Search
Close this search box.
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
Menu
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

ਵਾਹ ਸਰਕਾਰੇ ਤੇਰੇ ਰੰਗ ਨਿਆਰੇ ! ਵੱਡੇ ਦਫ਼ਤਰਾਂ ‘ਚ ਬੈਠੇ..ਵੱਡੇ ਅਫ਼ਸਰਾਂ ਨੇ ਆਹ ਕੀ ਹੁਕਮ ਚਾੜ੍ਹੇ…!

Nirmal Pandori by Nirmal Pandori
01/10/2024
in ਪੰਜਾਬ
Reading Time: 1 min read
A A
0
ਵਾਹ ਸਰਕਾਰੇ ਤੇਰੇ ਰੰਗ ਨਿਆਰੇ ! ਵੱਡੇ ਦਫ਼ਤਰਾਂ ‘ਚ ਬੈਠੇ..ਵੱਡੇ ਅਫ਼ਸਰਾਂ ਨੇ ਆਹ ਕੀ ਹੁਕਮ ਚਾੜ੍ਹੇ…!
  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,10 ਜਨਵਰੀ-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਇੱਕ ਹੈਰਾਨੀਜਨਕ ਫੈਸਲੇ ਤਹਿਤ ਤੁਗਲਕੀ ਫੁਰਮਾਨ ਕਰਦੇ ਹੋਏ ਪ੍ਰੀ ਬੋਰਡ ਅਤੇ ਟਰਮ ਪ੍ਰੀਖਿਆ-2 ਦੀ ਡੇਟ ਸ਼ੀਟ ਜਾਰੀ ਕਰ ਦਿੱਤੀ ਹੈ। ਦੱਸ ਦੇਈਏ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਹੋਣਗੀਆਂ ਅਤੇ ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਕਲਾਸ ਟਰਮ ਪ੍ਰੀਖਿਆ-2 ਤਹਿਤ ਆਉਂਦੀਆਂ ਹਨ । ਬੋਰਡ ਵੱਲੋਂ ਜਾਰੀ ਕੀਤੀ ਡੇਟਸ਼ੀਟ ਅਨੁਸਾਰ ਇਹ ਪ੍ਰੀਖਿਆਵਾਂ 15 ਜਨਵਰੀ ਤੋਂ 25 ਜਨਵਰੀ ਤੱਕ ਕਰਵਾਈਆਂ ਜਾਣੀਆਂ ਹਨ। ਹੈਰਾਨੀ ਇਸ ਗੱਲ ਦੀ ਹੈ ਕਿ ਸਕੂਲਾਂ ਵਿੱਚ 14 ਜਨਵਰੀ ਤੱਕ ਛੁੱਟੀਆਂ ਹਨ ਅਤੇ ਜਨਵਰੀ ਦਾ ਸਿਲੇਬਸ ਵੀ ਅਜੇ ਪੂਰਾ ਨਹੀਂ ਹੋਇਆ। ਦੂਜੇ ਪਾਸੇ 26 ਜਨਵਰੀ ਗਣਤੰਤਰ ਦਿਵਸ ਦੇ ਮੱਦੇਨਜ਼ਰ ਸਕੂਲਾਂ ਦੇ ਵਿਦਿਆਰਥੀ ਗਣਤੰਤਰ ਦਿਵਸ ਮੌਕੇ ਪੇਸ਼ ਕੀਤੀਆਂ ਜਾਣ ਵਾਲੀਆਂ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਸ਼ਮੂਲੀਅਤ ਕਰਦੇ ਹਨ। 15 ਜਨਵਰੀ ਤੋਂ 25 ਜਨਵਰੀ ਤੱਕ ਪ੍ਰੀਖਿਆਵਾਂ ਹੋਣ ਦੀ ਸੂਰਤ ਵਿੱਚ 26 ਜਨਵਰੀ ਗਣਤੰਤਰ ਦਿਵਸ ਸਮਾਗਮਾਂ ਦੀਆਂ ਸੱਭਿਆਚਾਰਕ ਗਤੀਵਿਧੀਆਂ ‘ਚ ਭਾਗ ਲੈਣ ਵਾਲੇ ਵਿਦਿਆਰਥੀ ਇਹਨਾਂ ਗਤੀਵਿਧੀਆਂ ਦੀ ਰਿਹਰਸਲ ਕਿਵੇਂ ਅਤੇ ਕਦੋਂ ਕਰਨਗੇ। ਹਰ ਸਾਲ ਸੁਤੰਤਰਤਾ ਦਿਵਸ ਅਤੇ ਗਣਤੰਤਰ ਦਿਵਸ ਮੌਕੇ ਸੱਭਿਆਚਾਰਕ ਸਮਾਗਮਾਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ ਜਾਂਦੀ ਹੈ। ਜਾਰੀ ਕੀਤੀ ਡੇਟਸ਼ੀਟ ਅਨੁਸਾਰ ਇਹ ਪ੍ਰੀਖਿਆਵਾਂ 10.30 ਤੋਂ 1.30 ਵਜੇ ਤੱਕ ਹੋਣਗੀਆਂ। ਹੁਣ ਇਹ ਅਧਿਆਪਕਾਂ ਦੀ ਸਿਰਦਰਦੀ ਹੋਵੇਗੀ ਕਿ ਉਹ ਪ੍ਰੀਖਿਆ ਖ਼ਤਮ ਹੋਣ ਤੋਂ ਬਾਅਦ ਗਣਤੰਤਰਤਾ ਦਿਵਸ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸਕੂਲ ਰੋਕਣ ਅਤੇ ਭੰਗੜੇ-ਗਿੱਧੇ ਅਤੇ ਹੋਰ ਆਈਟਮਾਂ ਦੀ ਰਿਹਰਸਲ ਕਰਵਾਉਣਗੇ। ਜੇਕਰ ਅਧਿਆਪਕ ਪ੍ਰੀਖਿਆ ਖਤਮ ਹੋਣ ਤੋਂ ਬਾਅਦ ਸੱਭਿਆਚਾਰਕ ਆਈਟਮਾਂ ਦੀ ਰਿਹਰਸਲ ਕਰਵਾਉਣਗੇ ਤਾਂ ਇਹਨਾਂ ਬੱਚਿਆਂ ਦੇ ਅਗਲੇ ਦਿਨ ਦੇ ਪੇਪਰ ਦੀ ਤਿਆਰੀ ਵੀ ਪ੍ਰਭਾਵਿਤ ਹੋਵੇਗੀ। ‌ਦਫਤਰਾਂ ਵਿੱਚ ਬੈਠ ਕੇ ਡੇਟ ਸ਼ੀਟ ਤਿਆਰ ਕਰਨ ਵਾਲੇ ਵੱਡੇ ਅਫ਼ਸਰਾਂ ਅਨੁਸਾਰ “ਕਹਿਣ ਨੂੰ ਤਾਂ ਸਾਰਾ ਕੁਝ ਹੋ ਜਾਵੇਗਾ” ਪ੍ਰੰਤੂ ਬੱਚਿਆਂ ਉੱਪਰ ਪੈਣ ਵਾਲੇ ਮਾਨਸਿਕ ਦਬਾਅ ਨੂੰ ਕੋਈ ਮੰਨਣ ਲਈ ਤਿਆਰ ਨਹੀਂ ਹੋਵੇਗਾ। ਗਣਤੰਤਰਤਾ ਦਿਵਸ ਮੌਕੇ ਸਭਿਆਚਾਰਕ ਗਤੀਵਿਧੀਆਂ ਵਿੱਚ ਸ਼ਾਮਿਲ ਹੋਣ ਵਾਲੇ ਬੱਚਿਆਂ ਲਈ ਹਾਲਾਤ ਇਹੋ ਜਿਹੇ ਹੋਣਗੇ ਕਿ ਉਹ “ਪੇਪਰ ਵੀ ਦੇਣਗੇ ਅਤੇ ਭੰਗੜਾ” ਵੀ ਪਾਉਣਗੇ। ਦੂਜੇ ਪਾਸੇ ਬਰਨਾਲਾ ਜ਼ਿਲ੍ਹੇ ਵਿੱਚ 19 ਜਨਵਰੀ ਨੂੰ ਅਮਰ ਸ਼ਹੀਦ ਸਰਦਾਰ ਸੇਵਾ ਸਿੰਘ ਠੀਕਰੀਵਾਲਾ ਦੀ ਬਰਸੀ ਸਬੰਧੀ ਹਰ ਸਾਲ ਲੋਕਲ ਛੁੱਟੀ ਵੀ ਹੁੰਦੀ ਹੈ, ਪ੍ਰੰਤੂ ਬੋਰਡ ਵੱਲੋਂ ਜਾਰੀ ਕੀਤੀ ਡੇਟਸ਼ੀਟ ਅਨੁਸਾਰ ਸਾਰੀਆਂ ਕਲਾਸਾਂ ਦੀਆਂ 19 ਜਨਵਰੀ ਨੂੰ ਪ੍ਰੀਖਿਆਵਾਂ ਰੱਖੀਆਂ ਗਈਆਂ ਹਨ ਇਸ ਲਈ 19 ਜਨਵਰੀ ਨੂੰ ਬਰਨਾਲਾ ਜ਼ਿਲ੍ਹੇ ਵਿੱਚ ਹੋਣ ਵਾਲੀ ਲੋਕਲ ਛੁੱਟੀ ਸਬੰਧੀ ਵੀ ਸਕੂਲਾਂ ਦੇ ਮਾਮਲੇ ਵਿੱਚ ਭੰਬਲਭੂਸਾ ਬਣਿਆ ਹੋਇਆ ਹੈ। ਦੂਜੇ ਪਾਸੇ ਅਧਿਆਪਕ ਜਥੇਬੰਦੀਆਂ ਵੱਲੋਂ ਵੀ ਸਿੱਖਿਆ ਬੋਰਡ ਵੱਲੋਂ ਪ੍ਰੀਖਿਆਵਾਂ ਦੇ ਜਾਰੀ ਸ਼ਡਿਊਲ ‘ਤੇ ਹੈਰਾਨੀ ਅਤੇ ਤਕਲੀਫ਼ ਪ੍ਰਗਟ ਕੀਤੀ ਜਾ ਰਹੀ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ 15 ਜਨਵਰੀ ਨੂੰ ਪ੍ਰੀਖਿਆਵਾਂ ਸ਼ੁਰੂ ਹੋਣ ਦੀ ਸੂਰਤ ਵਿੱਚ ਛੁੱਟੀਆਂ ਦੇ ਦੌਰਾਨ ਅਧਿਆਪਕਾਂ ਨੂੰ ਸਕੂਲ ਜਾ ਕੇ ਪ੍ਰੀਖਿਆਵਾਂ ਦੀ ਤਿਆਰੀ ਕਰਨੀ ਪਵੇਗੀ। ਗਣਤੰਤਰ ਦਿਵਸ ਦੇ ਸਮਾਗਮਾਂ ‘ਚ ਬੱਚਿਆਂ ਦੀ ਸ਼ਮੂਲੀਅਤ ਸਬੰਧੀ ਅਧਿਆਪਕਾਂ ਨੇ ਕਿਹਾ ਕਿ ਜੇਕਰ ਪ੍ਰਸ਼ਾਸਨ ਵੱਲੋਂ ਗਣਤੰਤਰਤਾ ਦਿਵਸ ਦੀਆਂ ਸੱਭਿਆਚਾਰਕ ਗਤੀਵਿਧੀਆਂ ‘ਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਸਬੰਧੀ ਹੁਕਮ ਚਾੜ੍ਹੇ ਜਾਂਦੇ ਹਨ ਤਾਂ ਅਧਿਆਪਕਾਂ ਤੇ ਬੱਚਿਆਂ ਨਾਲ ਇਸ ਤੋਂ ਵੱਡਾ ਧੱਕਾ ਕੋਈ ਹੋਰ ਨਹੀਂ ਹੋਵੇਗਾ।

