Gee 98News

ਚੰਡੀਗੜ੍ਹ,11 ਜਨਵਰੀ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਉੱਪਰ ਮਾਨਹਾਨੀ ਦਾ ਮੁਕੱਦਮਾ ਕੀਤਾ ਹੈ। ਅਦਾਲਤ ਨੇ ਮੁੱਖ‌ ਮੰਤਰੀ ਭਗਵੰਤ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਹਨ।
ਸੁਖਬੀਰ ਬਾਦਲ ਨੇ ਮੁਕਤਸਰ ਦੀ ਜ਼ਿਲਾ ਅਦਾਲਤ ‘ਚ ਮੁੱਖ ਮੰਤਰੀ ਭਗਵੰਤ ਮਾਨ ਖਿਲਾਫ 1 ਕਰੋੜ ਰੁਪਏ ਦਾ ਮਾਣਹਾਨੀ ਦਾ ਕੇਸ ਦਾਇਰ ਕੀਤਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਭਗਵੰਤ ਮਾਨ ਨੂੰ ਝੂਠ ਬੋਲਣ ਦੀ ਆਦਤ ਹੈ। ਉਹ ਮੁੱਖ ਮੰਤਰੀ ਨੂੰ ਆਪਣੇ ਪਰਿਵਾਰ ਬਾਰੇ ਝੂਠ ਬੋਲਣ ਵਿਰੁੱਧ ਕਈ ਵਾਰ ਚੇਤਾਵਨੀ ਦੇ ਚੁੱਕੇ ਹਨ ਪਰ ਉਸਦੇ ਬਾਵਜੂਦ ਲਗਾਤਾਰ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਝੂਠ ਬੋਲਿਆ ਜਾ ਰਿਹਾ ਹੈ। ਸੁਖਬੀਰ ਬਾਦਲ ਅਨੁਸਾਰ ਮੁੱਖ ਮੰਤਰੀ ਮਾਨ ਨੇ ਬਿਆਨ ਦਿੱਤਾ ਸੀ ਕਿ ਬਾਲਾਸਰ ਵਿੱਚ ਉਨ੍ਹਾਂ ਦੇ ਖੇਤ ਵਿੱਚ ਜੋ ਨਹਿਰ ਬਣੀ ਹੈ, ਉਹ ਸਿਰਫ਼ ਬਾਦਲ ਦੇ ਖੇਤਾਂ ਲਈ ਬਣਾਈ ਗਈ ਹੈ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਉਨ੍ਹਾਂ ਦੀ ਟਰਾਂਸਪੋਰਟ ਕੰਪਨੀ ਬਾਰੇ ਵੀ ਝੂਠਾ ਬਿਆਨ ਦਿੱਤਾ ਕਿ ਬਾਦਲ ਪਰਿਵਾਰ ਆਪਣੀਆਂ ਸਾਰੀਆਂ ਬੱਸਾਂ ਦੇ ਪਰਮਿਟ ਵਧਾ ਕੇ ਚੰਡੀਗੜ੍ਹ ਲੈ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਸੀਐਮ ਮਾਨ ਨੂੰ ਮੁਆਫ਼ੀ ਮੰਗਣ ਲਈ 5 ਦਿਨਾਂ ਦਾ ਸਮਾਂ ਦਿੱਤਾ ਸੀ। ਦੂਜੇ ਪਾਸੇ ਮੁੱਖ ਮੰਤਰੀ ਨੇ ਸੁਖਬੀਰ ਬਾਦਲ ‘ਤੇ ਤਿੱਖਾ ਪਲਟਵਾਰ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੀਤੀ 1 ਨਵੰਬਰ ਨੂੰ ਐਸਵਾਈਐਲ ਦੇ ਮੁੱਦੇ ਉੱਤੇ ਉਨ੍ਹਾਂ ਨੇ ਜੋ ਬਾਦਲ ਪਰਿਵਾਰ ‘ਤੇ ਦੋਸ਼ ਲਾਏ ਹਨ, ਉਹ ਬਿਲਕੁਲ ਸਹੀ ਹਨ ਅਤੇ ਇਸ ਸਬੰਧੀ ਜੱਜ ਸਾਹਿਬ ਨੂੰ ਸੱਚ ਦੱਸਿਆ ਜਾਵੇਗਾ।

Leave a Reply

Your email address will not be published. Required fields are marked *

error: Content is protected !!