Skip to main content

Gee 98News

ਸਾਬਕਾ ਮੰਤਰੀ ਕਾਂਗੜ ਦੇ ਖ਼ਿਲਾਫ਼ ਵਿਜੀਲੈਂਸ ਦੀ ਵੱਡੀ ਕਾਰਵਾਈ

ਚੰਡੀਗੜ੍ਹ,10 ਜਨਵਰੀ-ਪੰਜਾਬ ਵਿਜੀਲੈਂਸ ਬਿਊਰੋ ਨੇ ਸਾਬਕਾ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਉਨਾਂ ਦੇ ਜੱਦੀ ਪਿੰਡ ਕਾਂਗੜ ਵਿਖੇ ਇੱਕ ਆਲੀਸ਼ਾਨ ਕੋਠੀ ਦੀ ਪੈਮਾਇਸ਼ ਕੀਤੀ ਹੈ। ‌ ਇਸ ਤੋਂ ਇਲਾਵਾ ਵਿਜੀਲੈਂਸ ਨੇ ਹੋਰ ਕੀਮਤੀ ਸਮਾਨ ਅਤੇ ਗੱਡੀਆਂ ਦੇ ਵੇਰਵੇ ਵੀ ਇਕੱਠੇ ਕੀਤੇ। ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਦੀ ਅਗਵਾਈ ਹੇਠ ਬੁੱਧਵਾਰ ਸਵੇਰ ਤੋਂ ਹੀ ਵਿਜੀਲੈਂਸ ਦੀ ਟੀਮ ਨੇ ਆਪਣੇ ਤਕਨੀਕੀ ਮਾਹਿਰਾਂ ਸਮੇਤ ਕਾਂਗੜ ਦੀ ਕੋਠੀ ਦੀ ਮਿਣਤੀ ਸ਼ੁਰੂ ਕੀਤੀ। ਇਸ ਤੋਂ ਪਹਿਲਾਂ ਵੀ ਵਿਜੀਲੈਂਸ ਦੀ ਟੀਮ ਵੱਲੋਂ ਸਾਬਕਾ ਮਾਲ ਮੰਤਰੀ ਕਾਂਗੜ ਦੀਆਂ ਹੋਰ ਜਾਇਦਾਦਾਂ ਦੀ ਜਾਂਚ ਵੀ ਕੀਤੀ ਜਾ ਚੁੱਕੀ ਹੈ। ਅਤੇ ਉਹਨਾਂ ਨੂੰ ਕਈ ਵਾਰ ਵਿਜੀਲੈਂਸ ਬਿਊਰੋ ਦੇ ਬਠਿੰਡਾ ਸਥਿਤ ਦਫਤਰ ਪੁੱਛਗਿੱਛ ਲਈ ਬੁਲਾਇਆ ਵੀ ਜਾ ਚੁੱਕਾ ਹੈ। ‌ ਇਸ ਮੌਕੇ ਵਿਜੀਲੈਂਸ ਦੇ ਅਧਿਕਾਰੀਆਂ ਨੇ ਕਿਹਾ ਕਿ ਇਹ ਜਾਂਚ ਹੁਣ ਆਪਣੇ ਆਖਰੀ ਪੜਾਅ ‘ਤੇ ਹੈ। ਵਿਜੀਲੈਂਸ ਅਧਿਕਾਰੀਆਂ ਦੇ ਇਸ ਸੰਕੇਤ ਤੋਂ ਬਾਅਦ ਮੰਨਿਆ ਜਾ ਸਕਦਾ ਹੈ ਕਿ ਸਾਬਕਾ ਮਾਲ ਮੰਤਰੀ ਕਾਂਗਰਸ ਲਈ ਆਉਣ ਵਾਲਾ ਸਮਾਂ ਮੁਸ਼ਕਿਲਾਂ ਭਰਿਆ ਹੋ ਸਕਦਾ ਹੈ।

error: Content is protected !!