  • Facebook
  • Twitter
  • Print
  • Email
  • WhatsApp
  • Telegram
  • Facebook Messenger
  • Copy Link

ਸਬੰਧਤ ਖਬਰ

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

03/06/2026
Load More
Tags: #barnalanews#punjabnews
Previous Post

ਵਿਦੇਸ਼ੀ ਰੰਗ : ਸਮਲਿੰਗੀ ਨੌਜਵਾਨ ਬਣਿਆ ਫਰਾਂਸ ਦਾ ਪ੍ਰਧਾਨ ਮੰਤਰੀ

Next Post

‘ਆਪ’ ਵਿਧਾਇਕ ਨੂੰ ਲੋਕਪਾਲ ਨੇ ਕੀਤਾ ਤਲਬ..ਭ੍ਰਿਸ਼ਟਾਚਾਰ ਅਤੇ ਜ਼ਮੀਨ ਦੱਬਣ ਦੇ ਦੋਸ਼

Nirmal Pandori

Nirmal Pandori

Related Posts

ਵੱਡੀ ਖ਼ਬਰ : ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਕਤਲ ਕੇਸ ਵਿੱਚ ਬਰੀ
ਪੰਜਾਬ

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

by Nirmal Pandori
03/07/2026
1 ਅਪ੍ਰੈਲ ਤੋਂ LPG ਸਿਲੰਡਰ ‘ਤੇ 300 ਦੀ ਛੋਟ ਮਿਲਦੀ ਰਹੇਗੀ..PMUY ਦੇ ਕਰੋੜਾਂ ਲਾਭਪਾਤਰੀਆਂ ਨੂੰ ਫਾਇਦਾ
ਪੰਜਾਬ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

by Nirmal Pandori
03/07/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

by Nirmal Pandori
03/06/2026
ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ
ਪੰਜਾਬ

