀ ਕਿ ਪੰਜਾਬ ਦੀ ਝਾਕੀ ਦਿੱਲੀ ਸਥਿਤ ਪੰਜਾਬ ਭਵਨ ਵਿੱਚ ਰੱਖੀ ਜਾਵੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ ਕੇਂਦਰ ਵੱਲੋਂ ਗਣਤੰਤਰ ਦਿਵਸ ਮੌਕੇ ਪੰਜਾਬ ਦੀ ਰੱਦ ਕੀਤੀ ਝਾਕੀ ਨੂੰ ਪੰਜਾਬ ਦੇ ਹਰ ਪਿੰਡ, ਗਲੀ ਮੁਹੱਲੇ ਤੱਕ ਲਿਜਾਇਆ ਜਾਵੇਗਾ। ਉਹਨਾਂ ਦੱਸਿਆ ਕਿ ਪਹਿਲਾਂ ਝਾਕੀਆਂ ਦੇ 9 ਮਾਡਲ ਤਿਆਰ ਕੀਤੇ ਜਾਣਗੇ ਅਤੇ ਅਗਲੇ ਪੜਾਅ ‘ਚ ਇਹ ਸੰਖਿਆ ਹੋਰ ਵੱਧ ਜਾਵੇਗੀ। ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਹਰ ਹਲਕੇ ਦੇ ਹਰੇਕ ਪਿੰਡ ਵਿੱਚ ਇਹ ਝਾਕੀ ਲਿਜਾਈ ਜਾਵੇਗੀ ਜਿੱਥੇ ਹਰ ਇੱਕ ਪਿੰਡ ਦੇ ਵਿੱਚ ਝਾਕੀ 10 ਤੋਂ 15 ਮਿੰਟ ਰੁਕੇਗੀ। ਉਹਨਾਂ ਕਿਹਾ ਕਿ ਇਹਨਾਂ ਝਾਕੀਆਂ ਨੂੰ ਪੰਜਾਬ ਦੇ ਪਿੰਡਾਂ ਵਿੱਚ ਗਣਤੰਤਰ ਦਿਵਸ ਦੀ ਪਰੇਡ ਵਾਂਗ ਹੀ ਲਿਜਾਇਆ ਜਾਵੇਗਾ। ‌ ਦੂਜੇ ਪਾਸੇ ਵਿਰੋਧੀ ਪਾਰਟੀ ਆਗੂਆਂ ਨੇ ਪੰਜਾਬ ਦੀ ਰੱਦ ਕੀਤੀ ਝਾਕੀ ਨੂੰ ਪੰਜਾਬ ਦੇ ਪਿੰਡਾਂ ਵਿੱਚ ਲਿਜਾਣ ਦੇ ਫੈਸਲੇ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਲੋਕ ਸਭਾ ਚੋਣਾਂ ‘ਚ ਲੋਕਾਂ ਦੇ ਸਵਾਲਾਂ ਤੋਂ ਬਚਣ ਲਈ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦਾ ਧਿਆਨ ਭਟਕਾ ਰਹੇ ਹਨ ।

error: Content is protected !!