ਸੋਸ਼ਲ ਮੀਡੀਆ ‘ਤੇ ਵਿਵਾਦਤ ਪੋਸਟਾਂ ਪਾਉਣ ਵਾਲੀ ਨੈਨਸੀ ਗਰੇਵਾਲ ਦਾ ਬੇਰਹਿਮੀ ਨਾਲ ਹੋਇਆ ਕਤਲ

by Nirmal Pandori
03/05/2026
…ਜੇ CBI ਕੇਂਦਰ ਦਾ ਤੋਤਾ ਹੈ ਤਾਂ ਪੰਜਾਬ ਦੇ ਚੀਫ਼ ਸੈਕਟਰੀ ਤੇ ਡੀਜੀਪੀ….?
ਪੰਜਾਬ

ਅਮਰੀਕੀ ਪਾਬੰਦੀਆਂ ਦੇ ਬਾਵਜੂਦ ਰੂਸ ਤੋਂ ਤੇਲ ਖਰੀਦੇਗਾ ਭਾਰਤ

by Nirmal Pandori
03/05/2026
ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ
ਪੰਜਾਬ

ਖਾਲਸਾਈ ਰੂਹ ਨਾਲ ਰੰਗਿਆ ਹੋਲਾ ਮਹੱਲਾ…ਬੁੱਢਾ ਦਲ ਦੇ ਇੰਟਰਨੈਸ਼ਨਲ ਗੱਤਕਾ ਮੁਕਾਬਲੇ ਸ਼ੁਰੂ

by Nirmal Pandori
03/05/2026
Load More
Next Post
‘ਆਪ’ ਵਿਧਾਇਕ ਨੂੰ ਲੋਕਪਾਲ ਨੇ ਕੀਤਾ ਤਲਬ..ਭ੍ਰਿਸ਼ਟਾਚਾਰ ਅਤੇ ਜ਼ਮੀਨ ਦੱਬਣ ਦੇ ਦੋਸ਼

'ਆਪ' ਵਿਧਾਇਕ ਨੂੰ ਲੋਕਪਾਲ ਨੇ ਕੀਤਾ ਤਲਬ..ਭ੍ਰਿਸ਼ਟਾਚਾਰ ਅਤੇ ਜ਼ਮੀਨ ਦੱਬਣ ਦੇ ਦੋਸ਼

Leave a Reply Cancel reply

Your email address will not be published. Required fields are marked *

Facebook-f Youtube

ad :

Quick Links

  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

Latest News

ਡੇਰਾ ਸਿਰਸਾ ਮੁਖੀ ਰਾਮ ਰਹੀਮ ਪੱਤਰਕਾਰ ਦੇ ਕਤਲ ਕੇਸ ‘ਚੋਂ ਬਰੀ

ਝਟਕਾ ਖ਼ਬਰ…ਘਰੇਲੂ ਗੈਸ ਦੀਆਂ ਕੀਮਤਾਂ ਵਿੱਚ ਵਾਧਾ…ਈਰਾਨ ਯੁੱਧ ਦਾ ਅਸਰ

ਪੰਚਾਇਤ ਸੰਮਤੀ ਬਰਨਾਲਾ…ਸੱਤਾਧਿਰ ਕੋਲ ਬਹੁਸੰਮਤੀ ਦੇ ਬਾਵਜੂਦ ਵੀ ਮੁਲਤਵੀ ਚੋਣ ਪ੍ਰਕਿਰਿਆ ਕਰ ਗਈ ਵੱਡੇ ਸਵਾਲ ਖੜੇ

ਪੰਚਾਇਤ ਸੰਮਤੀ ਸ਼ੇਰਪੁਰ ਚੇਅਰਮੈਨ ਦੀ ਚੋਣ…ਸਭ ਅੱਛਾ ਨਹੀਂ ਹੈ ਦੇ ਸੰਕੇਤ

ਹੁਣ ਸਰਕਾਰ ਵੱਧ ਬੱਚੇ ਜੰਮਣ ‘ਤੇ ਦੇਵੇਗੀ ਇਨਾਮ…ਆਬਾਦੀ ਵਧਾਉਣ ਦਾ ਨਵਾਂ ਫਾਰਮੂਲਾ

ਕਾਂਗਰਸ ਨੇ ‘ਆਪ’ ਸਰਕਾਰ ਦੇ ਗੱਪਾਂ ਦਾ ਪਰਦਾਫਾਸ਼ ਕਰਨ ਲਈ ਸ਼ੁਰੂ ਕੀਤੀ ਮੁਹਿੰਮ ‘ਯੁੱਧ ਗੱਪਾਂ ਵਿਰੁੱਧ’…!

Contact Form

©  2021-2025. gee98news.com  || Managed by  Shashi Bhadaur Wala

  • Contact
error: Content is protected !!
No Result
View All Result
  • ਪੰਜਾਬ
  • ਸਾਹਿਤ
  • ਸਿਹਤ
  • ਸਿੱਖਿਆ
  • ਖੇਤੀਬਾੜੀ
  • ਮਨੋਰੰਜਨ

© 2026 JNews - Premium WordPress news & magazine theme by Jegtheme.

Send this to a friend